11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਲੋਕ ਨਿਰਮਾਣ ਮੰਤਰੀ ਨੇ ਪਿੰਡ ਸੈਦਪੁਰ ਵਿਖੇ ਆਧੁਨਿਕ ਖੇਡ ਮੈਦਾਨ ਦਾ ਰੱਖਿਆ ਨੀਂਹ ਪੱਥਰ <br/>

Ad Position 21
No active advertisement
ਅਜੀਤ ਡੈਸਕ 06-05-2026
ਤਰਸਿੱਕਾ, 5 ਮਈ (ਅਤਰ ਸਿੰਘ ਤਰਸਿੱਕਾ)-ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈ. ਟੀ. ਓ. ਨੇ ਪਿੰਡ ਸੈਦਪੁਰ ਵਿਖੇ 33. 92 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਤਕਸੀਮ ਕੀਤੀਆਂ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਪਿੰਡ ਪੱਧਰ 'ਤੇ ਮਜ਼ਬੂਤ ਖੇਡ ਢਾਂਚਾ ਤਿਆਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਆਧੁਨਿਕ ਖੇਡ ਮੈਦਾਨ ਵਿਕਸਿਤ ਕਰਨ ਦੀ ਇਹ ਇਕ ਵੱਡੀ ਅਤੇ ਵਿਲੱਖਣ ਪਹਿਲਕਦਮੀ ਹੈ | ਇਸ ਸੰਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਰੀ ਕੀਤੇ ਇਸ ਪ੍ਰੋਜੈਕਟ ਅਧੀਨ ਸਿਵਲ ਬੁਨਿਆਦੀ ਢਾਂਚਾ, ਮਨਰੇਗਾ ਦੇ ਕੰਮ ਤੇ ਖੇਡਾਂ ਦੇ ਸਾਮਾਨ ਸਮੇਤ ਕੁੱਲ ਲਾਗਤ ਕਰੀਬ 1250 ਕਰੋੜ ਰੁਪਏ ਹੈ | ਉਨ੍ਹਾਂ ਕਿਹਾ ਕਿ ਇਹ ਯੋਜਨਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦਾ ਮਹੱਤਵਪੂਰਨ ਹਿੱਸਾ ਹੈ | ਖੇਡਾਂ ਰਾਹੀਂ ਨੌਜਵਾਨਾਂ ਵਿਚ ਤੰਦਰੁਸਤੀ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਨੂੰ ਪ੍ਰੋਤਸਾਹਨ ਮਿਲੇਗਾ, ਜਿਸ ਨਾਲ ਉਹ ਆਪਣੀ ਊਰਜਾ ਨੂੰ ਰਚਨਾਤਮਕ ਦਿਸ਼ਾ ਵੱਲ ਮੋੜਦੇ ਹੋਏ ਨਸ਼ਿਆਂ ਤੋਂ ਦੂਰ ਰਹਿਣਗੇ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਅਜਿਹੀਆਂ ਪਹਿਲਕਦਮੀਆਂ ਨਾਲ ਪੰਜਾਬ ਦੇ ਪਿੰਡਾਂ ਵਿੱਚ ਖੇਡ ਸਭਿਆਚਾਰ ਨੂੰ ਨਵੀਂ ਤਾਕਤ ਮਿਲੇਗੀ ਅਤੇ ਇੱਕ ਤੰਦਰੁਸਤ ਅਤੇ ਮਜ਼ਬੂਤ ਸਮਾਜ ਦਾ ਮੁੱਢ ਬੱਝੇਗਾ | ਇਸ ਮੌਕੇ ਸੁਖਵਿੰਦਰ ਸਿੰਘ ਸਰਪੰਚ ਭੱਟੀਕੇ, ਪ੍ਰਮਿੰਦਰ ਸਿੰਘ ਸਰਪੰਚ ਡੇਹਰੀਵਾਲਾ, ਜਗਦੀਪ ਸਿੰਘ ਸਰਪੰਚ ਤਰਸਿੱਕਾ, ਜਰਮਨਜੀਤ ਸਿੰਘ ਸਰਪੰਚ ਕਸਬਾ ਪੁਲ ਨਹਿਰ ਤਰਸਿੱਕਾ, ਬਾਬਾ ਬਲਵੰਤ ਸਿੰਘ ਮਾਂਗਟ ਤੇ ਬਲਰਾਜ ਸਿੰਘ ਇੰਜ. ਪ੍ਰਧਾਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਵਿੱਖ 'ਚ ਭਾਜਪਾ ਪੰਜਾਬ 'ਚ ਵੀ ਸਰਕਾਰ ਬਣਾਏਗੀ-ਸੋਹਲ ਅਗਲੀ ਖ਼ਬਰ ਅਮਰਜੋਤ ਸਿੰਘ ਮਹਿਸਮਪੁਰ ਦੇ ਕਤਲ ਨੂੰ ਲੈ ਕੇ ਮਾਪਿਆਂ ਨੇ ਲਿਆ ਸਖ਼ਤ ਫੈਸਲਾ <br/>
Ad Position 24