12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਭਾਜਪਾ ਨੂੰ ਪੰਜਾਬ ਦੇ ਲੋਕ ਮੂੰਹ 2027 ਦੀਆਂ ਚੋਣਾਂ 'ਚ ਮੂੰਹ ਨਹੀਂ ਲਾਉਣਗੇ-ਵਿਧਾਇਕ ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 06-05-2026
ਅਜਨਾਲਾ/ਜਗਦੇਵ ਕਲਾਂ 5 ਮਈ (ਗੁਰਪ੍ਰੀਤ ਸਿੰਘ ਢਿੱਲੋਂ, ਸ਼ਰਨਜੀਤ ਸਿੰਘ ਗਿੱਲ)-ਕਿਸਾਨ ਅੰਦੋਲਨ ਦÏਰਾਨ 750 ਤੋਂ ਵੱਧ ਕਿਸਾਨਾਂ ਨੂੰ ਸ਼ਹੀਦ ਕਰਨ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਨੂੰ ਪੰਜਾਬ ਦੇ ਲੋਕ ਮੂੰਹ ਨਹੀਂ ਲਾਉਣਗੇ ਤੇ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ ¢ ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜ ਰਾਜਾਂ ਦੇ ਆਏ ਚੋਣ ਨਤੀਜਿਆਂ 'ਤੇ ਆਪਣੀ ਪ੍ਰਤੀਕਿਰਿਆ ਦੇਣ ਸਮੇਂ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦÏਰਾਨ ਕੀਤਾ | ਉਨ੍ਹਾਂ ਕਿਹਾ ਕਿ ਭਾਜਪਾ ਨਾਲ ਸਬੰਧਤ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਬੰਗਾਲ ਦੇ ਵਿਚ ਵੱਡੇ ਪੱਧਰ 'ਤੇ ਲੋਕਾਂ ਦੀਆਂ ਵੋਟਾਂ ਕੱਟੀਆਂ ਗਈਆਂ ਤੇ ਦੁਨੀਆਂ ਭਰ ਦੀ ਗੁੰਡਾਗਰਦੀ ਕਰਕੇ ਚੋਣਾਂ ਜਿੱਤੀਆਂ ਗਈਆਂ ਹਨ ¢ ਵਿਧਾਇਕ ਧਾਲੀਵਾਲ ਨੇ ਅੱਗੇ ਕਿਹਾ ਕਿ ਜਿਹੜੇ ਬੰਦੇ ਇਹ ਕਹਿ ਰਹੇ ਕਿ ਹੁਣ ਪੰਜਾਬ ਦੀ ਵਾਰੀ ਹੈ, ਆ ਜਾਓ ਅਸੀਂ ਪੂਰੀ ਤਰਾਂ ਚੋਣਾਂ ਦੀ ਲੜਾਈ ਲੜਨ ਲਈ ਤਿਆਰ ਹਾਂ¢ ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਿਲ ਹੋਏ ਰਵਨੀਤ ਸਿੰਘ ਬਿੱਟੂ ਭਾਜਪਾ ਨੇ ਸਿਰਫ ਬਿਆਨ ਦੇਣ ਲਈ ਰੱਖੇ ਹਨ, ਧਾਲੀਵਾਲ ਨੇ ਕਿਹਾ ਕਿ ਪੰਜਾਬ ਤਾਂ ਦੂਰ ਦੀ ਗੱਲ ਹੈ, ਰਵਨੀਤ ਬਿੱਟੂ ਆਪਣਾ ਇਕੱਲਾ ਲੁਧਿਆਣਾ ਹੀ ਜਿੱਤ ਕੇ ਵਿਖਾ ਦੇਣ¢ ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਚੇਅਰਮੈਨ ਗੁਰਸ਼ਰਨ ਸਿੰਘ ਲਾਡੀ ਜੈਲਦਾਰ ਤੇੜਾ, ਸਾਬਕਾ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਸਰਪੰਚ ਹਰਦੇਵ ਸਿੰਘ ਜੰਗਾ ਭੋਏਵਾਲੀ ਅਤੇ ਸਰਪੰਚ ਮਨਦੀਪ ਸਿੰਘ ਬੱਬੂ ਖੋਜੀ ਤੇੜਾ ਆਦਿ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਮਜੀਠਾ ਤੋਂ ਭਾਜਪਾ ਨੇ ਨਗਰ ਕੌਂਸਲ ਚੋਣਾਂ ਲਈ 5 ਉਮੀਦਵਾਰਾਂ ਦਾ ਕੀਤਾ ਐਲਾਨ <br/> ਅਗਲੀ ਖ਼ਬਰ ਜੋਹਲ ਪੰਧੇਰ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਅਰਥੀ ਫੂਕ ਮੁਜ਼ਾਹਰਾ <br/>
Ad Position 24