13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਹਲਕਾ ਮਜੀਠਾ 'ਚ ਕਾਂਗਰਸ ਦੀ ਵੱਧ ਰਹੀ ਚੜ੍ਹਤ ਤੋਂ ਵਿਰੋਧੀਆਂ ਨੂੰ ਹੱਥਾਂ ਪੈਰਾਂ ਦੀ ਪਈ- ਭਗਵੰਤ ਪਾਲ ਸੱਚਰ <br/>

Ad Position 21
No active advertisement
ਅਜੀਤ ਡੈਸਕ 09-05-2026
ਜੇਠੂਵਾਲ, 8 ਮਈ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਪਾਰਟੀ ਨੂੰ ਹਰ ਵਿਧਾਨ ਸਭਾ ਹਲਕੇ 'ਚ ਪਿੰਡ ਪੱਧਰ ਤੇ ਕਾਂਗਰਸ ਨੂੰ ਮਜਬੂਤ ਕਰਨ ਲਈ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਜਿਸ ਤਹਿਤ ਹਲਕਾ ਮਜੀਠਾ 'ਚ ਵੀ ਪਿੰਡ ਪੱਧਰ 'ਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਕਾਂਗਰਸ ਵਰਕਰ ਦਿਨ ਰਾਤ ਇਕ ਕਰ ਰਹੇ ਨੇ, ਜਿਨ੍ਹਾਂ ਦੀ ਬਦੌਲਤ ਹਲਕਾ ਮਜੀਠਾ 'ਚ ਕਾਂਗਰਸ ਦੀ ਵੱਧ ਰਹੀ ਦਿਨ-ਬ-ਦਿਨ ਚੜਤ ਤੋਂ ਵਿਰੋਧੀਆਂ ਨੂੰ ਹੱਥਾਂ ਪੈਰਾਂ ਦੀ ਪਈ ਹੈ ਤੇ ਹਲਕਾ ਮਜੀਠਾ ਦੇ ਕਾਂਗਰਸੀ ਆਗੂ ਤੇ ਵਰਕਰ ਹੁਣ ਤੋਂ ਹੀ ਆਉਣ ਵਾਲੀਆਂ 2027 'ਚ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕਸ ਲੈਣ | ਉਕਤ ਸ਼ਬਦਾਂ ਦਾ ਪ੍ਰਗਟਾਵਾ ਲੁੱਧੜ 'ਚ ਕਾਂਗਰਸ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਵਿਖੇ ਕਾਂਗਰਸੀ ਵਰਕਰਾਂ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕਰਨ ਦੌਰਾਨ ਕੀਤਾ | ਸੱਚਰ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ 2027 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਹੋਇਆਂ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਵਰਕਰਾਂ ਦਾ ਸਹਿਯੋਗ ਲਿਆ ਜਾਵੇਗਾ ਤੇ ਹਲਕਾ ਮਜੀਠਾ ਦੇ ਲੋਕ ਮੌਜੂਦਾ ਪੰਜਾਬ ਵਿਚਲੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਤੋਂ ਤੰਗ ਆ ਚੁੱਕੇ ਸਨ, ਜਿਸ ਕਰਕੇ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ ਜੋ ਪਾਰਟੀ ਲਈ ਸ਼ੁਭ ਸ਼ਗਨ ਹੈ | ਇਸ ਵਾਰ ਸੂਬੇ ਦੇ ਲੋਕ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾ ਕੇ ਵਿਰੋਧੀਆਂ ਨੂੰ ਇਹ ਸਪਸ਼ਟ ਕਰ ਦੇਣਗੇ ਕਿ ਲੋਕ ਅੱਜ ਵੀ ਕਾਂਗਰਸ ਨਾਲ ਚਟਾਨ ਵਾਂਗ ਖੜ੍ਹੇ ਹਨ | ਇਸ ਮੌਕੇ ਕੇਵਲ ਸਿੰਘ ਲੁਧੜ, ਬਲਵਿੰਦਰ ਸਿੰਘ, ਕੌਂਸਲਰ ਨਵਦੀਪ ਸਿੰਘ ਸੋਨਾ ਮਜੀਠਾ, ਡਾਕਟਰ ਸੁਖਵਿੰਦਰ ਸਿੰਘ ਰੰਧਾਵਾ, ਸੁਲੱਖਣ ਸਿੰਘ ਕੱਥੂਨੰਗਲ, ਰੇਸ਼ਮ ਸਿੰਘ ਗਿੱਲ, ਹਰਭੇਜ ਸਿੰਘ, ਪਰਮਜੀਤ ਸਿੰਘ, ਸੰਤੋਖ ਸਿੰਘ ਹੱਟੀ ਵਾਲਾ ਵਾਲਾ ਭੋਆ, ਡਾਕਟਰ ਕੁਲਵਿੰਦਰ ਸਿੰਘ ਭੋਆ ਤੇ ਹੋਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਸਫ਼ਾਈ ਸੇਵਕਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਵਿਰੋਧੀ ਵਰਤ ਰਹੇ ਹਨ ਹੱਥਕੰਡੇ-ਅਕਾਲੀ ਆਗੂ
Ad Position 24