03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਦਾਣਾ ਮੰਡੀਆਂ 'ਚ ਲਿਫ਼ਟਿੰਗ ਨਾ ਹੋਣ ਕਾਰਨ ਕਣਕ ਦੇ ਲੱਗੇ ਅੰਬਾਰ, ਆੜ੍ਹਤੀ ਪ੍ਰੇਸ਼ਾਨ- ਜੋਧ ਸਿੰਘ ਸਮਰਾ

Ad Position 21
No active advertisement
ਅਜੀਤ ਡੈਸਕ 04-05-2026
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਿੰਘ ਜੋਧ ਸਿੰਘ ਸਮਰਾ ਦਾਣਾ ਮੰਡੀ ਅਜਨਾਲਾ ਵਿਖੇ ਆੜ੍ਹਤੀਆਂ ਨਾਲ ਗੱਲਬਾਤ ਕਰਦੇ ਹੋਏ, ਨਾਲ ਆੜ੍ਹਤੀ ਅਮਨਦੀਪ ਸਿੰਘ ਅਮਨ ਕਲੇਰ, ਪ੍ਰਧਾਨ ਸਵਿੰਦਰ ਸਿੰਘ ਸਿੰਦ ਸਹਿੰਸਰਾ ਤੇ ਹੋਰ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ



ਅਜਨਾਲਾ, 3 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੀਆਂ ਲਗਪਗ ਸਾਰੀਆਂ ਦਾਣਾ ਮੰਡੀਆਂ ਵਿਚ ਕਣਕ ਦੀ ਫ਼ਸਲ ਦੀ ਚੁਕਾਈ ਲਈ ਢੋਆ ਢੁਆਈ ਦੇ ਪ੍ਰਬੰਧ ਸਹੀ ਨਾ ਹੋਣ ਕਾਰਨ ਖੁੱਲ੍ਹੇ ਅਸਮਾਨ ਹੇਠਾਂ ਕਣਕ ਦੀ ਫ਼ਸਲ ਦੇ ਅੰਬਾਰ ਲੱਗ ਗਏ ਹਨ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਦਾਣਾ ਮੰਡੀ ਅਜਨਾਲਾ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਕਣਕ ਦੀ ਫ਼ਸਲ ਦੀ ਮੰਡੀਆਂ ਵਿਚ ਚੁਕਾਈ ਕਰਨ ਲਈ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ | ਸ. ਸਮਰਾ ਨੇ ਦੱਸਿਆ ਕਿ ਆੜ੍ਹਤੀਆਂ ਵਲੋਂ ਕਣਕ ਦੀ ਜੋ ਫ਼ਸਲ ਢੋਆ-ਢੁਆਈ ਕਰਕੇ ਗੁਦਾਮਾਂ ਤੱਕ ਪਹੁੰਚਾਈ ਜਾ ਰਹੀ ਹੈ, ਉਸ ਦੇ ਪੈਸੇ ਟੈਂਡਰਕਾਰ ਦੇ ਖਾਤੇ ਵਿਚ ਆਉਣੇ ਹਨ ਅਤੇ ਆੜ੍ਹਤੀਆਂ ਨੂੰ ਇਸ ਵਿਚੋਂ ਕੁਝ ਨਹੀਂ ਮਿਲਣਾ ਹੈ, ਜਿਸ ਨਾਲ ਆੜ੍ਹਤੀਆਂ ਦੀ ਖੱਜਲ-ਖੁਆਰੀ ਬਹੁਤ ਵੱਡੇ ਪੱਧਰ 'ਤੇ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਡਿਪਟੀ ਕਮਿਸ਼ਨਰ ਅੰਮਿ੍ਤਸਰ ਤੇ ਮੁੱਖ ਮੰਤਰੀ ਪੰਜਾਬ ਨੂੰ ਤੋਂ ਮੰਗ ਕੀਤੀ ਹੈ ਕਿ ਆੜ੍ਹਤੀਆਂ ਦੀ ਇਸ ਮੁਸ਼ਕਿਲ ਦਾ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਆੜ੍ਹਤੀਆਂ ਦਾ ਇਹ ਮਸਲਾ ਹੱਲ ਨਾ ਹੋਇਆ ਤਾਂ ਅਕਾਲੀ ਦਲ ਆੜ੍ਹਤੀਆਂ ਦੇ ਨਾਲ ਹੈ ਤੇ ਜਿਸ ਤਰ੍ਹਾਂ ਆੜ੍ਹਤੀ ਭਰਾ ਹੁਕਮ ਲਾਉਣਗੇ ਉਨ੍ਹਾਂ ਨਾਲ ਮਿਲ ਕੇ ਸੰਘਰਸ਼ ਕਰਨ ਤੋਂ ਗੁਰੇਜ਼ ਨਹੀਂ ਕਰਨਗੇ | ਇਸ ਮੌਕੇ ਆੜ੍ਹਤੀ ਅਮਨਦੀਪ ਸਿੰਘ ਅਮਨ ਕਲੇਰ, ਪ੍ਰਧਾਨ ਸਵਿੰਦਰ ਸਿੰਘ ਸਿੰਦ ਸਹਿੰਸਰਾ, ਬ੍ਰਹਮ ਸਿੰਘ ਝੰਡੇਰ, ਆੜ੍ਹਤੀ ਆਕਾਸ਼ਦੀਪ ਸਿੰਘ ਭੂਰੇਗਿੱਲ, ਉਮਰਜੀਤ ਸਿੰਘ ਘੁੱਕੇਵਾਲੀ, ਲਖਵਿੰਦਰ ਸਿੰਘ ਵੰਝਾਂਵਾਲਾ, ਸਾਬਕਾ ਸਰਪੰਚ ਪਰਗਟ ਸਿੰਘ ਚੱਕਬਾਲਾ, ਹਰਵਿੰਦਰ ਸਿੰਘ ਹਿੰਦਾ ਰਿਆੜ ਅਤੇ ਪੀ.ਏ ਗੁਰਭੇਜ ਸਿੰਘ ਭੱਟੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਸਦ ਮੈਂਬਰ ਔਜਲਾ ਵਲੋਂ ਸਰਹੱਦੀ ਖੇਤਰ ਦੀਆਂ ਦਾਣਾ ਮੰਡੀਆਂ ਦਾ ਦੌਰਾ ਅਗਲੀ ਖ਼ਬਰ ਆੜ੍ਹਤੀਆਂ ਨੇ ਟੈਂਡਰ ਹੋਲਡਰ 'ਤੇ ਲਗਾਏ ਗੰਭੀਰ ਦੋਸ਼
Ad Position 24