ਓਠੀਆਂ, 4 ਮਈ (ਗੁਰਵਿੰਦਰ ਸਿੰਘ ਛੀਨਾ)-ਨਜਦੀਕ ਪੈਂਦੇ ਪਿੰਡ ਮਾਨਾਂਵਾਲਾ ਵਿਖੇ ਆੜਤੀਆਂ ਦੇ ਧਿਰਾਂ 'ਚ ਗੋਲੀ ਚੱਲਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੱਲ ਐੱਮ. ਪੀ. ਗੁਰਜੀਤ ਸਿੰਘ ਔਜਲਾ ਆੜਤੀਆਂ ਦੀਆਂ ਮੁਸ਼ਕਿਲਾਂ ਸੁਣਨ ਦਾਣਾ ਮੰਡੀ ਮਾਨਾਂਵਾਲਾ ਵਿਖੇ ਪਹੁੰਚੇ ਸਨ ਤਾਂ ਉਸ ਸਮੇਂ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਐੱਮ.ਪੀ. ਔਜਲਾ ਦੇ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਸੀ ਤੇ ਉਸ ਦਾ ਵਿਰੋਧ ਕੀਤਾ | ਉਸ ਤਕਰਾਰ ਦੇ ਚੱਲਦਿਆਂ ਅੱਜ ਆੜਤੀ ਯੂਨੀਅਨ ਮਾਨਾਂਵਾਲਾ ਦੇ ਪ੍ਰਧਾਨ ਸ਼ੇਰ ਸਿੰਘ ਚੈਨਪੁਰ ਅਤੇ ਆਮ ਆਦਮੀ ਪਾਰਟੀ ਦੇ ਆੜਤੀ ਸਾਬਕਾ ਸਰਪੰਚ ਰਸ਼ਪਾਲ ਸਿੰਘ ਭੋਲਾ ਦੀ ਤੂੰ ਤੂੰ ਮੈਂ ਮੈਂ ਹੋ ਗਈ ਅਤੇ ਇਸ ਸੰਬੰਧ ਵਿਚ ਗੋਲੀ ਚੱਲਣ ਦਾ ਸਮਾਚਾਰ ਮਿਲਿਆ | ਦੋਹਾਂ ਧਿਰਾ ਦਾ ਨੁਕਸਾਨ ਹੋਣ ਤੋਂ ਬਚਾਅ ਹੈ ਗਿਆ |