ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਨਜੀਤ ਸਿੰਘ ਮੰਨਾ, ਅਜੇਬੀਰਪਾਲ ਸਿੰਘ ਰੰਧਾਵਾ, ਰਜੇਸ਼ ਟਾਂਗਰੀ ਤੇ ਹੋਰ | ਤਸਵੀਰ : ਸ਼ਰਨਬੀਰ ਸਿੰਘ ਕੰਗ
ਰਈਆ, 5 ਮਈ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਭਾਜਪਾ ਅੰਮਿ੍ਤਸਰ ਦਿਹਾਤੀ ਦੇ ਜਨਰਲ ਸਕੱਤਰ ਰਜੇਸ਼ ਟਾਂਗਰੀ ਦੇ ਦਫ਼ਤਰ ਵਿਖੇ ਭਾਜਪਾ ਵਰਕਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ ਹੋਈ, ਜਿਸ ਵਿਚ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਅਤੇ ਸਾਬਕਾ ਡਿਪਟੀ ਮੇਅਰ ਅੰਮਿ੍ਤਸਰ ਅਜੇਬੀਰਪਾਲ ਸਿੰਘ ਰੰਧਾਵਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੰਨਾ ਨੇ ਕਿਹਾ ਕਿ ਨਗਰ ਪੰਚਾਇਤ ਰਈਆ ਦੀਆਂ ਆਉਣ ਵਾਲੀਆਂ ਚੋਣਾਂ ਵਿਚ ਭਾਜਪਾ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਕਮਰ ਕੱਸੇ ਕਰ ਲਏ ਗਏ ਹਨ | ਉਨ੍ਹਾਂ ਦੱਸਿਆ ਕਿ ਸਾਬਕਾ ਡਿਪਟੀ ਮੇਅਰ ਅਜੇਬੀਰਪਾਲ ਸਿੰਘ ਰੰਧਾਵਾ ਨੂੰ ਆਉਣ ਵਾਲੀਆਂ ਨਗਰ ਪੰਚਾਇਤ ਰਈਆ ਦੀਆਂ ਚੋਣਾਂ ਲਈ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਮੰਨਾ ਨੇ ਕਿਹਾ ਕਿ ਰਈਆ ਦੀਆਂ 13 ਦੀਆਂ 13 ਵਾਰਡਾਂ ਵਿਚ ਭਾਜਪਾ ਇਲੈਕਸ਼ਨ ਲੜੇਗੀ | ਇਸ ਮੌਕੇ ਰੰਧਾਵਾ ਨੇ ਕਿਹਾ ਕਿ ਨਗਰ ਪੰਚਾਇਤ ਦੀਆਂ ਚੋਣਾਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਜਾਣੰੂ ਕਰਵਾਇਆ ਜਾਵੇਗਾ ਅਤੇ ਇਹ ਚੋਣਾਂ ਭਾਜਪਾ ਸ਼ਾਨ ਨਾਲ ਜਿੱਤੇਗੀ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਅਗਵਾਈ ਹੇਠ ਸੂਬਿਆਂ ਦੇ ਵਿਕਾਸ ਬਹੁਤ ਤੇਜ਼ੀ ਨਾਲ ਹੋ ਰਹੇ ਹਨ ਤੇ ਇਸ ਨੂੰ ਲੋਕ ਚੰਗੀ ਤਰ੍ਹਾਂ ਜਾਣਦੇ ਹਨ | ਇਸ ਮੌਕੇ ਸਰਕਲ ਪ੍ਰਧਾਨ ਰਾਜੇਸ਼ ਕੁਮਾਰ ਦਨਿਆਲ, ਬਲਵਿੰਦਰ ਸਿੰਘ ਪੱਡਾ, ਸਾਬਕਾ ਕੌਂਸਲਰ ਤਰਸੇਮ ਸਿੰਘ, ਸਾਬਕਾ ਕੌਂਸਲਰ ਦਿਲਬਾਗ, ਸ਼ੁਭਮ ਸ਼ੁਭਮ ਸ਼ਰਮਾ, ਗੌਰਵ ਵਰਮਾ ਆਸ਼ੂ, ਛੋਟੇ ਲਾਲ ਫੌਜੀ, ਅਰਜਨ ਸਿੰਘ ਰਈਆ, ਗੁਰਚਰਨ ਸਿੰਘ ਮਾਨ ਰਈਆ, ਮਲੂਕ ਸਿੰਘ ਮੱਧ, ਗੁਰਭੇਜ ਸਿੰਘ ਰਈਆ, ਅਵਤਾਰ ਸਿੰਘ, ਮਲਕੀਤ ਸਿੰਘ ਤੇ ਭੁਪਿੰਦਰ ਸਿੰਘ ਆਦਿ ਹਾਜ਼ਰ ਸਨ |
ਰਈਆ ਦੀਆਂ 13 ਦੀਆਂ 13 ਵਾਰਡਾਂ 'ਚ ਭਾਜਪਾ ਇਕੱਲੀ ਚੋਣ ਲੜੇਗੀ-ਮੰਨਾ
ਅਜੀਤ ਡੈਸਕ
06-05-2026