07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਭਾਜਪਾ ਦੀ ਜਿੱਤ ਦੀ ਖੁਸ਼ੀ 'ਚ ਜੰਡਿਆਲਾ ਗੁਰੂ 'ਚ ਵੰਡੇ ਲੱਡੂ <br/>

Ad Position 21
No active advertisement
ਅਜੀਤ ਡੈਸਕ 05-05-2026
ਜੰਡਿਆਲਾ ਗੁਰੂ, 4 ਮਈ (ਪ੍ਰਮਿੰਦਰ ਸਿੰਘ ਜੋਸਨ)-ਭਾਰਤੀ ਜਨਤਾ ਪਾਰਟੀ ਦੀ ਪੱਛਮੀ ਬੰਗਾਲ, ਅਸਾਮ ਅਤੇ ਪੁਡੂਚੇਰੀ ਵਿਚ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਤੇ ਪਾਰਟੀ ਵਰਕਰਾਂ ਅਤੇ ਆਗੂਆਂ ਵਲੋਂ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਵਡਾਲੀ ਅਤੇ ਸੁਰਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਜਿੱਤ ਦਾ ਜਸ਼ਨ ਮਨਾਇਆ ਗਿਆ | ਇਸ ਮੌਕੇ ਵੱਡੀ ਤਾਦਾਦ ਵਿਚ ਜੁੜੇ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਵਡਾਲੀ ਨੇ ਕਿਹਾ ਕਿ ਕਿਹਾ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਵਿਚ ਭਾਜਪਾ ਨੂੰ ਮਿਲੀ ਇਹ ਜਿੱਤ ਲੋਕਾਂ ਦੇ ਭਰੋਸੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਭਾਜਪਾ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋ ਪੂਰੀ ਤਰ੍ਹਾਂ ਸੰਤੁਸ਼ਟ ਹੈ, ਜਿਸ ਕਾਰਨ ਹਰ ਚੋਣ ਵਿਚ ਪਾਰਟੀ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੇ ਨਾਲ ਜੁੜੇ ਰਹਿਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਪਾਉਣ | ਇਸ ਮੌਕੇ ਕੌਂਸਲਰ ਹਰਜਿੰਦਰ ਸਿੰਘ, ਭੂਸ਼ਣ ਅਨੰਦ, ਜਗਰੂਪ ਸਿੰਘ ਵਡਾਲੀ, ਬਲਜਿੰਦਰ ਸਿੰਘ ਰਸੂਲਪੁਰ, ਹਰਦਿਆਲ ਸਿੰਘ ਗਹਿਰੀ ਮੰਡੀ, ਮਨਜੀਤ ਸਿੰਘ ਸੰਧੂ ਤਰਸਿੱਕਾ, ਮਨਜੀਤ ਸਿੰਘ ਮੈਂਬਰ ਪੰਚਾਇਤ, ਸੁਖਵਿੰਦਰ ਸਿੰਘ ਜੰਡਿਆਲਾ ਗੁਰੂ, ਸੁਖਵਿੰਦਰ ਸਿੰਘ ਰੂਬੀ, ਰਮਨ ਕੁਮਾਰ, ਬਲਜਿੰਦਰ ਸਿੰਘ ਅਮਰਕੋਟ ਯੂਥ ਵਿੰਗ ਪ੍ਰਧਾਨ, ਸਤਨਾਮ ਸਿੰਘ ਤਰਸਿੱਕਾ, ਐਡਵੋਕੇਟ ਸੁਰਿੰਦਰ ਪਾਲ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਲਾਬਾਜ਼ਰੀ ਖਦਸੇ ਦੇ ਚੱਲਦਿਆਂ ਕਿਸਾਨਾਂ ਪੰਪ ਘੇਰਿਆ <br/> ਅਗਲੀ ਖ਼ਬਰ ਸਿੱਖ ਮਿਸ਼ਨਰੀ ਕਾਲਜ ਵਲੋਂ ਸਟੈਂਡਰਡ ਪਬਲਿਕ ਸਕੂਲ ਦੇ ਬੱਚਿਆਂ ਦਾ ਸਨਮਾਨ <br/>
Ad Position 24