ਬਾਬਾ ਬਕਾਲਾ ਸਾਹਿਬ, 4 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪੱਛਮੀ ਬੰਗਾਲ 'ਚ ਭਾਜਪਾ ਨੇ ਰਿਕਾਰਡ ਤੋੜ ਜਿੱਤ ਪ੍ਰਾਪਤ ਕਰਕੇ 15 ਸਾਲ ਬਾਅਦ ਮਮਤਾ ਬੈਨਰਜੀ ਨੂੰ ਸੱਤਾ 'ਚੋਂ ਬਾਹਰ ਕੀਤਾ ਹੈ, ਜੋ ਕਿ ਭਾਜਪਾ ਦੀ ਇਕ ਇਤਿਹਾਸਕ ਜਿੱਤ ਹੈ ਅਤੇ ਇਹ ਭਾਜਪਾ ਦੀਆਂ ਨੀਤੀਆਂ ਤੇ ਜਿੱਤ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਮੰਨਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਸ: ਮੰਨਾ ਨੇ ਪੱਛਮੀ ਬੰਗਾਲ ਵਿਚ ਭਾਜਪਾ ਦੀ ਜਿੱਤ ਪਿੱਛੋਂ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਗੁਰੂ ਘਰ ਵਿਖੇ ਸ਼ੁਕਰਾਨਾ ਕੀਤਾ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਮੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਹਰੇਕ ਵਰਗ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਦਕਾ ਅੱਜ ਸਮੁੱਚੇੇ ਦੇਸ਼ ਵਿਚ ਭਾਜਪਾ ਦਾ ਬੋਲਬਾਲਾ ਹੋ ਰਿਹਾ ਹੈ | ਉਨ੍ਹਾਂ ਦਾ ਦਾਅਵਾ ਕੀਤਾ ਕਿ ਪੱਛਮੀ ਬੰਗਾਲ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਹੈ ਤੇ ਪੰਜਾਬ ਵਿਚ ਵੀ ਹੁਣ 2027 ਦੀਆਂ ਚੋਣਾਂ ਵਿਚ ਭਾਜਪਾ ਦਾ ਪਰਚਮ ਲਹਿਰਾਵੇਗਾ | ਇਸ ਮੌਕੇੇ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਰਾਜੇਸ਼ ਟਾਂਗਰੀ, ਕਰਮ ਸਿੰਘ ਖਿਲਚੀਆਂ, ਹਰਪ੍ਰੀਤ ਸਿੰਘ ਹੈਪੀ ਖੱਖ, ਜਸਵੰਤ ਸਿੰਘ ਡਿੱਪੀ ਮੀਆਂਵਿੰਡ, ਪਿੰਦਰ ਦੌਲ਼ੋ ਨੰਗਲ, ਰਵੀ ਟਪਿਆਲਾ, ਬਲਵਿੰਦਰ ਸਿੰਘ ਭੁੱਲਰ ਤੇ ਹੋਰ ਹਾਜ਼ਰ ਸਨ |