04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਮਾਤਾ ਸੁਖਪਾਲ ਕੌਰ ਨੂੰ ਟਰੱਸਟ ਦਾ ਚੇਅਰਪਰਸਨ ਨਿਯੁਕਤ ਕਰਨ ਦੇ ਫ਼ੈਸਲੇ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 04-05-2026
ਬਿਆਸ, 3 ਮਈ (ਨਰਿੰਦਰ ਸਿੰਘ)-ਚੌਂਕਾ ਚੁਲ੍ਹਾ ਬਿਆਸ ਵਿਖੇ ਮੀਟਿੰਗ ਉਪਰੰਤ ਜਾਣਕਾਰੀ ਪ੍ਰਾਪਤ ਹੋਈ ਕਿ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਤੇ ਭਲਾਈ ਟਰੱਸਟ ਰਜਿ: ਚੰਡੀਗੜ੍ਹ ਪੰਜਾਬ ਚੇਅਰਮੈਨ ਇਤਿਹਾਸ ਦੇ ਬਾਬਾ ਬੋਹੜ ਜਸਵੰਤ ਸਿੰਘ ਕਾਰ ਸੇਵਾ ਵਾਲਿਆਂ ਦੇ ਅੰਤਿਮ ਅਰਦਾਸ ਗੁਰਦੁਆਰਾ ਗੁਰੂ ਤੇਗ ਬਹਾਦਰ ਸਹਿਬ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾ ਵਿਚ ਅਰਦਾਸ ਅਤੇ ਪਵਿੱਤਰ ਹੁਕਮਨਾਮਾ ਪ੍ਰਾਪਤ ਕਰਨ ਤੋਂ ਬਾਅਦ ਟਰੱਸਟ ਦੀ ਹਾਈਕਮਾਂਡ ਕਮੇਟੀ ਵਲੋਂ ਸਰਬਸੰਮਤੀ ਨਾਲ ਵੱਡੀਆਂ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਸੰਸਥਾਵਾਂ, ਅਤੇ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ਦੀ ਸਹਿਮਤੀ ਨਾਲ ਚੇਅਰਮੈਨ ਜਸਵੰਤ ਸਿੰਘ ਦੀ ਜਗ੍ਹਾ ਹਮਸਫਰ ਸਰਦਾਰਨੀ ਸੁਖਪਾਲ ਕੌਰ ਨੂੰ ਚੇਅਰਪਰਸਨ ਨਿਯੁਕਤ ਕੀਤਾ ਗਿਆ | ਸਾਰਿਆਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ, ਜਿਸ ਦਾ ਜ਼ਿਲ੍ਹਾ ਅੰਮਿ੍ਤਸਰ ਸ਼ਹਿਰੀ ਅਤੇ ਦਿਹਾਤੀ ਦੀ ਸਾਰੀ ਟੀਮ ਵਲੋਂ ਹਾਈ ਕਮਾਂਡ ਦੇ ਇਸ ਫ਼ੈਸਲੇ ਦਾ ਪੁਰਜੋਰ ਸਵਾਗਤ ਕੀਤਾ ਗਿਆ, ਜਿਨ੍ਹਾਂ ਵਿਚ, ਸਾੈਟਰਲ ਕਮੇਟੀ ਪ੍ਰਚਾਰ ਸਕੱਤਰ ਸਾਬਕਾ ਤਹਿਸੀਲਦਾਰ ਜਸਵੰਤ ਸਿੰਘ ਨਰੰਜਨਪੁਰ, ਜ਼ਿਲ੍ਹਾ ਅੰਮਿ੍ਤਸਰ ਪ੍ਰਧਾਨ ਬਖਸ਼ੀਸ਼ ਸਿੰਘ ਅਜਨਾਲਾ, ਮੀਤ ਪ੍ਰਧਾਨ ਦਵਿੰਦਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਪਾਲ ਸਿੰਘ, ਕੈਸੀਅਰ ਕੈਪਟਨ ਜਸਪਾਲ ਸਿੰਘ, ਜ਼ਿਲ੍ਹਾ ਇਸਤਰੀ ਵਿੰਗ ਪ੍ਰਧਾਨ ਬੀਬੀ ਰਾਜਵਿੰਦਰ ਕੌਰ, ਬੀਬੀ ਸੁਰਿੰਦਰ ਕੌਰ ਵੇਰਕਾ, ਬੀਬੀ ਪਰਮਜੀਤ ਕੌਰ, ਬੀਬੀ ਜਸਬੀਰ ਕੌਰ, ਸ਼ਹਿਰੀ ਪ੍ਰਧਾਨ ਦਲਜੀਤ ਸਿੰਘ ਮਾਨ, ਸਵਰਨ ਸਿੰਘ ਦਾਲਮ, ਹਲਕਾ ਬਾਬਾ ਬਕਾਲਾ ਸਹਿਬ ਪ੍ਰਧਾਨ ਤਰਸੇਮ ਸਿੰਘ ਮੱਟੂ, ਡਿਪਟੀ ਪ੍ਰਧਾਨ ਸੁਰਜੀਤ ਸਿੰਘ ਬਿਆਸ, ਮੀਤ ਪ੍ਰਧਾਨ ਦਲਬੀਰ ਸਿੰਘ, ਬਾਬਾ ਸਾਵਣ ਸਿੰਘ ਨਗਰ ਬਿਆਸ, ਬਾਬਾ ਮੰਗਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਗੁਰਬਚਨ ਸਿੰਘ ਤਰਸਿੱਕਾ ਦੀ ਬਰਸੀ ਭਲਕੇ ਅਗਲੀ ਖ਼ਬਰ ਪੀ.ਐੱਚ.ਸੀ ਰਮਦਾਸ ਦੇ ਨਵ-ਨਿਯੁਕਤ ਐੱਸ.ਐੱਮ.ਓ. ਡਾ. ਨੋਬਲ ਭਾਟੀਆ ਦਾ ਬਹੁਮੰਤਵੀ ਕਰਮਚਾਰੀ ਐਸੋਸੀਏਸ਼ਨ ਪੰਜਾਬ ਵਲੋਂ ਸਨਮ...
Ad Position 24