ਬਾਬਾ ਬਕਾਲਾ ਸਾਹਿਬ, 4 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ, ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਕਿ ਕਿ੍ਪਾਲ ਸਿੰਘ ਨਰਿੰਜਣਪੁਰ ਦੀ ਪ੍ਰੇਰਨਾ ਸਦਕਾ, ਪਿੰਡ ਬੱਲ ਸਰਾਂ ਵਿਖੇ ਲਖਬੀਰ ਸਿੰਘ ਮੈਨੇਜਰ ਦੇ ਗ੍ਰਹਿ ਵਿਖੇ ਇਕ ਭਰਵੇਂ ਸਮਾਗਮ ਦੌਰਾਨ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ 30 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਸ਼ਾਮਿਲ ਹੋਣ ਵਾਲਿਆਂ ਵਿਚ ਸਰਵ ਨਿਰਮਲ ਸਿੰਘ, ਬਲਕਾਰ ਸਿੰਘ, ਕਸ਼ਮੀਰ ਸਿੰਘ, ਅਜੀਤ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਸੁਰਜੀਤ ਸਿੰਘ, ਨਿਸ਼ਾਨ ਸਿੰਘ, ਅਮਨਪਾਲ ਸਿੰਘ, ਹਰਭਜਨ ਕੌਰ, ਨਿਰਮਲਜੀਤ ਕੌਰ, ਮਨਪ੍ਰੀਤ ਕੌਰ, ਕੁਲਦੀਪ ਕੌਰ, ਜੰਬੀਰ ਕੌਰ ਅੰਮਿ੍ਤਪਾਲ ਸਿੰਘ, ਕੇਵਲ ਸਿੰਘ, ਲਖਬੀਰ ਸਿੰਘ ਕਿ੍ਪਾਲ ਸਿੰਘ ਦੇ ਨਾਂ ਵਰਣਯਯੋਗ ਹਨ, ਜਿਨ੍ਹਾਂ ਨੂੰ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿਚ 2027 ਦੀਆਂ ਚੋਣਾਂ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਪੰਜਾਬ ਨੂੰ ਮੁੜ ਤੋਂ ਖੁਸ਼ਹਾਲੀ ਦੀਆਂ ਲੀਹਾਂ 'ਤੇ ਤੋਰਿਆ ਜਾਵੇਗਾ | ਇਸ ਮੌਕੇ ਸੀਨੀਅਰ ਅਕਾਲੀ ਆਗੂ ਗੋਗੀ ਬੱਲ ਸਰਾਂ, ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਸੀਨੀਅਰ ਯੂਥ ਆਗੂ, ਪ੍ਰਤਾਪ ਸਿੰਘ, ਸੁਖਬੀਰ ਸਿੰਘ ਦੌਲੋ ਨੰਗਲ ਸਰਕਲ ਪ੍ਰਧਾਨ, ਸੁਖਬੀਰ ਸਿੰਘ ਸ਼ੇਰੋਂ ਸਰਕਲ ਪ੍ਰਧਾਨ, ਗੁਰਵਿੰਦਰ ਸਿੰਘ ਕਾਲੇਕੇ, ਕਿਪਾਲ ਸਿੰਘ ਨੰਬਰਦਾਰ ਨਰਿੰਜਣਪੁਰ, ਗੁਰਦੇਵ ਸਿੰਘ ਸਾਵਣ ਸਿੰਘ ਨਗਰ ਤੇ ਹੋਰ ਹਾਜ਼ਰ ਸਨ |
ਜਥੇਦਾਰ ਜਲਾਲ ਉਸਮਾ ਦੀ ਅਗਵਾਈ ਹੇਠ 30 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/>
ਅਜੀਤ ਡੈਸਕ
05-05-2026