ਚੌਂਕ ਮਹਿਤਾ, 4 ਮਈ (ਧਰਮਿੰਦਰ ਸਿੰਘ ਭੰਮਰਾ)-ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮਹਿਸਮਪੁਰ ਕਲਾਂ ਵਿਖੇ ਪਹੁੰਚ ਕੇ ਅਮਰਜੋਤ ਸਿੰਘ (ਉਮਰ 17 ਸਾਲ), ਸਪੁੱਤਰ ਸੁਖਰਾਜ ਸਿੰਘ, ਜਿਸਦੀ ਬੀਤੇ ਦਿਨੀਂ 2 ਮਈ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਮੰਤਰੀ ਈ.ਟੀ.ਓ. ਨੇ ਪੀੜਤ ਪਰਿਵਾਰ ਨੂੰ ਧੀਰਜ ਦਿੰਦੇ ਹੋਏ ਕਿਹਾ ਕਿ ਸਰਕਾਰ ਇਸ ਦੁਖਦ ਘਟਨਾ ਵਿਚ ਪਰਿਵਾਰ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ | ਉਨ੍ਹਾਂ ਨੇ ਸੰਬੰਧਿਤ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਮਾਮਲੇ ਦੀ ਤਫ਼ਤੀਸ਼ ਤੇਜ਼ੀ ਨਾਲ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣਾ ਸਰਕਾਰ ਦੀ ਪ੍ਰਥਮ ਤਰਜੀਹ ਹੈ ਅਤੇ ਅਜਿਹੀਆਂ ਘਟਨਾਵਾਂ ਵਿਚ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ |
ਮੰਤਰੀ ਈ.ਟੀ.ਓ. ਨੇ ਪਿੰਡ ਮਹਿਸਮਪੁਰ ਕਲਾਂ ਵਿਖੇ ਪੀੜਤ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>
ਅਜੀਤ ਡੈਸਕ
05-05-2026