ਚੇਤਨਪੁਰਾ, 3 ਮਈ (ਮਹਾਂਬੀਰ ਸਿੰਘ ਗਿੱਲ)-ਸ੍ਰੀ ਗੁਰੂ ਰਾਮਦਾਸ ਨਰਸਿੰਗ ਇੰਸਟੀਚਿਊਟ ਪੰਧੇਰ ਅੰਮਿ੍ਤਸਰ ਦੇ ਬੀ.ਐੱਸ.ਸੀ. ਨਰਸਿੰਗ ਦੂਜੇ ਸਮੈਸਟਰ ਦੇ ਨਤੀਜੇ ਘੋਸ਼ਿਤ ਹੋਣ ਉਪਰੰਤ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਨਤੀਜਿਆਂ ਵਿਚ ਵਰਿੰਦਰਜੀਤ ਕੌਰ ਨੇ 8.2% ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਜਸ਼ਨਪ੍ਰੀਤ ਸਿੰਘ ਅਤੇ ਵਿਜੇਤਾ ਨੇ 7.9% ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਲਵਪ੍ਰੀਤ ਕੌਰ, ਪਰਨੀਤ ਕੌਰ ਅਤੇ ਜੋਤੀ ਨੇ 7.8% ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਹੋਰ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦੀ ਸ਼ਾਨ ਵਧਾਈ | ਇਸ ਮੌਕੇ ਸੰਸਥਾ ਦੀ ਪਿ੍ੰਸੀਪਲ ਹਰਜਿੰਦਰਪਾਲ ਕੌਰ ਕੰਗ ਨੇ ਕਾਮਯਾਬ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਕਠਿਨ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਲਗਨ ਦਾ ਪਰਿਣਾਮ ਹਨ | ਇਸ ਮੌਕੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਅਵਤਾਰ ਸਿੰਘ ਕੰਗ ਨੇ ਆਪਣੇ ਸੰਦੇਸ਼ ਵਿੱਚ ਕਿਹਾ, ਸਾਨੂੰ ਆਪਣੇ ਵਿਦਿਆਰਥੀਆਂ ਦੀ ਇਸ ਉਪਲਬਧੀ 'ਤੇ ਮਾਣ ਹੈ | ਇੰਸਟੀਚਿਊਟ ਹਮੇਸ਼ਾ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਪ੍ਰੈਕਟੀਕਲ ਟ੍ਰੇਨਿੰਗ ਦੇਣ ਲਈ ਵਚਨਬੱਧ ਹੈ, ਤਾਂ ਜੋ ਵਿਦਿਆਰਥੀ ਭਵਿੱਖ ਵਿਚ ਕਾਬਲ ਅਤੇ ਸਮਰਪਿਤ ਹੋ ਕਿ ਚੰਗੇ ਇਨਸਾਨ ਬਣ ਸਕਣ | ਅਖ਼ੀਰ ਵਿਚ ਮੈਨੇਜਮੈਂਟ ਅਤੇ ਅਧਿਆਪਕ ਵਰਗ ਵਲੋਂ ਸਾਰੇ ਸਫ਼ਲ ਵਿਦਿਆਰਥੀਆਂ ਨੂੰ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ |