11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਦਸ਼ਮੇਸ਼ ਹੈਰੀਟੇਜ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 02-05-2026
ਚੌਂਕ ਮਹਿਤਾ, 1 ਮਈ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)-ਇਲਾਕੇ ਦੀ ਮੰਨੀ ਪ੍ਰਮੰਨੀ ਸੰਸਥਾ ਦਸ਼ਮੇਸ਼ ਹੈਰੀਟੇਜ ਪਬਲਿਕ ਸਕੂਲ ਮਹਿਤਾ ਚੌਂਕ ਦਾ 10ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | 10ਵੀਂ ਕਲਾਸ ਦੇ ਕੁੱਲ 37 ਬੱਚਿਆਂ ਨੇ ਪ੍ਰੀਖਿਆ ਦਿੱਤੀ | ਸਾਰੇ ਵਿਦਿਆਰਥੀ ਫਸਟ ਡਿਵੀਜ਼ਨ ਲੈ ਕੇ ਪਾਸ ਹੋਏ | ਜਿਨ੍ਹਾਂ ਵਿਚੋਂ ਐਸ਼ਮੀਤ ਕੌਰ ਨੇ 88.20%, ਐਸ਼ਮੀਤ ਕੌਰ 86.40% ਅਤੇ ਮਨਰਾਜ ਸਿੰਘ 82.5% ਨੇ ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ 6 ਵਿਦਿਆਰਥੀਆਂ ਨੇ 80% ਤੋਂ ਉੱਪਰ ਨੰਬਰ ਲਏ ਅਤੇ 7 ਵਿਦਿਆਰਥੀਆਂ ਨੇ 70% ਤੋਂ ਉੱਪਰ ਨੰਬਰ ਲਏ ਅਤੇ 16 ਵਿਦਿਆਰਥੀਆਂ ਨੇ 60% ਤੋਂ ਉੱਪਰ ਨੰਬਰ ਅਤੇ 8 ਵਿਦਿਆਰਥੀਆਂ ਨੇ 50% ਤੋਂ ਉੱਪਰ ਅੰਕ ਲੈ ਕੇ ਪ੍ਰੀਖਿਆ ਪਾਸ ਕੀਤੀ | ਵਿਦਿਆਰਥੀਆਂ ਨੇ ਆਪਣੀ ਇਸ ਸਫ਼ਲਤਾ ਦਾ ਸਿਹਰਾ ਆਪਣੇ ਅਧਿਆਪਕਾਂ ਦੇ ਸਿਰ ਦਿੱਤਾ | ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਐਸ਼ਮੀਤ ਕੌਰ ਨੇ ਕਿਹਾ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਖ਼ਤ ਮਿਹਨਤ ਕਰੇਗੀ | ਸਕੂਲ ਦੇ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ ਨੇ 10ਵੀਂ ਕਲਾਸ ਦਾ 100% ਨਤੀਜਾ ਆਉਣ ਤੇ ਸਮੁੱਚੇ ਸਟਾਫ ਨੂੰ ਵਧਾਈ ਦਿੱਤੀ | ਬੱਚਿਆਂ ਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਬੱਚਿਆਂ ਨੂੰ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਦੀ ਪ੍ਰੇਰਨਾ ਦਿੱਤੀ | ਇੱਥੇ ਇਹ ਵੀ ਵਰਨਣਯੋਗ ਹੈ ਕਿ ਪੁਜ਼ੀਸ਼ਨ ਹੋਲਡਰ ਵਿਦਿਆਰਥੀਆਂ ਦੇ ਸਖਸ਼ੀ ਨਿਖਾਰ ਦੇ ਪਾਤਰ ਹਨ | ਉਨ੍ਹਾਂ ਨੇ ਸਕੂਲ ਦੀ ਹਰ ਗਤੀਵਿਧੀ ਵਿਚ ਵੱਧ ਚੜ ਕੇ ਹਿੱਸਾ ਲਿਆ | ਇਸ ਮੌਕੇ ਲਛਮਣ ਸਿੰਘ ਰਾਵਤ, ਹਰਪ੍ਰੀਤ ਕੌਰ, ਸੰਦੀਪ ਕੌਰ, ਰਵਨੀਤ ਕੌਰ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਲ ਸੇਂਟਸ ਕਾਨਵੈਂਟ ਸਕੂਲ ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ <br/> ਅਗਲੀ ਖ਼ਬਰ ਅਕਾਲੀ ਦਲ ਪਿੰਡ ਪੱਧਰ 'ਚ ਹੋ ਰਹੀ ਹੈ ਮਜ਼ਬੂਤ-ਬੱਗਾ
Ad Position 24