11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਅਜਨਾਲਾ ਦੀ ਵਾਰਡ ਨੰਬਰ-4 'ਚ 2 ਦਰਜਨ ਪਰਿਵਾਰ 'ਆਪ' ਵਿਚ ਹੋਏ ਸ਼ਾਮਿਲ <br/>

Ad Position 21
No active advertisement
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਨਾਲ ਖੜ੍ਹੇ ਸ਼ਹਿਰੀ ਪ੍ਰਧਾਨ ਅਮਿਤ ਔਲ, ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਤੇ ਹੋਰ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ <br/> 02-05-2026
ਅਜਨਾਲਾ, 1 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੀ ਵਾਰਡ ਨੰਬਰ-4 ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਬਲ ਮਿਲਿਆ, ਜਦੋਂ 2 ਦਰਜਨ ਤੋਂ ਵਧੇਰੇ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਬੇੜੇ ਵਿਚ ਸਵਾਰ ਹੋ ਗਏ | ਇਸ ਮੌਕੇ 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ਼, ਬਾਬਾ ਰਿੰਕੂ ਸ਼ਾਹ ਅਤੇ ਸੁੱਖ ਨਿੱਝਰ ਦੀ ਅਗਵਾਈ 'ਚ ਕਰਵਾਏ ਵੱਖ-ਵੱਖ ਸਮਾਗਮਾਂ 'ਚ ਉਚੇਚੇ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਤੇ 'ਆਪ' ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ 'ਆਪ' 'ਚ ਸ਼ਾਮਿਲ ਹੋਣ ਵਾਲੇ ਸਵਿੰਦਰ ਕੌਰ, ਰਘਬੀਰ ਸਿੰਘ, ਮਨਪ੍ਰੀਤ ਕੌਰ, ਰਣਜੀਤ ਕੌਰ, ਰਾਜਵਿੰਦਰ ਕੌਰ, ਵਰਿੰਦਰ ਸਿੰਘ, ਮਨਦੀਪ ਕੌਰ, ਅਮਰੀਕ ਮਸੀਹ, ਮਨਿੰਦਰ ਮਸੀਹ, ਮਾਈਕਲ ਮਸੀਹ, ਸੰਧਿਆ, ਗੀਤਾ, ਸੁਨੀਤਾ, ਸ਼ੇਰਾ ਮਸੀਹ, ਅਜੀਤ ਮਸੀਹ, ਆਕਾਸ਼ ਮਸੀਹ, ਤਰਸੇਮ ਮਸੀਹ, ਨਰਗਿਸ, ਸੈਮੂਏਲ ਮਸੀਹ ਅਤੇ ਸਨੀਆ ਆਦਿ ਨੂੰ ਪਾਰਟੀ ਚਿੰਨ੍ਹ ਵਾਲੇ ਮਫ਼ਲਰ ਭੇਟ ਕਰਕੇ ਸਨਮਾਨਿਤ ਕਰਦਿਆਂ ਪਾਰਟੀ ਵਿਚ ਜੀ ਆਇਆ ਆਖਿਆ ਤੇ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੇ ਹਰ ਦੁੱਖ ਸੁੱਖ ਵਿਚ ਭਾਈਵਾਲ ਹੋਣਗੇ | ਇਸ ਮੌਕੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਐਡਵੋਕੇਟ ਸੰਦੀਪ ਕੌਸ਼ਲ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਸ਼ਿਵਦੀਪ ਸਿੰਘ ਚਾਹਲ, ਸਾਬਕਾ ਕੌਂਸਲਰ ਗੁਰਦੇਵ ਸਿੰਘ ਗੁਲਾਬ, ਹਰਪ੍ਰੀਤ ਸਿੰਘ ਸੋਹਲ, ਬਾਬਾ ਰਿੰਕੂ ਸ਼ਾਹ, ਸੁੱਖ ਨਿੱਝਰ, ਦਿਲਬਾਗ ਸਿੰਘ ਘੁੱਲੀ, ਬਲਜਿੰਦਰ ਸਿੰਘ ਕਾਲਾ, ਬੱਬੂ ਕੁਲਚਿਆਂ ਵਾਲਾ, ਗੋਲਡੀ ਨਿੱਝਰ ਤੇ ਲਾਲੀ ਨਿੱਝਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਕੇ ਬਾਗ ਬੇਦਾਦਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਦਾਣਾ ਮੰਡੀ ਅਵਾਣ 'ਚ ਵੱਖ-ਵੱਖ ਖ਼ਰੀਦ ਏਜੰਸੀਆਂ ਨੇ 4,24,500 ਤੋੜਾ ਕਣਕ ਖ਼ਰੀਦੀ <br/>
Ad Position 24