04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸੀ. ਬੀ. ਐੱਸ. ਈ. ਨੇ ਸੇਂਟ ਸੋਲਜਰ ਸਕੂਲ 'ਚ ਅਧਿਆਪਕ ਸਿਖਲਾਈ ਸੈਮੀਨਾਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 04-05-2026
ਜੰਡਿਆਲਾ ਗੁਰੂ, 3 ਮਈ (ਹਰਜਿੰਦਰ ਸਿੰਘ ਕਲੇਰ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਚ ਸੀ. ਬੀ. ਐੱਸ. ਈ. ਸੈਂਟਰ ਆਫ ਐਕਸੀਲੈਂਸ (ਸੀ. ਓ. ਈ.) ਲੁਧਿਆਣਾ ਦੀ ਅਗਵਾਈ ਹੇਠ ਅਧਿਆਪਕਾਂ ਲਈ 'ਸਿੱਖਣ ਦੇ ਨਤੀਜੇ ਅਤੇ ਸਿੱਖਿਆ ਸ਼ਾਸਤਰ' ਵਿਸ਼ੇ 'ਤੇ ਇਕ ਰੋਜ਼ਾ ਸਮਰੱਥਾ ਨਿਰਮਾਣ ਸੈਮੀਨਾਰ ਕਰਵਾਇਆ ਗਿਆ | ਇਹ ਵਰਕਸ਼ਾਪ ਸੀ. ਬੀ. ਐੱਸ. ਈ. ਦੇ ਨਿਰਦੇਸ਼ਾਂ ਅਨੁਸਾਰ ਕਰਵਾਈ ਗਈ, ਜਿਸਦਾ ਮੁੱਖ ਉਦੇਸ਼ ਅਧਿਆਪਕਾਂ ਦੀ ਯੋਗਤਾ ਨੂੰ ਹੋਰ ਮਜ਼ਬੂਤ ਕਰਨਾ, ਕਲਾਸਰੂਮ ਅਭਿਆਸਾਂ ਨੂੰ ਪ੍ਰਭਾਵਸ਼ਾਲੀ ਬਣਾਉਣਾ ਅਤੇ ਨਵੀਨਤਮ ਸਿੱਖਿਆ ਸ਼ਾਸਤਰੀ ਰਣਨੀਤੀਆਂ ਨੂੰ ਉਤਸ਼ਾਹਿਤ ਕਰਨਾ ਸੀ | ਇਸ ਪ੍ਰੋਗਰਾਮ ਰਾਹੀਂ ਅਧਿਆਪਕਾਂ ਨੂੰ ਆਧੁਨਿਕ ਸਿੱਖਣ-ਸਿਖਾਉਣ ਦੀਆਂ ਤਕਨੀਕਾਂ ਨਾਲ ਜਾਣੂੰ ਕਰਵਾਇਆ ਗਿਆ, ਤਾਂ ਜੋ ਉਹ ਆਪਣੇ ਵਿਸ਼ਿਆਂ ਵਿਚ ਹੋਰ ਨਿਪੁੰਣ ਹੋ ਸਕਣ ਅਤੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰ ਸਕਣ | ਸੈਮੀਨਾਰ ਦੀ ਅਗਵਾਈ ਪਿ੍: ਅਮਰਜੀਤ ਸਿੰਘ (ਨਿਸ਼ਾਨੇ ਸਿੱਖੀ ਇੰਟਰਨੈਸ਼ਨਲ ਸਕੂਲ, ਖਡੂਰ ਸਾਹਿਬ) ਅਤੇ ਪਿ੍ੰ: ਇੰਦਰਪ੍ਰੀਤ ਕੌਰ (ਬੀਬੀ ਕੌਲਾਂ ਜੀ ਪਬਲਿਕ ਸਕੂਲ, ਅੰਮਿ੍ਤਸਰ) ਨੇ ਕੀਤੀ | ਉਨ੍ਹਾਂ ਦੇ ਸੂਝਵਾਨ ਅਤੇ ਅਨੁਭਵੀ ਸੈਸ਼ਨਾਂ ਨੇ ਅਧਿਆਪਕਾਂ ਦੀ ਵਿਸ਼ੇ-ਸੰਬੰਧੀ ਸਮਝ ਨੂੰ ਹੋਰ ਮਜ਼ਬੂਤ ਕੀਤਾ | ਇਸ ਮੌਕੇ ਸਕੂਲ ਦੇ ਐੱਮ. ਡੀ. ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਕਿਹਾ ਕਿ ਸੇਂਟ ਸੋਲਜਰ ਲਈ ਇਸ ਤਰ੍ਹਾਂ ਦੇ ਵਕਾਰੀ ਸੀ. ਬੀ. ਐੱਸ. ਈ. ਸੈਮੀਨਾਰ ਦੀ ਮੇਜ਼ਬਾਨੀ ਕਰਨਾ ਗੌਰਵ ਦੀ ਗੱਲ ਹੈ | ਉਨ੍ਹਾਂ ਸਫਲ ਅਤੇ ਫਲਦਾਇਕ ਸੈਸ਼ਨ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ | ਸਕੂਲ ਦੀ ਡਾਇਰੈਕਟਰ ਪਿ੍ੰਸੀਪਲ ਡਾ. ਅਮਰਪ੍ਰੀਤ ਕੌਰ ਨੇ ਕਿਹਾ ਕਿ ਆਧੁਨਿਕ ਅਧਿਆਪਨ ਵਿਧੀਆਂ ਨਾਲ ਅਧਿਆਪਕਾਂ ਦੇ ਗਿਆਨ ਵਿਚ ਵਾਧਾ ਹੁੰਦਾ ਹੈ, ਜਿਸਦਾ ਸਿੱਧਾ ਲਾਭ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਵਿਚ ਵੇਖਣ ਨੂੰ ਮਿਲਦਾ ਹੈ | ਇਸ ਲਈ ਅਜਿਹੇ ਸਿੱਖਿਆਦਾਇਕ ਸੈਮੀਨਾਰ ਨਿਰੰਤਰ ਕਰਵਾਉਣ ਬਹੁਤ ਜ਼ਰੂਰੀ ਹਨ | ਇਸ ਮੌਕੇ ਸਕੂਲ ਦੇ ਪਿ੍ੰ: ਸੰਦੀਪ ਸ਼ਰਮਾ, ਕੋਆਰਡੀਨੇਟਰ ਸ਼ਿਲਪਾ ਸ਼ਰਮਾ, ਨੀਲਾਕਸ਼ੀ ਗੁਪਤਾ ਅਤੇ ਸਮੂਹ ਸਟਾਫ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਵਲੋਂ ਵੈਸਟਵੁੱਡ ਵਿਲੇਜ ਰਈਆ ਫਤੂਵਾਲ ਵਿਖੇ ਜੂਸ ਬਾਰ ਦਾ ਉਦਘਾਟਨ ਅਗਲੀ ਖ਼ਬਰ ਐੱਮ. ਪੀ. ਔਜਲਾ ਵਲੋਂ ਮੰਡੀਆਂ ਦਾ ਦੌਰਾ
Ad Position 24