20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਨਾਗ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ ਕੱਲ੍ਹ

Ad Position 21
No active advertisement
ਅਜੀਤ ਡੈਸਕ 07-05-2026
ਮਜੀਠਾ, 6 ਮਈ (ਮਨਿੰਦਰ ਸਿੰਘ ਸੋਖੀ)-ਮੁੱਖ ਮੰਤਰੀ ਭਗਵੰਤ ਮਾਨ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਵਿਚ ਹੋ ਰਹੇ ਵਿਕਾਸ ਕਾਰਜਾਂ ਦੀ ਲੜੀ ਅਧੀਨ ਤੇ ਡਾ. ਗੁਰਜੀਤ ਸਿੰਘ ਬਰਾੜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖਲਾਈ) ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਅੰਮਿ੍ਤਸਰ ਵਲੋਂ ਆਤਮਾ ਸਕੀਮ ਅਧੀਨ ਸਾਉਣੀ ਦੀਆਂ ਫ਼ਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਪਿੰਡ ਨਾਗ ਕਲਾਂ ਦੇ ਹੈਵਨ ਰਿਜ਼ੋਰਟਸ ਵਿਖੇ 8 ਮਈ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਕੈਂਪ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਬਲਾਕ ਖੇਤੀਬਾੜੀ ਅਫਸਰ ਡਾ: ਹਰਭਿੰਦਰ ਸਿੰਘ ਤੇ ਡਾ: ਹਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕਾ ਜੀਵਨਜੋਤ ਕੌਰ, ਆਪ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਆਲ ਕੇਡਰ ਪੈਨਸ਼ਨਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਇੰਟਰਨੈਸ਼ਨਲ ਫ਼ਤਹਿ ਅਕੈਡਮੀ ਨੇ ਅਥਲੈਟਿਕਸ ਮੀਟ 'ਚ ਤਗਮੇ ਜਿੱਤੇ <br/>
Ad Position 24