04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸੰਤਸਰ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਲੇਖ ਮੁਕਾਬਲੇ 'ਚ ਮਾਰੀ ਬਾਜ਼ੀ

Ad Position 21
No active advertisement
ਅਜੀਤ ਡੈਸਕ 04-05-2026
ਬਾਬਾ ਬਕਾਲਾ ਸਾਹਿਬ, 3 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸੰਤਸਰ ਪਬਲਿਕ ਸਕੂਲ, ਬੁਤਾਲਾ ਨੇ 'ਸਤਿਨਾਮ ਸਰਬ ਕਲਿਆਣ ਟਰੱਸਟ', ਚੰਡੀਗੜ੍ਹ ਵਲੋਂ ਕਰਵਾਏ ਗਏ ਜ਼ੋਨ ਪੱਧਰੀ ਲੇਖ ਮੁਕਾਬਲੇ ਵਿਚ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ ਪਹਿਲਾ ਦਰਜਾ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਹ ਮੁਕਾਬਲਾ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸੀ | ਇਸ ਵਿਚ 22 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ ਕੇਵਲ ਇਕ ਹੀ ਵਿਦਿਆਰਥਣ ਦੇ ਲੇਖ ਨੂੰ ਪਹਿਲੇ ਸਥਾਨ ਲਈ ਚੁਣਿਆ ਗਿਆ | ਅਰਸ਼ਪ੍ਰੀਤ ਕੌਰ ਦੀ ਇਸ ਕਾਮਯਾਬੀ 'ਤੇ ਸਕੂਲ ਦੇ ਡਾਇਰੈਕਟਰ-ਪਿ੍ੰਸੀਪਲ ਨਗੀਨ ਸਿੰਘ ਬੱਲ ਨੇ ਉਸ ਦੀ ਭਰਪੂਰ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਕਾਦਮਿਕ ਦੇ ਨਾਲ-ਨਾਲ ਧਾਰਮਿਕ ਅਤੇ ਸਾਂਸਕਿ੍ਤਿਕ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ, ਕਿਉਂਕਿ ਇਨਸਾਨ ਦੀ ਸਮੁੱਚੀ ਸ਼ਖਸੀਅਤ ਦਾ ਵਿਕਾਸ ਇਨ੍ਹਾਂ ਮੁੱਲਾਂ ਨਾਲ ਹੀ ਸੰਭਵ ਹੁੰਦਾ ਹੈ | ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਸਭ ਨੇ ਅਰਸ਼ਪ੍ਰੀਤ ਕੌਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਨੇ ਬੇਅਦਬੀ ਸੰਬੰਧੀ ਸਖ਼ਤ ਕਾਨੂੰਨ ਬਣਾ ਕੇ ਇਤਿਹਾਸਿਕ ਕੰਮ ਕੀਤਾ- ਕੁਲਦੀਪ ਸਿੰਘ ਧਾਲੀਵਾਲ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਕਣਕ ਦੀ ਖ਼ਰੀਦ ਤੇ ਲਿਫ਼ਟਿੰਗ ਸੰਬੰਧੀ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਮੀਟਿੰਗ
Ad Position 24