28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸੀ-ਪਾਈਟ ਰਣੀਕੇ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਭਰਤੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 08-05-2026
ਅਟਾਰੀ ਸਰਹੱਦ, 7 ਮਈ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਸਰਹੱਦੀ ਇਲਾਕੇ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸ਼ੁਰੂ ਹੋਏ ਸੀ-ਪਾਈਟ ਕੈਂਪ ਰਣੀਕੇ ਅੰਮਿ੍ਤਸਰ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਨੇ ਸੀ-ਪਾਈਟ ਕਪੂਰਥਲਾ ਵਿਖੇ ਆਰਮੀ ਅਗਨੀਵੀਰ ਵਿਚ ਭਰਤੀ ਲਈ ਲਿਖਤੀ ਪੇਪਰ ਲਈ ਕਲਾਸਾਂ ਪੂਰੇ ਜੋਰ ਸ਼ੋਰ ਦੇ ਨਾਲ ਸ਼ੁਰੂ ਹੋ ਗਈਆਂ ਹਨ | ਇਸ ਕੈਂਪ ਵਿਚ ਪੰਜਾਬ ਪੁਲਿਸ ਦੀਆਂ ਲਿਖਤੀ ਪੇਪਰ ਦੀਆਂ ਕਲਾਸਾਂ ਸ਼ੁਰੂ ਹੋ ਗਈਆਂ ਹਨ ਪੰਜਾਬ ਪੁਲਿਸ ਆਰਮੀ ਫਿਜ਼ੀਕਲ ਦੀ ਟਰੇਨਿੰਗ ਸੀ-ਪਾਈਟ ਕੈਂਪ ਆਈ.ਟੀ.ਆਈ. ਰਣੀਕੇ, ਅੰਮਿ੍ਤਸਰ ਵਿਖੇ ਬਹੁਤ ਜ਼ੋਰ ਨਾਲ ਚੱਲ ਰਹੀ ਹੈ | ਜਿਹੜੇ ਯੁਵਕ ਜ਼ਿਲ੍ਹਾ ਅੰਮਿ੍ਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ ਦੇ ਯੁਵਕ ਜਿਨ੍ਹਾਂ ਨੇ ਐੱਸ. ਐੱਸ. ਸੀ./ਆਰਮੀ ਅਗਨੀਵੀਰ, ਪੰਜਾਬ ਪੁਲਿਸ ਦੇ ਲਿਖਤੀ ਪੇਪਰ, ਫਿਜੀਕਲ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਯੁਵਕ ਸੀ-ਪਾਈਟ ਕੈਂਪ ਰਣੀਕੇ, ਅੰਮਿ੍ਤਸਰ ਵਿਖੇ ਆ ਕੇ ਮੁਫਤ ਤਿਆਰੀ ਕਰ ਸਕਦੇ ਹਨ | ਕੈਂਪ ਵਿਚ ਯੁਵਕਾਂ ਵਾਸਤੇ ਜਿੰਮ ਅਤੇ ਵਧੀਆ ਗਰਾਂਊਡ (400 ਮੀਟਰ ਟ੍ਰੈਕ) ਵਧੀਆ ਵਾਲੀਬਾਲ ਗਰਾਂਊਡ ਅਤੇ ਇਸ ਤੋਂ ਇਲਾਵਾ ਹੋਰ ਕਈ ਖੇਡਾਂ ਦਾ ਖਾਸ ਪ੍ਰਬੰਧ ਹੈ | ਕੈਂਪ ਦੀ ਟਰੇਨਿੰਗ ਲੈਣ ਲਈ ਦਸਤਾਵੇਜ਼ ਦੀਆਂ ਫੋਟੋ ਕਾਪੀਆਂ ਜਿਵੇਂ ਆਧਾਰ ਕਾਰਡ, ਦਸਵੀਂ ਕਲਾਸ ਜਾਂ ਬਾਰ੍ਹਵੀਂ ਕਲਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫ਼ੋਟੋਗਰਾਫ ਤੇ ਫ਼ੋਟੋ ਕਾਪੀ ਨਾਲ ਲੈ ਕੇ ਕੈਂਪ ਵਿਚ ਰਿਪੋਰਟ ਕਰ ਸਕਦੇ ਹਨ | ਕੈਂਪ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਟਰੇਨਿੰਗ ਦੌਰਾਨ ਯੁਵਕਾਂ ਨੂੰ ਟਰੇਨਿੰਗ, ਪੜ੍ਹਾਈ, ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵਲੋਂ ਮੁਫਤ ਦਿੱਤਾ ਜਾਵੇਗਾ, ਯੁਵਕ ਜੋ ਵੀ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦੇ ਹਨ ਉਹ ਸੀ ਪਾਈਟ ਕੈਂਪ ਰਣੀਕੇ ਆਈ. ਟੀ. ਆਈ. ਜ਼ਿਲ੍ਹਾ ਅੰਮਿ੍ਤਸਰ ਵਿਖੇ ਪੁੱਜ ਕੇ ਕਰ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ ਉੱਤਪਾਦਕ ਕਿਸਾਨ ਜਥੇਬੰਦੀ ਦੀ ਮੀਟਿੰਗ <br/> ਅਗਲੀ ਖ਼ਬਰ ਇੰਟਰਨੈਸ਼ਨਲ ਫ਼ਤਹਿ ਅਕੈਡਮੀ ਦੀ ਫੁੱਟਬਾਲ ਟੀਮ ਜ਼ੋਨਲ ਟੂਰਨਾਮੈਂਟ ਵਿਚ ਰਨਰ ਅੱਪ ਰਹੀ <br/>
Ad Position 24