ਚਵਿੰਡਾ ਦੇਵੀ, 2 ਮਈ (ਸਤਪਾਲ ਸਿੰਘ ਢੱਡੇ)-ਆਮ ਆਦਮੀ ਪਾਰਟੀ ਦੇ ਐੱਸ.ਸੀ. ਵਿੰਗ ਹਲਕਾ ਮਜੀਠਾ ਦੇ ਪ੍ਰਧਾਨ ਅਤੇ ਸਰਪੰਚ ਰਾਜ ਕੁਮਾਰ ਲੁੱਧੜ ਨੇ ਪਿੰਡ ਢੱਡੇ ਵਿਖੇ ਅੰਗਰੇਜ਼ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਮਜੀਠਾ ਵਿਚ ਹੋ ਰਹੇ ਵਿਕਾਸ ਕਾਰਜਾਂ ਅਤੇ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਭਲਾਈ ਯੋਜਨਾਵਾਂ ਤੋਂ ਸਪਸ਼ਟ ਹੁੰਦਾ ਹੈ ਕਿ ਤਲਬੀਰ ਸਿੰਘ ਗਿੱਲ ਇੱਕ ਇਮਾਨਦਾਰ ਅਤੇ ਜਨਤਾ-ਪ੍ਰਤੀਬੱਧ ਆਗੂ ਵਜੋਂ ਸਾਹਮਣੇ ਆ ਰਹੇ ਹਨ | ਉਨ੍ਹਾਂ ਦੱਸਿਆ ਕਿ ਤਲਬੀਰ ਸਿੰਘ ਗਿੱਲ ਲੋਕਾਂ ਦੇ ਨਿੱਜੀ ਕੰਮਾਂ ਤੋਂ ਇਲਾਵਾ ਇਲਾਕੇ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ | ਉਹ ਪਿੰਡਾਂ ਵਿਚ ਜਾ ਕੇ ਲੋਕਾਂ ਦੇ ਦੁੱਖ-ਸੁੱਖ ਵਿਚ ਸਾਂਝ ਪਾਉਂਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਹਰ ਵਰਗ ਵਲੋਂ ਵੱਡਾ ਸਮਰਥਨ ਮਿਲ ਰਿਹਾ ਹੈ | ਨੌਜਵਾਨਾਂ ਅਤੇ ਕਿਸਾਨ ਵਰਗ ਵਿਚ ਵੀ ਉਨ੍ਹਾਂ ਦੀ ਛਵੀ ਇੱਕ ਮਿਹਨਤੀ ਅਤੇ ਸੱਚੇ ਆਗੂ ਵਜੋਂ ਬਣਦੀ ਜਾ ਰਹੀ ਹੈ | ਇਸ ਮੌਕੇ ਅੰਗਰੇਜ਼ ਸਿੰਘ ਢੱਡੇ, ਬੀਬੀ ਹਰਪ੍ਰੀਤ ਕੌਰ ਖਾਲਸਾ ਢੱਡੇ , ਡਾਕਟਰ ਰਕੇਸ਼ ਕੁਮਾਰ ਸ਼ਰਮਾ, ਰਣਜੀਤ ਸਿੰਘ ਰਾਣਾ, ਗਗਨਦੀਪ ਸਿੰਘ ਆਦਿ ਆਗੂ ਹਾਜ਼ਰ ਸਨ |