ਚਵਿੰਡਾ ਦੇਵੀ, 3 ਮਈ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਚ ਅੱਜ ਵਿਸ਼ਵ ਮਜ਼ਦੂਰ ਦਿਵਸ (ਲੇਬਰ ਡੇਅ) ਮਨਾਇਆ ਗਿਆ | ਹਰ ਸਾਲ ਦੀ ਤਰ੍ਹਾਂ ਸਕੂਲ ਦੇ ਪ੍ਰਬੰਧਕਾਂ ਅਤੇ ਅਧਿਆਪਕਾਂ ਵਲੋਂ ਸਾਂਝੇ ਤੌਰ 'ਤੇ ਸਕੂਲ ਦੇ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ ਅਤੇ ਸਕੂਲ ਦੇ ਹੈਲਪਰਸ ਨੂੰ ਤੋਹਫੇ ਦਿੱਤੇ ਗਏ | ਇਸ ਦਿਨ ਸਕੂਲ ਵਿਚ ਸਪੈਸ਼ਲ ਅਸੈਂਬਲੀ ਆਯੋਜਿਤ ਕੀਤੀ ਗਈ, ਜਿਸ ਵਿਚ ਵਿਦਿਆਰਥੀ ਨੇ ਭਾਸ਼ਣ, ਕਵਿਤਾ ਅਤੇ ਗਰੁੱਪ ਡਾਂਸ ਪੇਸ਼ ਕੀਤਾ | ਇਸ ਮੌਕੇ 'ਤੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ. ਡੀ. ਕੋਮਲ ਕਪੂਰ ਨੇ ਗੱਲਬਾਤ ਕਰਦਿਆਂ ਕਿਹਾ, 'ਹਰ ਕੰਮ ਦੀ ਆਪਣੀ ਮਹੱਤਤਾ ਹੁੰਦੀ ਹੈ-ਚਾਹੇ ਉਹ ਕਿਸੇ ਵੀ ਪੱਧਰ ਦਾ ਹੋਵੇ | ਸਮਾਜ ਦੀ ਤਰੱਕੀ ਲਈ ਹਰ ਮਜ਼ਦੂਰ ਦੀ ਭੂਮਿਕਾ ਜ਼ਰੂਰੀ ਹੈ | ਇਸ ਮੌਕੇ ਸਕੂਲ ਦੇ ਕਰਮਚਾਰੀਆਂ ਨੇ ਵੀ ਆਪਣੇ ਆਪ ਨੂੰ ਸਨਮਾਨਿਤ ਮਹਿਸੂਸ ਕਰਦਿਆਂ ਭਵਿੱਖ ਵਿਚ ਹੋਰ ਪਿਆਰ ਅਤੇ ਤਨ-ਦੇਹੀ ਨਾਲ ਸਕੂਲ ਦੇ ਕੰਮਾਂ ਅਤੇ ਤਰੱਕੀ ਵਿਚ ਹਿੱਸਾ ਪਾਉਣ ਦਾ ਪ੍ਰਣ ਲਿਆ | ਇਸ ਮੌਕੇ ਸਕੂਲ ਦੇ ਪਿ੍ੰ: ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ , ਸਟਾਫ਼ ਤੇ ਵਿਦਿਆਰਥੀ ਇਸ ਪ੍ਰੋਗਰਾਮ ਵਿਚ ਹਾਜ਼ਰ ਸਨ |