ਜਗਦੇਵ ਕਲਾਂ, 8 ਮਈ (ਗਿੱਲ)-ਸੂਬਾ ਸਰਕਾਰ 72 ਘੰਟਿਆਂ ਦੇ ਅੰਦਰ-ਅੰਦਰ ਕਣਕ ਦੀ ਫ਼ਸਲ ਮੰਡੀਆਂ ਵਿਚੋਂ ਚੁਕਵਾਉਣ ਵਿਚ ਬੁਰੀ ਤਰ੍ਹਾਂ ਅਸਫ਼ਲ ਸਾਬਿਤ ਹੋਈ ਹੈ ਅਤੇ 70 ਤੋਂ 80 ਫ਼ੀਸਦੀ ਕਿਸਾਨਾਂ ਦੀ ਕਣਕ ਅਜੇ ਵੀ ਖੁੱਲ੍ਹੇ ਅਸਮਾਨ ਹੇਠਾਂ ਮੰਡੀਆਂ ਵਿਚ ਪਈ ਹੈ, ਜਿਸ ਦੀ ਸਮੇਂ ਸਿਰ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਅਤੇ ਆੜਤੀਆਂ ਦੋਵਾਂ 'ਤੇ ਆਰਥਿਕ ਬੋਝ ਵੱਧ ਰਿਹਾ ਹੈ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਹਲਕੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦੇ ਕੀਤੇ ਗਏ ਦੌਰੇ ਦੌਰਾਨ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵਲੋਂ ਟੈਂਡਰ ਪ੍ਰਕਿਰਿਆ ਵਿਚ ਕੀਤੀ ਗਈ ਗੜਬੜ ਕਾਰਨ ਠੇਕੇਦਾਰਾਂ ਕੋਲ ਕਣਕ ਚੁਕਾਉਣ ਲਈ ਲੋੜ ਅਨੁਸਾਰ ਸਾਧਨ ਮੌਜੂਦ ਨਹੀਂ, ਜਿਸ ਨਾਲ ਮੰਡੀਆਂ ਵਿਚ ਕਣਕ ਦੇ ਅੰਬਾਰ ਲੱਗ ਗਏ ਹਨ ਅਤੇ ਲਿਫਟਿੰਗ ਨਾਮਾਤਰ ਹੀ ਹੋ ਰਹੀ ਹੈ | ਇਸ ਮੌਕੇ ਉਨ੍ਹਾਂ ਵਲੋਂ ਆੜਤੀਆਂ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ | ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅੰਮਿ੍ਤਸਰ ਤੋਂ ਮੰਗ ਕੀਤੀ ਕਿ ਮੰਡੀਆਂ ਵਿਚੋਂ ਕਣਕ ਦੀ ਫਸਲ ਚੁਕਵਾਉਣ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ | ਇਸ ਮੌਕੇ ਬਲਾਕ ਪ੍ਰਧਾਨ ਅਰਵਿੰਦਰਪਾਲ ਸਿੰਘ ਜੈਂਟੀ ਅਬੂਸੈਦ, ਰਾਜਬੀਰ ਸਿੰਘ ਮੱਧੂਛਾਂਗਾ, ਸਰਵਣ ਸਿੰਘ ਨਿਜ਼ਾਮਪੁਰਾ, ਰਛਪਾਲ ਸਿੰਘ ਪਾਲੀ ਬੋਹੜਵਾਲਾ, ਬਲਜੀਤ ਸਿੰਘ ਸਲੇਮਪੁਰਾ, ਬਲਵਿੰਦਰ ਸਿੰਘ ਹਰਦੋਪੁਤਲੀ, ਮੇਜਰ ਸਿੰਘ ਜੌਹਲ, ਬੰਟੀ ਕੱਲੋਮਾਹਲ, ਸਰਬਜੋਤ ਸਿੰਘ ਅੰਬ ਕੋਟਲੀ, ਦਲਜੀਤ ਸਿੰਘ ਖਤਰਾਏ ਕਲਾਂ, ਗੁਰਬਚਨ ਸਿੰਘ ਖਤਰਾਏ ਕਲਾਂ, ਮਨੀ ਲਸ਼ਕਰੀ ਨੰਗਲ, ਨਵਤੇਜ ਸਿੰਘ ਕੋਟਲੀ ਸੱਕਿਆਂਵਾਲੀ, ਗੁਰਮੁਖ ਸਿੰਘ ਮੋਹਨ ਭੰਡਾਰੀਆਂ ਲਵਲੀ ਉਗਰ ਔਲਖ, ਹੈਪੀ ਕਮਾਲਪੁਰਾ, ਗੁਲਬਾਗ ਸਿੰਘ, ਹਰਜੀਤ ਸਿੰਘ, ਮੇਜਰ ਸਿੰਘ, ਗੁਰਪਾਲ ਸਿੰਘ ਤੇ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |