04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸੰਤ ਬਾਬਾ ਗੁਰਬਚਨ ਸਿੰਘ ਤਰਸਿੱਕਾ ਦੀ ਬਰਸੀ ਭਲਕੇ

Ad Position 21
No active advertisement
ਅਜੀਤ ਡੈਸਕ 04-05-2026
ਤਰਸਿੱਕਾ, 3 ਮਈ (ਅਤਰ ਸਿੰਘ ਤਰਸਿੱਕਾ)-ਸੰਤ ਬਾਬਾ ਗੁਰਬਚਨ ਸਿੰਘ ਤਰਸਿੱਕਾ ਦੀ 57ਵੀਂ ਬਰਸੀ ਭਲਕੇ 5 ਮਈ ਮੰਗਲਵਾਰ ਨੂੰ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ (ਅੰਮਿ੍ਤਸਰ) ਵਿਖੇ ਮਨਾਈ ਜਾ ਰਹੀ ਹੈ | ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭਗਤਾਂ ਦਾ ਡੇਰਾ ਅਨੁਸਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਕੀਰਤਨ ਤੇ ਕਥਾ ਦਾ ਪ੍ਰਵਾਹ ਚੱਲੇਗਾ, ਜਿਸ 'ਚ ਪ੍ਰਮੁੱਖ ਕੀਰਤਨੀ ਜਥੇ ਤੇ ਕਥਾ ਵਾਚਕ ਸੰਗਤਾਂ ਨੂੰ ਕੀਰਤਨ ਤੇ ਕਥਾ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ | ਇਸ ਬਰਸੀ ਦੇ ਸਮਾਗਮ 'ਚ ਇਲਾਕੇ ਦੇ ਪ੍ਰਮੁੱਖ ਮਹਾਂਪੁਰਸ਼ ਤੇ ਵੱਡੀ ਗਿਣਤੀ 'ਚ ਸਾਧ ਸੰਗਤ ਹਾਜ਼ਰੀਆਂ ਭਰੇਗੀ | ਸਾਰੀ ਸੰਗਤ ਨੂੰ ਹੁੰਮ ਹੁੰਮਾ ਕੇ ਪਹੁੰਚਣ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਵੀ ਕੀਤੀ ਗਈ ਹੈ | ਗੁਰੂ ਕਾ ਲੰਗਰ ਅਤੁਟ ਵਰਤੇਗਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਵਲੋਂ ਸ਼ੇਲਿੰਦਰਜੀਤ ਸਿੰਘ ਰਾਜਨ ਦੁਆਰਾ ਸੰਪਾਦਿਤ ਕਾਵਿ ਸੰਗ੍ਰਹਿ ਲੋਕ ਅਰਪਿਤ ਅਗਲੀ ਖ਼ਬਰ ਮਾਤਾ ਸੁਖਪਾਲ ਕੌਰ ਨੂੰ ਟਰੱਸਟ ਦਾ ਚੇਅਰਪਰਸਨ ਨਿਯੁਕਤ ਕਰਨ ਦੇ ਫ਼ੈਸਲੇ ਦਾ ਸਵਾਗਤ
Ad Position 24