ਅਜਨਾਲਾ, 28 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਆਗਾਮੀ ਨਗਰ ਪੰਚਾਇਤ ਚੋਣਾਂ ਤੋਂ ਪਹਿਲਾਂ ਅੱਜ ਆਮ ਆਦਮੀ ਪਾਰਟੀ ਨੂੰ ਸ਼ਹਿਰ ਦੀ ਵਾਰਡ ਨੰਬਰ 4 ਅਤੇ 15 ਵਿਚ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਦਰਜਨਾਂ ਪਰਿਵਾਰ ਭਾਜਪਾ ਅਤੇ ਕਾਂਗਰਸ ਨੂੰ ਛੱਡ ਕੇ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਵਾਰਡ ਨੰਬਰ 15 'ਚ 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ ਅਤੇ ਵਾਰਡ ਇੰਚਾਰਜ ਬਲਜਿੰਦਰ ਸਿੰਘ ਕਾਲਾ ਦੀ ਅਗਵਾਈ 'ਚ ਕਰਵਾਏ ਸਮਾਰੋਹ ਦੌਰਾਨ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ 'ਆਪ' ਵਿਚ ਸ਼ਾਮਿਲ ਹੋਣ ਵਾਲੇ ਸਿਕੰਦਰ ਸਿੰਘ, ਬਾਬਾ ਤਾਨੀਆ, ਸੰਦੀਪ ਸਿੰਘ, ਮਨਦੀਪ ਸਿੰਘ, ਨੀਲੂ, ਵਿੱਕੀ, ਮੋਨੂੰ, ਪਰਦੀਪ, ਦਵਿੰਦਰ, ਸੁਸ਼ੀਲਾ, ਓਮ ਪ੍ਰਕਾਸ਼, ਗੋਲਡੀ, ਰਾਜਾ ਸਿੰਘ, ਪ੍ਰਹਲਾਦ, ਨਿੰਮਾ, ਲਵ, ਗੁਰਤੇਜ ਸਿੰਘ, ਚਿੰਤਕ ਪੇਂਟਰ, ਅਵਤਾਰ ਸਿੰਘ, ਸ਼ਕਤੀ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ, ਬਲਵਿੰਦਰ ਅਤੇ ਕਾਕਾ ਆਦਿ ਤੋਂ ਇਲਾਵਾ ਵਾਰਡ ਨੰਬਰ 4 ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਿ੍ੰਸ, ਮਨਪ੍ਰੀਤ ਸਿੰਘ, ਅਜੇ ਸਿੰਘ, ਸੁਨੀਤਾ, ਅਮਨ, ਸਲਾਮਤ ਸਿੰਘ, ਸੋਨੂੰ ਸਿੰਘ, ਸੰਦੀਪ ਸਿੰਘ, ਟੀਟੂ, ਨਿੱਕੀ ਸਮੇਤ ਹੋਰਨਾਂ ਨੂੰ ਪਾਰਟੀ ਚਿੰਨ ਵਾਲੇ ਮਫਲਰ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੇ ਹਰ ਦੁੱਖ ਸੁੱਖ ਵਿਚ ਭਾਈਵਾਲ ਹੋਣਗੇ ਅਤੇ ਉਨ੍ਹਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਲੋਕ ਰਵਾਇਤੀ ਪਾਰਟੀਆਂ ਦੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੇ ਭਰੋਸਾ ਜਿਤਾ ਰਹੇ ਹਨ | ਉਨ੍ਹਾਂ ਕਿਹਾ ਕਿ ਅਜਨਾਲਾ ਸ਼ਹਿਰ ਜੋ ਕਿ ਆਜ਼ਾਦੀ ਤੋਂ ਲੈ ਕੇ ਵਿਕਾਸ ਪੱਖੋਂ ਅਣਗੌਲਿਆ ਹੀ ਰਿਹਾ ਸੀ ਪਰ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਕਰਾਰ ਬਣੀ ਹੈ ਉਸ ਦਿਨ ਤੋਂ ਹੀ ਅਜਨਾਲਾ ਸ਼ਹਿਰ ਅੰਦਰ ਵੱਡੀ ਪੱਧਰ ਤੇ ਵਿਕਾਸ ਕਾਰਜ ਜ਼ੋਰਾਂ ਨਾਲ ਚੱਲ ਰਹੇ ਹਨ, ਜਿਸ ਸਦਕਾ ਅਜਨਾਲਾ ਸ਼ਹਿਰ ਦੀ ਨੁਹਾਰ ਹੁਣ ਬਦਲ ਚੁੱਕੀ ਹੈ | ਇਸ ਮੌਕੇ ਡੀ.ਐੱਸ.ਪੀ ਅਜਨਾਲਾ ਗੁਰਦੀਪ ਸਿੰਘ, ਆਮ ਆਦਮੀ ਪਾਰਟੀ ਅਜਨਾਲਾ ਸ਼ਹਿਰੀ ਦੇ ਪ੍ਰਧਾਨ ਅਮਿੱਤ ਔਲ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਐਡਵੋਕੇਟ ਸੰਦੀਪ ਕੌਸ਼ਲ, ਚੇਅਰਮੈਨ ਰਮੇਸ਼ ਮਹਾਜਨ, ਸ਼ਿਵਦੀਪ ਸਿੰਘ ਚਾਹਲ, ਸਾਬਕਾ ਕੌਂਸਲਰ ਗੁਰਦੇਵ ਸਿੰਘ ਗੁਲਾਬ, ਹਰਪ੍ਰੀਤ ਸਿੰਘ, ਬਾਬਾ ਰਿੰਕੂ ਸ਼ਾਹ, ਸੁੱਖ ਨਿੱਝਰ, ਬੱਬੂ ਕੁਲਚਿਆਂ ਵਾਲਾ, ਦਿਲਬਾਗ ਸਿੰਘ ਘੁੱਲੀ, ਗੋਲਡੀ ਅਜਨਾਲਾ, ਅਮਿੱਤ ਪੁਰੀ ਅਤੇ ਬਿਕਰਮਜੀਤ ਸਿੰਘ ਬਿੱਕਾ ਸਮੇਤ ਵੱਡੀ ਗਿਣਤੀ ਵਿਚ 'ਆਪ' ਆਗੂ ਹਾਜ਼ਰ ਸਨ |