20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਆਲ ਕੇਡਰ ਪੈਨਸ਼ਨਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 07-05-2026
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਪਾਵਰਕਾਮ ਪੈਨਸ਼ਨਰਾਂ ਦੀਆਂ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵੱਲੋਂ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਆਲ ਕੇਡਰ ਪੈਨਸ਼ਨਰਜ਼ ਯੂਨੀਅਨ ਮੰਡਲ ਅਜਨਾਲਾ ਵੱਲੋਂ ਪ੍ਰਧਾਨ ਸੋਮਨਾਥ ਮਰਵਾਹਾ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਡਲ ਪ੍ਰਧਾਨ ਸੋਮਨਾਥ ਮਰਵਾਹਾ ਨੇ ਦੱਸਿਆ ਕਿ ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਿ: ਵਿਚ ਲੰਬਾ ਸਮਾਂ ਸੇਵਾਵਾਂ ਨਿਭਾਅ ਕੇ ਸੇਵਾਮੁਕਤ ਹੋਏ ਪੈਨਸ਼ਨਰਾਂ ਦੀਆਂ ਮੰਗਾਂ ਦਾ ਸਰਕਾਰ ਵਲੋਂ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਪੰਜਾਬ ਭਰ ਦੇ ਪਾਵਰਕਾਮ ਪੈਨਸ਼ਨਰਾਂ ਵਿਚ ਭਾਰੀ ਰੋਸ ਦੀ ਲਹਿਰ ਹੈ | ਇਸ ਮੌਕੇ ਸੇਵਾਮੁਕਤ ਜੇ.ਈ ਦਲਜੀਤ ਸਿੰਘ, ਹੀਰਾ ਸਿੰਘ ਸੱਫੇਵਾਲੀਆ, ਸਤਪਾਲ ਸਿੰਘ, ਤਰਸੇਮ ਸਿੰਘ, ਲਖਵਿੰਦਰ ਸਿੰਘ, ਸਰੂਪ ਸਿੰਘ, ਕੁਲਵਿੰਦਰ ਸਿੰਘ, ਜਸਬੀਰ ਸਿੰਘ, ਕੁਲਵੰਤ ਸਿੰਘ, ਬਲਦੇਵ ਸਿੰਘ, ਹਰਬੰਸ ਸਿੰਘ, ਬਲਬੀਰ ਸਿੰਘ, ਨਿਸ਼ਾਨ ਸਿੰਘ, ਹਰੀ ਸਿੰਘ, ਓਮ ਪ੍ਰਕਾਸ਼, ਜੋਗਿੰਦਰ ਸਿੰਘ, ਪਰਗਟ ਸਿੰਘ, ਮੇਜਰ ਮਸੀਹ, ਅਨੂਪ ਸਿੰਘ, ਸੁਖਦੇਵ ਸਿੰਘ, ਦਰਸ਼ਨ ਸਿੰਘ ਤੇ ਲਾਭ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਿਊਜ਼ੀਲੈਂਡ ਦੇ ਜੁਲਾਈ ਇਨਟੇਕ ਲਈ ਵੀਜ਼ੇ ਆਉਣ ਦੀ ਹੋਈ ਸ਼ੁਰੂਆਤ-ਗੈਵੀ ਕਲੇਰ <br/> ਅਗਲੀ ਖ਼ਬਰ ਨਾਗ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ ਕੱਲ੍ਹ
Ad Position 24