ਜਗਦੇਵ ਕਲਾਂ, 5 ਮਈ (ਸ਼ਰਨਜੀਤ ਸਿੰਘ ਗਿੱਲ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਲਸ਼ਕਰੀ ਨੰਗਲ ਵਿਖੇ ਵਿਸ਼ਾਲ ਇਕੱਠ ਹੋਇਆ, ਜਿਸ ਵਿਚ ਲੋਕ ਸਭਾ ਹਲਕਾ ਤਰਨ ਤਾਰਨ ਤੋਂ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਨੂੰ ਉਸ ਵਕਤ ਵੱਡਾ ਬਲ ਮਿਲਿਆ ਜਦੋਂ ਸੀਨੀਅਰ ਆਗੂ ਚਰਨਜੀਤ ਸਿੰਘ ਗਾਲਿਬ ਤੇ ਜੁਗਰਾਜ ਸਿੰਘ ਧੂਲਕਾ ਦੀ ਪ੍ਰੇਰਣਾ ਸਦਕਾ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ 100 ਤੋਂ ਵੱਧ ਪਰਿਵਾਰਾਂ ਨੇ ਅੱਜ ਜਥੇਬੰਦੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਸ਼ਾਮਿਲ ਹੋਏ ਪਰਿਵਾਰਾਂ ਦੇ ਮੁਖੀਆਂ ਨੂੰ ਬਾਪੂ ਤਰਸੇਮ ਸਿੰਘ ਵਲੋਂ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦਿਆਂ ਕਿਹਾ ਕਿ ਜਥੇਬੰਦੀ ਵਿਚ ਇਨ੍ਹਾਂ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਪ੍ਰਧਾਨ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ, ਹਰਜਾਪ ਸਿੰਘ ਫੌਜੀ ਸੈਂਸਰਾ, ਸਾਬਕਾ ਸਰਪੰਚ ਬਾਬਾ ਅਨੋਖ ਸਿੰਘ ਤੇੜਾ, ਸਾਬਕਾ ਸਰਪੰਚ ਮਨੋਹਰ ਸਿੰਘ ਖਤਰਾਏ ਖੁਰਦ, ਗੁਰਪ੍ਰੀਤ ਸਿੰਘ ਫੌਜੀ ਕੁਲਦੀਪ ਸਿੰਘ, ਫੁੰਮਣ ਸਿੰਘ, ਕੁਲਵਿੰਦਰ ਸਿੰਘ ਹਰਵੰਤ ਸਿੰਘ, ਡਾ: ਬਲਰਾਜ ਸਿੰਘ, ਅਰਨਪ੍ਰੀਤ ਸਿੰਘ, ਦਾਰਾ ਸਿੰਘ, ਬਲਵਿੰਦਰ ਸਿੰਘ, ਨਰਿੰਦਰ ਸਿੰਘ, ਸੁਖਮਨ ਸਿੰਘ, ਤਰਸੇਮ ਸਿੰਘ, ਨਰਿੰਦਰ ਸਿੰਘ, ਨਰਿੰਦਰ ਕੌਰ, ਕਸ਼ਮੀਰ ਕੌਰ, ਸਵਿੰਦਰ ਕੌਰ ਸੁਖਵਿੰਦਰ ਕੌਰ, ਕੁਲਵੰਤ ਸਿੰਘ ਮਾਛੀਨੰਗਲ, ਗੁਰਜੀਤ ਸਿੰਘ ਸੰਗਤਪੁਰਾ, ਹਰਪਾਲ ਸਿੰਘ ਝੰਡੇਰ, ਲੱਖਾ ਸਿੰਘ ਝੰਡੇਰ, ਕਾਲਾ ਸਿੰਘ ਖਤਰਾਏ ਕਲਾਂ, ਸੁਖਮਨ ਸਿੰਘ, ਨਰਿੰਦਰ ਸਿੰਘ ਬਿੱਲੂ, ਡਾ: ਬਾਜਾ, ਸੁਖਪਾਲ ਸਿੰਘ, ਭੁਪਿੰਦਰ ਸਿੰਘ ਭੱਟੀ ਸੱਲੋਦੀਨ, ਰਾਜ ਸਿੰਘ, ਪਰਮਜੀਤ ਸਿੰਘ ਪੰਮਾ ਕੋਟਲੀ, ਕੁਲਦੀਪ ਸਿੰਘ ਕੰਦੋਵਾਲੀ, ਕਰਨਵੀਰ ਸਿੰਘ, ਅਰਜਨ ਸਿੰਘ, ਦਲਬੀਰ ਸਿੰਘ ਸੰਗੋਆਣਾ ਗੁਰਜੀਤ ਸਿੰਘ ਕਿਆਂਮਪੁਰ, ਮੇਜਰ ਸਿੰਘ ਮਾਛੀਨੰਗਲ ਤੇ ਹੋਰ ਹਾਜ਼ਰ ਸਨ |
ਹਲਕਾ ਅਜਨਾਲਾ 'ਚ 150 ਤੋਂ ਵੱਧ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਿਲ <br/>
ਲਸ਼ਕਰੀ ਨੰਗਲ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਜਥੇਬੰਦੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਨ ਮੌਕੇ ਬਾਪੂ ਤਰਸੇਮ ਸਿੰਘ, ਚਰਨਜੀਤ ਸਿੰਘ ਗਾਲਿਬ ਤੇ ਹੋਰ | ਤਸਵੀਰ : ਸ਼ਰਨਜੀਤ ਸਿੰਘ ਗਿੱਲ<br/>
06-05-2026