ਜੇਠੂਵਾਲ, 5 ਮਈ (ਮਿੱਤਰਪਾਲ ਸਿੰਘ ਰੰਧਾਵਾ)-ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਵਿਚ 6 ਜੂਨ ਨੂੰ ਮਹਿਤਾ ਵਿਖੇ ਹੋਣ ਵਾਲੇ ਘੱਲੂਘਾਰੇ ਨੂੰ ਸਮਰਪਿਤ ਸ਼ਹੀਦੀ ਸਮਾਗਮਾਂ ਵਿਚ ਦਸਮੇਸ਼ ਤਰਨਾ ਦਲ ਵਲੋਂ ਨਿਹੰਗ ਸਿੰਘਾਂ ਦੀਆਂ ਫੌਜਾਂ ਵੱਡੀ ਗਿਣਤੀ ਤੇ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਹੋਣਗੀਆਂ ਅਤੇ ਇਨ੍ਹਾਂ ਸਮਾਗਮਾਂ ਸਬੰਧੀ ਦਸਮੇਸ਼ ਤਰਨਾ ਦਲ ਵਲੋਂ ਪਿੰਡ ਪਿੰਡ ਕੀਤੀਆਂ ਜਾ ਰਹੀਆਂ ਮੀਟਿੰਗਾਂ ਤਹਿਤ ਪਿੰਡ ਜੇਠੂਵਾਲ 'ਚ 6 ਨੂੰ ਹੋਣ ਵਾਲੇ ਸਮਾਗਮ ਸਬੰਧੀ ਹੋਈ ਮੀਟਿੰਗ ਦੌਰਾਨ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ ਨੇ ਕੀਤਾ | ਉਨ੍ਹਾਂ ਸੰਗਤਾਂ ਨੂੰ ਕਿਹਾ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਜੂਨ 1984 ਨੂੰ ਵਾਪਰੇ ਤੀਸਰੇ ਘੱਲੂਘਾਰੇ ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਸ਼ਹੀਦ ਹੋਏ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲੇ, ਭਾਈ ਅਮਰੀਕ ਸਿੰਘ, ਜਨਰਲ ਸੁਬੇਗ ਸਿੰਘ, ਬਾਬਾ ਠਾਹਰਾ ਸਿੰਘ ਤੇ ਹੋਰ ਹਜ਼ਾਰਾਂ ਦੀ ਗਿਣਤੀ ਵਿਚ ਸਿੰਘ-ਸਿੰਘਣੀਆਂ, ਭੁਝੰਗੀਆਂ ਦੀ ਪਵਿੱਤਰ ਸ਼ਹਾਦਤ ਦੀ ਯਾਦ ਵਿਚ ਕਰਵਾਏ ਜਾ ਰਹੇ ਸ਼ਹੀਦੀ ਸਮਾਗਮਾਂ ਵਿਚ ਸੰਗਤਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਅਤੇ ਦਸਮੇਸ਼ ਦਲ ਵਲੋਂ ਮਹਿਤਾ ਵਿਖੇ ਹੋਣ ਵਾਲੇ ਸਮਾਗਮਾਂ 'ਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਲਈ ਸ਼ਰਦਾਈ ਦੇ ਸਾਰਾ ਦਿਨ ਅਟੁੱਟ ਲੰਗਰ ਵਰਤਣਗੇ | ਗੁਰਦੁਆਰਾ ਕਮੇਟੀ ਜੇਠੂਵਾਲ ਦੇ ਪ੍ਰਧਾਨ ਗੱਜਣ ਸਿੰਘ ਔਲਖ ਵਲੋਂ ਬਾਬਾ ਮੇਜਰ ਸਿੰਘ ਸੋਢੀ, ਬਾਬਾ ਅਮਰੀਕ ਸਿੰਘ ਸੁਧਾਰਪੁਰੀ ਵਾਲਿਆਂ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ | ਇਸ ਮੌਕੇ ਬਾਬਾ ਬਾਬਾ ਹਰਜਿੰਦਰ ਸਿੰਘ ਮੱਤੇਵਾਲ, ਜ਼ਿਲਾ ਪ੍ਰੀਸ਼ਦ ਮੈਂਬਰ ਜਸਵੀਰ ਸਿੰਘ ਜੱਸੀ ਜੇਠੂਵਾਲ, ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਸ਼ਮਸ਼ੇਰ ਸਿੰਘ ਸ਼ੇਰਾ ਜੇਠੂਵਾਲ, ਕਰਮ ਸਿੰਘ ਗਿੱਲ, ਬਾਬਾ ਧਰਮ ਸਿੰਘ, ਬਾਬਾ ਗੁਰਦਿੱਤ ਸਿੰਘ, ਜਥੇਦਾਰ ਰੂੜ ਸਿੰਘ ਵਰਿਆਮ ਨੰਗਲ, ਬਲਰਾਜ ਸਿੰਘ ਹੈਪੀ ਸੁਧਾਰ ਪੁਰੀ, ਜਥੇਦਾਰ ਦਲਬੀਰ ਸਿੰਘ ਜੇਠੂਵਾਲ, ਗੁਰਪ੍ਰੀਤ ਸਿੰਘ ਗੋਪੀ ਜੇਠੂਵਾਲ, ਕਾਲਾ ਸਿੰਘ ਜੇਠੂਵਾਲ ਸੰਤੋਖ ਸਿੰਘ, ਬਿਕਰਮ ਸਿੰਘ ਸੁਧਾਰ ਪੁਰੀ, ਸੰਤੋਖ ਸਿੰਘ ਢੱਡੇ, ਬਲਿਹਾਰ ਸਿੰਘ ਜੇਠੂਵਾਲ ਸਮੇਤ ਆਦਿ ਸੰਗਤਾਂ ਹਾਜ਼ਰ ਸਨ |