04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਆਰ. ਐੱਮ. ਪੀ. ਆਈ. ਵਲੋਂ ਰੋਸ ਮਾਰਚ

Ad Position 21
No active advertisement
ਅਜੀਤ ਡੈਸਕ 04-05-2026
ਰਈਆ, 3 ਮਈ (ਸ਼ਰਨਬੀਰ ਸਿੰਘ ਕੰਗ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਸੈਂਕੜੇ ਕਾਰਕੁਨਾਂ ਵਲੋਂ ਕੇਂਦਰ ਸਰਕਾਰ ਵਲੋਂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਕੀਤੇ ਭਾਰੀ ਵਾਧੇ ਖ਼ਿਲਾਫ਼ ਕਸਬਾ ਰਈਆ ਦੇ ਬਾਜ਼ਾਰਾਂ ਵਿਚ ਰੋਹ ਭਰਪੂਰ ਰੋਸ ਮਾਰਚ ਕੀਤਾ ਅਤੇ ਕੇਂਦਰ ਸਰਕਾਰ ਦੀ ਮਹਿੰਗਾਈ ਵਧਾਉਣ ਵਾਲੀ ਨੀਤੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਰੋਸ ਮਾਰਚ ਦੀ ਅਗਵਾਈ ਅਮਰੀਕ ਸਿੰਘ ਦਾਊਦ ਅਤੇ ਨਿਰਮਲ ਸਿੰਘ ਭਿੰਡਰ ਨੇ ਕੀਤੀ | ਇਸ ਮੌਕੇ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਸਾਥੀ ਗੁਰਨਾਮ ਸਿੰਘ ਦਾਊਦ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਐੱਲ. ਪੀ. ਜੀ. ਸਿਲੰਡਰ ਜੋ ਢਾਬਿਆਂ ਆਦਿ 'ਤੇ ਵਰਤੇ ਜਾਂਦੇ ਹਨ ਦੀ ਕੀਮਤ 993 ਰੁਪੈ ਪ੍ਰਤੀ ਸਿਲੰਡਰ ਵਧਾਈ ਗਈ ਹੈ ਜਿਸ ਨਾਲ ਢਾਬਿਆਂ, ਦੁਕਾਨਾਂ ਆਦਿ ਤੋਂ ਮਿਲਣ ਵਾਲਾ ਖਾਣਾ, ਚਾਹ ਮਹਿੰਗੇ ਹੋ ਜਾਣਗੇ ਕਿਉਂਕਿ ਢਾਬਿਆਂ, ਦੁਕਾਨਾ ਵਾਲਿਆਂ ਨੂੰ ਮਜਬੂਰੀ ਵੱਸ ਖਾਣ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ਵਧਾਉਣੀਆਂ ਪੈਣਗੀਆਂ | ਉਨ੍ਹਾਂ ਕਿਹਾ ਕਿ ਬੇਸ਼ੱਕ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਹਾਲੇ ਨਹੀਂ ਵਧਾਈਆਂ ਗਈਆਂ ਪਰ ਕਮਰਸ਼ੀਅਲ ਸਿਲੰਡਰ ਦੀਆਂ ਵਧਾਈਆਂ ਕੀਮਤਾਂ ਇਸ ਗੱਲ ਦਾ ਸੰਕੇਤ ਹਨ ਕਿ ਆਉਣ ਵਾਲੇ ਸਮੇਂ ਵਿਚ ਘਰੇਲੂ ਵਰਤੋਂ ਵਾਲੀ ਗੈਸ ਦੀਆਂ ਕੀਮਤਾਂ ਵੀ ਵਧਾਈਆਂ ਜਾਣਗੀਆਂ | ਉਨ੍ਹਾਂ ਮੰਗ ਕੀਤੀ ਕਿ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ | ਰੋਸ ਮਾਰਚ ਵਿਚ ਹੋਰਨਾਂ ਤੋਂ ਇਲਾਵਾ ਗੁਰਨਾਮ ਸਿੰਘ ਭਿੰਡਰ, ਰਸ਼ਪਾਲ ਸਿੰਘ ਬੁਟਾਰੀ, ਪ੍ਰਗਟ ਸਿੰਘ ਟੌਂਗ, ਹਰਭਜਨ ਸਿੰਘ ਫੇਰੂਮਾਨ, ਸਵਿੰਦਰ ਸਿੰਘ ਖਹਿਰਾ, ਹਰਪ੍ਰੀਤ ਸਿੰਘ ਬੁਟਾਰੀ, ਸੂਬਾ ਸਿੰਘ ਵਡਾਲਾ, ਸੁਖਵਿੰਦਰ ਸਿੰਘ ਦਾਊਦ, ਬਲਜੀਤ ਸਿੰਘ ਡੇਹਰੀਵਾਲ, ਜੋਗਿੰਦਰ ਸਿੰਘ ਨਿੱਝਰ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਡੀਆਂ ਦਾ ਦੌਰਾ ਕਰਨ ਆਏ ਔਜਲਾ ਦਾ ਵਿਰੋਧ ਅਗਲੀ ਖ਼ਬਰ 'ਆਪ' ਸਰਕਾਰ ਨੇ ਬੇਅਦਬੀ ਸੰਬੰਧੀ ਸਖ਼ਤ ਕਾਨੂੰਨ ਬਣਾ ਕੇ ਇਤਿਹਾਸਿਕ ਕੰਮ ਕੀਤਾ- ਕੁਲਦੀਪ ਸਿੰਘ ਧਾਲੀਵਾਲ
Ad Position 24