12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਿਤ ਕਾਲੋਨੀਆਂ 'ਤੇ ਚੱਲਿਆ ਪੀਲਾ ਪੰਜਾ <br/>

Ad Position 21
No active advertisement
ਲਕਸ਼ਮੀ ਇਨਕਲੇਵ ਵਿਖੇ ਅਣ-ਅਧਿਕਾਰਿਤ ਕਾਲੋਨੀ ਖ਼ਿਲਾਫ਼ ਕਾਰਵਾਈ ਕਰਨ ਸਮੇਂ ਮੁਲਾਜ਼ਮ | <br/> 09-05-2026
ਚੋਗਾਵਾਂ/ਰਾਮ ਤੀਰਥ, 8 ਮਈ (ਗੁਰਵਿੰਦਰ ਸਿੰਘ ਕਲਸੀ, ਧਰਵਿੰਦਰ ਸਿੰਘ ਔਲਖ)-ਪੰਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ. ਏ. ਐੱਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ. ਸੀ. ਐੱਸ. ਵਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵਲੋਂ ਪਿੰਡ ਚੌਗਾਵਾਂ ਵਿਖੇ ਚੌਗਾਵਾਂ-ਅਟਾਰੀ ਰੋਡ ਉੱਪਰ ਬਣ ਰਹੀਆਂ 2 ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦਿਆਂ ਕਲੋਨੀਆਂ ਨੂੰ ਢਾਹ ਦਿੱਤਾ ਗਿਆ | ਇਸ ਸਬੰਧੀ ਜ਼ਿਲ੍ਹਾ ਟਾਊਨ ਪਲਾਨਰ, ਅਮਰਿੰਦਰਜੀਤ ਸਿੰਘ ਨੇ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਚੋਗਾਵਾਂ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਨ੍ਹਾਂ ਵਿਰੁੱਧ ਮਿਤੀ 06/05/2026 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ | ਇਸ ਤੋਂ ਇਲਾਵਾ ਰਾਮ ਤੀਰਥ ਰੋਡ ਤੋਂ ਚੋਗਾਵਾਂ ਰੋਡ ਉੱਪਰ ਪੈਂਦੇ ਪਿੰਡ ਚੋਗਾਵਾਂ ਵਿਖੇ ਲਕਸ਼ਮੀ ਇਨਕਲੇਵ ਦੇ ਨਾਂਅ ਹੇਠ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਹਿੱਤ ਪੁਲਿਸ ਵਿਭਾਗ ਨੂੰ ਵੀ ਲਿਖਿਆ ਹੋਇਆ ਹੈ, ਪਰ ਕਲੋਨੀ ਦੇ ਮਾਲਕਾਂ ਵਲੋਂ ਹੁਣ ਮੌਕੇ 'ਤੇ ਦੁਬਾਰਾ ਵਿਕਾਸ ਦੇ ਕੰਮ ਸ਼ੁਰੂ ਕਰ ਲਏ ਸਨ, ਜਿਸ ਕਰਕੇ ਹੁਣ ਨਵੇਂ ਕੀਤੇ ਵਿਕਾਸ ਕਾਰਜਾਂ ਨੂੰ ਮੁੜ ਢਾਹਿਆ ਗਿਆ | ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਤੇ 25 ਲੱਖ ਤੋਂ 5 ਕਰੋੜ ਦਾ ਜ਼ੁਰਮਾਨਾ ਕੀਤਾ ਜਾ ਸਕਦਾ ਹੈ ਜਿਸ ਕਰਕੇ ਉਕਤ ਕਲੋਨੀ ਅਧੀਨ ਆਉਂਦੀ ਜ਼ਮੀਨ ਦੇ ਮਾਲਕਾਂ ਅਤੇ ਕਲੋਨੀ ਵਿਕਸਿਤ ਕਰਨ ਵਾਲਿਆਂ ਖਿਲਾਫ਼ ਲੋੜੀਂਦੀ ਕਾਰਵਾਈ ਕਰਨ ਲਈ ਪੁਲਿਸ ਵਿਭਾਗ ਨੂੰ ਵੀ ਰੈਵੇਨਿਊ ਰਿਕਾਰਡ ਦੇ ਆਧਾਰ ਲਿਖਿਆ ਜਾ ਰਿਹਾ ਹੈ | ਏ.ਡੀ.ਏ. ਦੇ ਰੈਗੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗ਼ੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮਨਜ਼ੂਰ ਸ਼ੁਦਾ ਨਹੀਂ ਹਨ, ਉਨ੍ਹਾਂ ਵਿਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵਲੋਂ ਜਾਰੀ ਕੀਤੀ ਗਈ ਮਨਜੂਰੀ ਦੀ ਮੰਗ ਜ਼ਰੂਰ ਕਰਨ | ਉਨ੍ਹਾਂ ਵਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸਰਵਣ ਸਿੰਘ ਝੀਤਾ ਸਾਬਕਾ ਫ਼ੌਜੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਦੇਸ਼ ਹਿੱਤ 'ਚ ਲਏ ਅਹਿਮ ਫ਼ੈਸਲਿਆਂ ਕਰਕੇ ਅੱਜ ਦੇਸ਼ ਭਰ ਵਿਚ ਭਾਜਪਾ ਦਾ ਆਧਾਰ ਵੱਧ ਰਿਹਾ-ਪ੍...
Ad Position 24