ਬਾਬਾ ਬਕਾਲਾ ਸਾਹਿਬ, 4 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ, ਸਰਕਲ ਬਾਬਾ ਬਕਾਲਾ ਸਾਹਿਬ ਵਲੋਂ ਸਟੈਂਡਰਡ ਪਬਲਿਕ ਹਾਈ ਸਕੂਲ ਧੂਲਕਾ (ਤਹਿਸੀਲ ਬਾਬਾ ਬਕਾਲਾ ਸਾਹਿਬ) ਵਿਖੇ ਇਕ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸਕੂਲੀ ਬੱਚਿਆਂ ਨੂੰ ਵਿਦਿਆ ਦੇ ਨਾਲ-ਨਾਲ ਗੁਰਬਾਣੀ ਇਤਿਹਾਸ ਅਤੇ ਆਪਣੇ ਵਿਰਸੇ ਨਾਲ ਜੋੜਣ ਲਈ ਕਰਵਾਈ ਗਈ ਧਾਰਮਿਕ ਪ੍ਰੀਖਿਆ 2025 ਵਿਚ ਮੈਰਿਟ ਹਾਸਿਲ ਕਰਨ ਵਾਲੇ ਤਿੰਨ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਪ੍ਰਬੰਧਕ ਪਿ੍ੰ: ਚਰਨਜੀਤ ਸਿੰਘ ਨੇ ਪੁੱਜੀ ਟੀਮ ਦਾ ਸਵਾਗਤ ਕੀਤਾ | ਇਸ ਮੌਕੇ ਸਿੱਖ ਸਰਕਲ ਬਾਬਾ ਬਕਾਲਾ ਸਾਹਿਬ ਦੇ ਮੁਖੀ ਡਾ: ਇੰਦਰਜੀਤ ਸਿੰਘ ਜੱਲੂਵਾਲ, ਰਣਜੀਤ ਸਿੰਘ ਮੁੱਖ ਅਧਿਆਪਕ, ਮਾ. ਰਘਬੀਰ ਸਿੰਘ ਡੇਹਰੀਵਾਲ, ਭਾਈ ਸੁੱਚਾ ਸਿੰਘ ਖਾਨਪੁਰ, ਭਾਈ ਰਾਮ ਸਿੰਘ ਜੋਧੇ, ਭਾਈ ਸੁਖਵਿੰਦਰ ਸਿੰਘ ਸੇਰੋਂ, ਪਰਮਜੀਤ ਸਿੰਘ ਤੇ ਹੋਰ ਹਾਜ਼ਰ ਸਨ |