14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪੰਜਾਬ ਨੈਸ਼ਨਲ ਬੈਂਕ ਵਲੋਂ ਕਿਸਾਨਾਂ ਲਈ ਜਾਗਰੂਕਤਾ ਕੈਂਪ <br/>

Ad Position 21
No active advertisement
ਅਜੀਤ ਡੈਸਕ 09-05-2026

ਮਜੀਠਾ, 8 ਮਈ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਪੰਜਾਬ ਨੈਸ਼ਨਲ ਬੈਂਕ ਸ਼ਾਖਾ ਮਜੀਠਾ ਵਲੋਂ ਖੇਤੀਬਾੜੀ ਨਾਲ ਜੁੜੀਆਂ ਵੱਖ-ਵੱਖ ਸਹੂਲਤਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਿਜਲੀ ਦਫ਼ਤਰ ਕੰਪਲੈਕਸ ਮਜੀਠਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਬੈਂਕ ਮੈਨੇਜਰ ਵਿਵੇਕ ਸ਼ਰਮਾ ਦੀ ਅਗਵਾਈ ਵਿਚ ਲਗਾਏ ਗਏ ਇਸ ਕੈਂਪ ਵਿਚ ਵੱਡੀ ਗਿਣਤੀ 'ਚ ਕਿਸਾਨ ਪਹੁੰਚੇ | ਕੈਂਪ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਬੈਂਕ ਦੇ ਜੀ. ਐੱਮ. ਸੰਜੇ ਮਨੀ, ਡੀ. ਜੀ. ਐੱਮ. ਕਿਸ਼ਨ ਕੁਮਾਰ ਅਤੇ ਐੱਲ. ਡੀ. ਐੱਮ. ਮੈਡਮ ਅਪਰਨਾ ਸ਼ਰਮਾ ਨੇ ਸ਼ਿਰਕਤ ਕੀਤੀ | ਅਧਿਕਾਰੀਆਂ ਨੇ ਕਿਸਾਨਾਂ ਨੂੰ ਖੇਤੀਬਾੜੀ ਜਮੀਨ ਤੇ ਲਿਮਟਾਂ, ਟਰੈਕਟਰ ਖਰੀਦ ਲਈ ਕਰਜ਼ਾ, ਸੈਲਫ ਹੈਲਪ ਗਰੁੱਪਾਂ ਰਾਹੀਂ ਲੋਨ, ਇਨਫਰਾਸਟਰਕਚਰ ਵਿਕਾਸ ਲਈ ਕਰਜ਼ਾ ਅਤੇ ਡੇਰੀ ਧੰਦੇ ਲਈ ਉਪਲਬਧ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਭਵਿੱਖ ਵਿਚ ਵੀ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਕਿਸਾਨ ਬੈਂਕ ਦੀਆਂ ਯੋਜਨਾਵਾਂ ਤੋਂ ਲਾਭ ਉਠਾ ਸਕਣ | ਕੈਂਪ ਵਿਚ ਵੇਰਕਾ ਸ਼ਾਖਾ ਮੈਨੇਜਰ ਸੁਮਿਤ ਭਗਤ, ਜੈਂਤੀਪੁਰ ਸ਼ਾਖਾ ਮੈਨੇਜਰ ਸਵੀਟੀ ਚੌਹਾਨ, ਖੇਤੀਬਾੜੀ ਅਫ਼ਸਰ ਮਨਦੀਪ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ 10 ਨੂੰ ਅਗਲੀ ਖ਼ਬਰ ਨੋਬਲ ਵਿਜ਼ਨ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ 8 ਤਗਮੇ ਜਿੱਤੇ <br/>
Ad Position 24