ਰਾਮ ਤੀਰਥ, 4 ਮਈ (ਧਰਵਿੰਦਰ ਸਿੰਘ ਔਲਖ)ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਦਿਅਕ ਤੇ ਭਲਾਈ ਟਰੱਸਟ (ਰਜਿ.) ਚੰਡੀਗੜ੍ਹ ਪੰਜਾਬ ਦੇ ਚੇਅਰਮੈਨ ਤੇ ਜਸਵੰਤ ਸਿੰਘ ਕਾਰ ਸੇਵਾ ਵਾਲਿਆਂ ਦੀ ਅੰਤਿਮ ਅਰਦਾਸ ਤੋਂ ਬਾਅਦ ਟਰੱਸਟ ਦੀ ਹਾਈ ਕਮਾਂਡ ਕਮੇਟੀ ਵਲੋਂ ਸਰਬਸੰਮਤੀ ਨਾਲ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਸੰਸਥਾਵਾਂ ਅਤੇ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ਦੀ ਸਹਿਮਤੀ ਨਾਲ ਚੇਅਰਮੈਨ ਜਸਵੰਤ ਸਿੰਘ ਦੀ ਜਗ੍ਹਾ ਉਨ੍ਹਾਂ ਦੀ ਹਮਸਫਰ ਬੀਬੀ ਸੁਖਪਾਲ ਕੌਰ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ, ਸਾਰਿਆਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ, ਜਿਸ ਦਾ ਜ਼ਿਲ੍ਹਾ ਅੰਮਿ੍ਤਸਰ ਸ਼ਹਿਰੀ ਅਤੇ ਦਿਹਾਤੀ ਦੀ ਸਾਰੀ ਟੀਮ ਵਲੋਂ ਹਾਈਕਮਾਨ ਦੇ ਇਸ ਫੈਸਲੇ ਦਾ ਪੁਰਜ਼ੋਰ ਸਵਾਗਤ ਕੀਤਾ ਗਿਆ, ਜਿਨ੍ਹਾਂ ਵਿਚ ਸੈਂਟਰਲ ਕਮੇਟੀ ਪ੍ਰਚਾਰ ਸਕੱਤਰ ਸਾਬਕਾ ਤਹਿਸੀਲਦਾਰ ਜਸਵੰਤ ਸਿੰਘ ਨਰਿੰਜਨਪੁਰ, ਜ਼ਿਲ੍ਹਾ ਅੰਮਿ੍ਤਸਰ ਪ੍ਰਧਾਨ ਬਖ਼ਸ਼ੀਸ਼ ਸਿੰਘ ਅਜਨਾਲਾ, ਮੀਤ ਪ੍ਰਧਾਨ ਦਵਿੰਦਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਪਾਲ ਸਿੰਘ ਮਾਹਲ, ਕੈਸ਼ੀਅਰ ਕੈਪਟਨ ਜਸਪਾਲ ਸਿੰਘ, ਜ਼ਿਲ੍ਹਾ ਇਸਤਰੀ ਵਿੰਗ ਪ੍ਰਧਾਨ ਬੀਬੀ ਰਾਜਵਿੰਦਰ ਕੌਰ, ਬੀਬੀ ਸੁਰਿੰਦਰ ਕੌਰ ਵੇਰਕਾ, ਬੀਬੀ ਪਰਮਜੀਤ ਕੌਰ, ਬੀਬੀ ਜਸਬੀਰ ਕੌਰ, ਸ਼ਹਿਰੀ ਪ੍ਰਧਾਨ ਦਲਜੀਤ ਸਿੰਘ ਮਾਨ, ਸਵਰਨ ਸਿੰਘ ਦਾਲਮ, ਹਲਕਾ ਬਾਬਾ ਬਕਾਲਾ ਸਾਹਿਬ ਪ੍ਰਧਾਨ ਤਰਸੇਮ ਸਿੰਘ ਮੱਟੂ, ਡਿਪਟੀ ਪ੍ਰਧਾਨ ਸੁਰਜੀਤ ਸਿੰਘ ਬਿਆਸ, ਮੀਤ ਪ੍ਰਧਾਨ ਦਲਬੀਰ ਸਿੰਘ ਆਦਿ ਹਾਜ਼ਰ ਸਨ |