13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

42ਵੇਂ ਮਹਾਨ ਸ਼ਹੀਦੀ ਸਮਾਗਮ ਮੌਕੇ ਸ਼ਹੀਦਾਂ ਦੇ ਸਤਿਕਾਰ 'ਚ ਸੰਗਤਾਂ 6 ਜੂਨ ਨੂੰ ਮਹਿਤੇ ਪਹੁੰਚਣ- ਬਾਬਾ ਹਰਨਾਮ ਸਿੰਘ ਖ਼ਾਲਸਾ ਸ੍ਰੀ ਗੁਰੂ ਗੋਬਿੰਦ ਸਿੰਘ ਸਕੂਲ ਚੂੰਘ 'ਚ ਸਜਾਏ ਵਿਸ਼ਾਲ ਸ਼ਹੀਦੀ ਦੀਵਾਨ

Ad Position 21
No active advertisement
ਅਜੀਤ ਡੈਸਕ 09-05-2026
ਚੌਂਕ ਮਹਿਤਾ, 8 ਮਈ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)-ਸਾਕਾ ਨੀਲਾ ਤਾਰਾ (ਬਲਿਊ ਸਟਾਰ ਆਪ੍ਰੇਸ਼ਨ)ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਕੌਮੀ ਯੋਧਿਆਂ ਸਮੂਹ ਸਿੰਘਾਂ-ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਨੂੰ ਸਮਰਪਿਤ ਸ਼ਬਦ ਕੀਰਤਨ ਅਤੇ ਕਥਾ ਸਮਾਗਮਾਂ ਦੀ ਚਲ ਰਹੀ ਲੜੀ ਦੇ ਤਹਿਤ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਲੋਂ ਅੱਜ ਸ਼ਾਮ ਵੇਲੇ ਦੇ ਧਾਰਮਿਕ ਦੀਵਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਇੰਟਰਨੈਸ਼ਨਲ ਪਬਲਿਕ ਸਕੂਲ ਚੂੰਘ ਵਿਖੇ ਸਜਾਏ ਗਏ, ਜਿੱਥੇ ਸੰਸਥਾ ਦੇ ਚੇਅਰਮੈਨ ਰਘਬੀਰ ਸਿੰਘ ਸੋਹਲ ਅਤੇ ਤੇਜਬੀਰ ਸਿੰਘ ਸੋਹਲ ਦੀ ਦੇਖ ਰੇਖ ਹੇਠ ਸੁੰਦਰ ਪ੍ਰਬੰਧ ਕੀਤੇ ਗਏ | ਇਸ ਦੌਰਾਨ ਦਮਦਮੀ ਟਕਸਾਲ ਦੇ ਹਜ਼ੂਰੀ ਰਾਗੀ ਜਥੇ ਨੇ ਪਵਿੱਤਰ ਗੁਰਬਾਣੀ ਦਾ ਮਿੱਠੜਾ ਕੀਰਤਨ ਕੀਤਾ | ਉਪਰੰਤ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੇ ਭਾਈ ਸੰਤੋਖ ਸਿੰਘ ਜੀ ਦੁਆਰਾ ਰਚਿਤ ਸ਼੍ਰੀ ਸੂਰਜ ਪ੍ਰਕਾਸ਼ ਗ੍ਰੰਥ 'ਚੋਂ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਬਿਰਤਾਂਤ ਨਾਲ ਸੰਬੰਧਤ ਪਾਵਨ ਗੁਰ ਇਤਿਹਾਸ ਦਾ ਲੜੀਵਾਰ ਪ੍ਰਸੰਗ ਸਰਵਨ ਕਰਵਾ ਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਾ ਕੀਤਾ | ਇਸ ਮੌਕੇ ਗਿਆਨੀ ਖਾਲਸਾ ਨੇ ਸੰਗਤ ਦੇ ਰੂਪ ਵਿਚ ਬੈਠੇ ਸਕੂਲ ਦੇ ਵਿਦਿਆਰਥੀਆਂ ਨੂੰ ਦੁਨਿਆਵੀ ਪੜ੍ਹਾਈ ਦੇ ਨਾਲ ਨਾਲ ਧਾਰਮਿਕ ਵਿਦਿਆ ਵੀ ਗ੍ਰਹਿਣ ਕਰਨ ਦੀ ਸੇਧ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕੇਸ ਕਤਲ ਨਾ ਕਰਵਾ ਕੇ ਸਾਬਿਤ ਸੂਰਤ ਸਿੰਘ ਸੱਜਣ ਅਤੇ ਅੰਮਿ੍ਤ ਛਕਣ ਦੀ ਲੋੜ 'ਤੇ ਜ਼ੋਰ ਦਿੱਤਾ, ਉਨ੍ਹਾਂ ਕਿਹਾ ਕਿ ਗੁਰੂ ਵਾਲੇ ਬਣ ਕੇ ਸਾਡੇ ਬੱਚੇ ਨਸ਼ੇ ਅਤੇ ਹੋਰਨਾਂ ਸਮਾਜਿਕ ਬੁਰਾਈਆਂ ਤੋਂ ਬਚ ਸਕਦੇ ਹਨ | ਇਸ ਲਈ ਮਾਪੇ ਆਪਣੀ ਜ਼ਿੰਮੇਵਾਰੀ ਨੂੰ ਸਮਝਣ, ਬੱਚਿਆਂ ਨੂੰ ਗੁਰੂ ਘਰਾਂ ਦੇ ਨਾਲ ਜੋੜਨ ਅਤੇ ਨਿਤਨੇਮੀ ਬਣਾਉਣ ਵਿਚ ਬਣਦਾ ਫਰਜ ਨਿਭਾਉਣ | ਇਸ ਦੌਰਾਨ ਪੋਥੀ ਦੇ ਪਾਠ ਦੀ ਸੇਵਾ ਭਾਈ ਸਤਨਾਮ ਸਿੰਘ ਖ਼ਾਲਸਾ ਅਤੇ ਸਟੇਜ ਸੰਚਾਲਨ ਦੀ ਸੇਵਾ ਪਿ੍ੰ. ਗੁਰਦੀਪ ਸਿੰਘ ਰੰਧਾਵਾ ਨੇ ਨਿਭਾਈ | ਸਮਾਗਮ ਦੇ ਅਖ਼ੀਰ ਵਿਚ ਸਕੂਲ ਪ੍ਰਬੰਧਕਾਂ ਨੇ ਸਿਰੋਪਾਓ ਅਤੇ ਦੁਸ਼ਾਲਾ ਭੇਟ ਕਰਕੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦਾ ਸਤਿਕਾਰ ਕੀਤਾ | ਇਸ ਮੌਕੇ ਜਥੇ. ਬਾਬਾ ਅਜੀਤ ਸਿੰਘ ਮੁਖੀ ਤਰਨਾ ਦਲ ਮਹਿਤਾ, ਜਥੇ. ਬਾਬਾ ਬੋਹੜ ਸਿੰਘ, ਬਾਬਾ ਗੁਰਮੀਤ ਸਿੰਘ ਬੱਦੋਵਾਲ, ਚੇਅਰਮੈਨ ਲਖਵਿੰਦਰ ਸਿੰਘ ਖਾਲਸਾ, ਬਾਬਾ ਸੁਖਵੰਤ ਸਿੰਘ ਚੰਨਣਕੇ, ਜਤਿੰਦਰ ਸਿੰਘ ਲੱਧਾ ਮੁੰਡਾ, ਤਜਿੰਦਰਪਾਲ ਸਿੰਘ ਲਾਡੀ, ਗਿਆਨੀ ਸਾਹਿਬ ਸਿੰਘ, ਪਿ੍ੰ. ਹਰਸ਼ਦੀਪ ਸਿੰਘ ਰੰਧਾਵਾ ਤੇ ਡਾ. ਅਵਤਾਰ ਸਿੰਘ ਬੁੱਟਰ (ਦੋਵੇਂ ਮੈਂਬਰ ਚੀਫ ਖਾਲਸਾ ਦੀਵਾਨ), ਸੁਖਦੇਵ ਸਿੰਘ ਜਲੀਆ, ਠੇਕੇਦਾਰ ਸੁਰਿੰਦਰ ਸਿੰਘ ਸਦਾਰੰਗ, ਇੰਦਰਜੀਤ ਸਿੰਘ ਪੰਚ ਸਦਾਰੰਗ, ਭਾਈ ਪ੍ਰਭਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਵੈਦ, ਪੋ੍ਰਫੈਸਰ ਗਿਆਨੀ ਜੋਬਨਜੀਤ ਸਿੰਘ, ਭਾਈ ਨਿਰਮਲ ਸਿੰਘ, ਗਿਆਨੀ ਮੋਹਣ ਸਿੰਘ, ਭਾਈ ਗੁਰਕਿਰਪਾਲ ਸਿੰਘ, ਭਾਈ ਪ੍ਰਕਾਸ਼ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸੈਦੋਕੇ ਵਿਖੇ ਹਾਈਵੇ ਅਥਾਰਟੀ ਦੀਆਂ ਧੱਕੇਸ਼ਾਹੀਆਂ ਵਿਰੁੱਧ ਕਿਸਾਨ ਜਥੇਬੰਦੀਆਂ ਨੇ ਲਗਾਇਆ ਮੋਰਚਾ <br/> ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਵਲੋਂ ਰੋਸ ਪ੍ਰਦਰਸ਼ਨ <br/>
Ad Position 24