ਚੋਗਾਵਾਂ, 5 ਮਈ (ਗੁਰਵਿੰਦਰ ਸਿੰਘ ਕਲਸੀ)-ਪਿੰਡ ਹੇਤਮਪੁਰਾ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਪੁੰਨਿਆਂ ਦੇ ਦਿਹਾੜੇ ਨੂੰ ਸਮਰਪਿਤ ਇਕ ਦਿਨਾਂ ਧਾਰਮਿਕ ਸਮਾਗਮ ਬਾਬਾ ਅਵਤਾਰ ਸਿੰਘ ਬਿਸ਼ਨਪੁਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਬਾਬਾ ਬਲਦੇਵ ਸਿੰਘ ਸ਼ਹੂਰਾ ਦੀ ਅਗਵਾਈ ਹੇਠ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ | ਉਪਰੰਤ ਕੀਰਤਨੀ ਜਥੇ ਨੇ ਕਥਾ ਕੀਰਤਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ | ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਕਈ ਸਵਾਦੀ ਪਕਵਾਨਾਂ ਦੇ ਲੰਗਰ ਅਤੁੱਟ ਵਰਤੇ | ਇਸ ਮੌਕੇ ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮਿ੍ਤਪਾਲ ਸਿੰਘ ਸ਼ਹੂਰਾ, ਮਲੂਕ ਸਿੰਘ, ਜੋਧਾ ਸਿੰਘ, ਵੀਰ ਸਿੰਘ ਪ੍ਰਧਾਨ, ਸ਼ੇਰਾ ਸਿੰਘ, ਸੋਨੂ ਸਿੰਘ, ਬੱਬੀ ਨਿਹੰਗ, ਸ਼ੇਰਾ ਚੱਕੀ ਵਾਲਾ, ਸਰਪੰਚ ਕੁਲਵਿੰਦਰ ਸਿੰਘ ਬਿੱਟੂ, ਬੀਰਾ ਲਾਂਗਰੀ, ਚਰਨ ਸਿੰਘ, ਗਾਜੋ ਸਿੰਘ, ਕੁਲਵੰਤ ਸਿੰਘ ਹੇਤਮਪੁਰਾ, ਜਸਵੰਤ ਸਿੰਘ ਆਦਿ ਹਾਜ਼ਰ ਸਨ |