15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸ਼ਹੀਦ ਭਗਤ ਸਿੰਘ ਸੁਸਾਇਟੀ ਵਲੋ ਮਜ਼ਦੂਰ ਦਿਵਸ ਮਨਾਇਆ <br/>

Ad Position 21
repet_subhas-goyals [Copy P29]
ਮਜ਼ਦੂਰ ਦਿਵਸ ਮੌਕੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ, ਪ੍ਰਧਾਨ ਮਨਜੀਤ ਸਿੰਘ ਭੋਮਾ ਤੇ ਹੋਰ | ਤਸਵੀਰ : ਭੁਪਿੰਦਰ ਸਿੰਘ ਗਿੱਲ <br/> 03-05-2026
ਜੈਂਤੀਪੁਰ, 2 ਮਈ (ਭੁਪਿੰਦਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਸੋਸ਼ਲ ਐਂਡ ਸਪੋਰਟਸ ਵੈਲਫੇਅਰ ਸੁਸਾਇਟੀ ਰਜਿ : ਪਾਖਰਪੁਰਾ ਦੇ ਸੇਵਾ ਕੇਂਦਰ ਵਿਖੇ ਸੁਸਾਇਟੀ ਦੇ ਚੇਅਰਮੈਨ ਪਿ੍ੰਸੀਪਲ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿਚ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਇੰਜੀ: ਗੁਰਬਖਸ਼ ਸਿੰਘ, ਤਰਸੇਮ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਪਿ੍ੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਭਗਤ ਸਿੰਘ, ਰਾਜਗੁਰੂ, ਸੁਖਦੇਵ ਸਿੰਘ ਸਮੂਹ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਸਿਜਦਾ ਕਰਦਿਆਂ ਹੋਇਆਂ ਉਨ੍ਹਾਂ ਦੀ ਸੋਚ ਨੂੰ ਸਮਰਪਿਤ ਮਜ਼ਦੂਰ ਦਿਵਸ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਉਨ੍ਹਾਂ ਕਿਹਾ ਕਿ ਇਕ ਮਜ਼ਦੂਰ ਸਖਤ ਮਿਹਨਤ ਅਤੇ ਪਸੀਨੇ ਨਾਲ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਦੇਸ਼ ਦੀ ਉਸਾਰੀ ਵਿਚ ਆਪਣਾ ਯੋਗਦਾਨ ਪਾ ਰਹੇ ਹਨ | ਹਰ ਵਰਗ ਦੇ ਕਾਮੇ, ਕਿਰਤੀ ਮਜ਼ਦੂਰ, ਕਿਸਾਨ, ਨੌਜਵਾਨ, ਔਰਤਾਂ ਨੂੰ ਦੇਸ਼ ਦੀ ਸਿਰਜਣਾ ਕਰਨ ਵਿਚ ਯੋਗਦਾਨ ਪਾਉਣ ਵਾਲੇ ਸਮਾਜ ਸੇਵਕ ਨੂੰ ਅੱਜ ਮਜ਼ਦੂਰ ਕੌਮਾਂਤਰੀ ਦਿਵਸ ਤੇ ਦਿਲੋਂ ਸਲਾਮ, ਆਪਣੇ ਹੱਕ ਸੱਚ ਦੀ ਲੜਾਈ ਲੜ ਕੇ ਆਪਣੇ ਹੱਕਾਂ ਦੀ ਪ੍ਰਾਪਤੀ ਕਰਨ ਵਾਲੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਜਥੇਬੰਦੀਆਂ ਦਾ ਦਿਲੋਂ ਸਤਿਕਾਰ ਜੋ ਹਰ ਵਰਗ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਜਾਗਰੂਕ ਕਰਦੀਆਂ ਹਨ | ਇਸ ਮੌਕੇ ਤੇ ਵੱਡੀ ਗਿਣਤੀ ਵਿਚ ਮਜ਼ਦੂਰਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਬਲਵਿੰਦਰ ਸਿੰਘ, ਰਾਮ ਸਿੰਘ, ਕੁਲਵੰਤ ਸਿੰਘ ਚੱਬਾ, ਸੁਲਤਾਨ ਸਿੰਘ ਕਵੀਸ਼ਰੀ ਮੀਆਂ ਭੰਧੇਰ, ਸੁਖਜਿੰਦਰ ਸਿੰਘ ਮਜੀਠਾ, ਮਨਜੀਤ ਸਿੰਘ ਭੋਮਾ, ਜੋਗਾ ਸਿੰਘ ਅਬਦਾਲ, ਕੁਲਦੀਪ ਸਿੰਘ ਕਾਹਲੋਂ, ਹਰਮੀਤ ਸਿੰਘ, ਨਿਸ਼ਾਨ ਸਿੰਘ, ਬੂਟਾ ਸਿੰਘ, ਗੁਰਦੇਵ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮਜ਼ਦੂਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀ.ਡੀ.ਪੀ.ਓ. ਮਜੀਠਾ ਦੀ ਕਥਿਤ ਮਿਲੀਭੁਗਤ ਨਾਲ ਸੱਤਾਧਾਰੀ ਪਾਰਟੀ ਕਰਵਾ ਰਹੀ ਨਾਜਾਇਜ਼ ਕਬਜ਼ੇ-ਸੱਚਰ <br/> ਅਗਲੀ ਖ਼ਬਰ ਸਿੱਖ ਹਿਤਾਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਮਜ਼ਬੂਤ ਕਰਨਾ ਸਮੇਂ ਦੀ ਮੰਗ-ਭਾਈ ਤਾਲਬਪੁਰਾ
Ad Position 24