19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਕਾਰਕੁਨਾਂ ਨੇ ਪੰਜਾਬ ਸਰਕਾਰ ਦਾ ਰਮਦਾਸ ਵਿਖੇ ਪੁਤਲਾ ਸਾੜਿਆ <br/>

Ad Position 21
No active advertisement
ਅਜੀਤ ਡੈਸਕ 10-05-2026
ਰਮਦਾਸ, 9 ਮਈ (ਜਸਵੰਤ ਸਿੰਘ ਵਾਹਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸੰਘਰਸ਼) ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਚੌਕ ਤਲਾਬ ਵਾਲਾ ਰਮਦਾਸ ਵਿਖੇ ਪੁਤਲਾ ਫੂਕਿਆ | ਇਸ ਸਮੇਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਦਰਿਆ ਰਾਵੀ 'ਚ ਹੜ੍ਹ ਆਉਣ ਨਾਲ ਕਿਸਾਨ, ਮਜ਼ਦੂਰਾਂ ਨੂੰ ਖਰਾਬ ਹੋਈਆਂ ਫਸਲਾਂ ਤੇ ਨੁਕਸਾਨੇ ਗਏ ਮਕਾਨਾਂ ਦਾ ਪੰਜਾਬ ਸਰਕਾਰ ਵਲੋਂ ਅਜੇ ਤੱਕ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ, ਜਿਸ ਦੇ ਰੋਸ ਵਜੋਂ ਅੱਜ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕਿਸਾਨ, ਮਜ਼ਦੂਰਾਂ ਨੂੰ ਤੁਰੰਤ ਇਹ ਮੁਆਵਜ਼ਾ ਨਾ ਦਿੱਤਾ ਤਾਂ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੌਰਾਨ ਸਰਕਾਰ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਆਗੂ ਜਸਵਿੰਦਰ ਸਿੰਘ ਚਾਹੜਪੁਰ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ, ਜਰਨਲ ਸਕੱਤਰ ਮੇਜਰ ਸਿੰਘ, ਦਿਲਬਾਗ ਸਿੰਘ, ਰਣਜੀਤ ਸਿੰਘ ਬਾਜਵਾ, ਸਤਿੰਦਰ ਸਿੰਘ, ਲਾਡੀ ਪੈੜੇਵਾਲ, ਮੇਜਰ ਸਿੰਘ ਅਵਾਣ, ਬਲਵਿੰਦਰ ਸਿੰਘ ਕੋਟ, ਯੂਥ ਪ੍ਰਧਾਨ ਜਗਦੀਪ ਸਿੰਘ ਰਮਦਾਸ, ਪਰਮਜੀਤ ਸਿੰਘ ਕੋਟ, ਸਰਬਜੀਤ ਸਿੰਘ, ਹਰਮਨ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਬਾਬਾ ਬਕਾਲਾ ਸਾਹਿਬ ਦੇ ਅਖੰਡ ਪਾਠੀ ਭਾਈ ਜੈਮਲ ਸਿੰਘ ਦੇ ਪਰਿਵਾਰ ਦੀ ਆਰਥਿਕ ਸਹਾਇਤਾ <br/> ਅਗਲੀ ਖ਼ਬਰ ਸਾਬਕਾ ਸੰਸਦ ਮੈਂਬਰ ਡਿੰਪਾ ਟੀਮ ਦੇ ਆਗੂ ਵਿੱਕੀ ਭਿੰਡਰ ਵਲੋਂ ਪਿੰਡਾਂ 'ਚ ਨੁੱਕੜ ਮੀਟਿੰਗਾਂ ਸ਼ੁਰੂ <br/>
Ad Position 24