19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸ਼੍ਰੋਮਣੀ ਕਮੇਟੀ ਵਲੋਂ ਬਾਬਾ ਬਕਾਲਾ ਸਾਹਿਬ ਦੇ ਅਖੰਡ ਪਾਠੀ ਭਾਈ ਜੈਮਲ ਸਿੰਘ ਦੇ ਪਰਿਵਾਰ ਦੀ ਆਰਥਿਕ ਸਹਾਇਤਾ <br/>

Ad Position 21
No active advertisement
ਅਜੀਤ ਡੈਸਕ 10-05-2026
ਬਾਬਾ ਬਕਾਲਾ ਸਾਹਿਬ, 9 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਦੁਆਰਾ ਪਾਤਿਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਲੰਬੇ ਸਮੇਂ ਤੋਂ ਬਤੌਰ ਅਖੰਡ ਪਾਠੀ ਸੇਵਾ ਨਿਭਾ ਰਹੇ ਭਾਈ ਜੈਮਲ ਸਿੰਘ ਕਾਲੇਕੇ, ਜੋ ਕਿ ਕੁਝ ਸਮੇਂ ਤੋਂ ਗੰਭੀਰ ਬਿਮਾਰੀ ਨਾਲ ਜੂਝ ਰਹੇ ਸਨ, ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਹ ਆਪਣੇ ਪਿੱਛੇ ਪਤਨੀ ਸਮੇਤ ਦੋ ਛੋਟੀਆਂ ਧੀਆਂ ਅਤੇ ਇਕ ਪੁੱਤਰ ਛੱਡ ਗਏ ਸਨ | ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਿੰਡ ਕਾਲੇਕੇ ਵਿਖੇ ਪਾਇਆ | ਇਸ ਮੌਕੇ ਗੁਰਦੁਆਰਾ ਪਾਤਿਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਜਿੱਥੇ ਭਾਈ ਜੈਮਲ ਸਿੰਘ ਵਲੋਂ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ, ਉਥੇ ਉਨ੍ਹਾਂ ਦੇ ਛੋਟੇ ਬੇਟੇ ਕਾਕਾ ਰਾਜਵੀਰ ਸਿੰਘ ਨੂੰ ਦਸਤਾਰ ਭੇਟ ਕਰਦਿਆਂ ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਸਮੂਹ ਸਟਾਫ, ਪਾਠੀ ਸਿੰਘਾਂ ਵਲੋਂ 51,000 ਰੁਪਏ ਦੀ ਆਰਥਿਕ ਸਹਾਇਤਾ ਪਰਿਵਾਰ ਨੂੰ ਭੇਟ ਕੀਤੀ | ਇਸ ਮੌਕੇ ਭਾਈ ਮਨਪ੍ਰੀਤ ਸਿੰਘ ਭੁੱਲਰ (ਮੁੱਖ ਸੇਵਾਦਾਰ, ਸ਼੍ਰੋਮਣੀ ਅਖੰਡ ਪਾਠੀ ਵੈਲਫੇਅਰ ਸੁਸਾਇਟੀ) ਨੇ ਭਰੇ ਮਨ ਨਾਲ ਦੱਸਿਆ ਕਿ ਭਾਈ ਜੈਮਲ ਸਿੰਘ ਬਹੁਤ ਹੀ ਮਿਲਣਸਾਰ ਅਤੇ ਨੇਕ ਇਨਸਾਨ ਸਨ, ਪਰ ਪਰਿਵਾਰ ਦੀ ਆਰਥਿਕ ਹਾਲਤ ਬੇਹੱਦ ਨਾਜ਼ੁਕ ਸੀ ਤੇ ਅਖੰਡ ਪਾਠਾਂ ਤੋਂ ਹੋਣ ਵਾਲੀ ਆਮਦਨ ਹੀ ਗੁਜ਼ਾਰੇ ਦਾ ਇੱਕੋ-ਇਕ ਸਾਧਨ ਸੀ | ਬਿਮਾਰੀ ਕਾਰਨ ਸੇਵਾ 'ਤੇ ਨਾ ਜਾ ਸਕਣ ਕਰਕੇ ਘਰ ਵਿਚ ਫਾਕੇ ਵਾਲੀ ਨੌਬਤ ਆ ਗਈ ਸੀ ਅਤੇ ਪੈਸੇ ਦੀ ਘਾਟ ਕਾਰਨ ਉਨ੍ਹਾਂ ਦਾ ਸਹੀ ਇਲਾਜ ਨਹੀਂ ਹੋ ਸਕਿਆ, ਜੋ ਅੰਤ ਵਿਚ ਉਨ੍ਹਾਂ ਦੀ ਮੌਤ ਦਾ ਕਾਰਨ ਬਣਿਆ | ਉਨ੍ਹਾਂ ਕਿਹਾ ਕਿ ਜੇਕਰ ਪਾਠੀ ਸਿੰਘਾਂ ਲਈ ਮੈਡੀਕਲ ਸਹੂਲਤਾਂ ਜਾਂ ਬੀਮਾ ਯੋਜਨਾਵਾਂ ਹੋਣ, ਤਾਂ ਅੱਜ ਭਾਈ ਜੈਮਲ ਸਿੰਘ ਵਰਗੇ ਕਈ ਸਿੰਘ ਸਾਥੀ ਸਾਡੇ ਵਿਚ ਜਿਉਂਦੇ ਹੋਣ | ਇਸ ਮੌਕੇ ਬਾਬਾ ਗੁਰਦਿਆਲ ਸਿੰਘ ਰੋੜੀ ਸਾਹਿਬ ਵਾਲੇ, ਸਰਪੰਚ ਗੁਰਚਰਨ ਸਿੰਘ ਰਾਣਾ ਕਾਲੇਕੇ, ਚੇਅਰਮੈਨ ਹਰਿੰਦਰ ਸਿੰਘ ਬੱਬੂ ਕਾਲੇਕੇ, ਸੁਰਜੀਤ ਸਿੰਘ ਖੂਹ ਵਾਲੇ, ਸੁਖਦੇਵ ਸਿੰਘ ਕਾਲੇਕੇ, ਤਰਸੇਮ ਸਿੰਘ ਕਾਲੇਕੇ, ਅਮਰਜੀਤ ਸਿੰਘ ਕਾਲੇਕੇ, ਜਗਤਾਰ ਸਿੰਘ ਬਹਾਦਰਪੁਰ, ਮੰਗਦੀਪ ਸਿੰਘ, ਹਰਪ੍ਰੀਤ ਸਿੰਘ ਆਨੰਦ, ਗ੍ਰੰਥੀ ਭਾਈ ਜਤਿੰਦਰ ਸਿੰਘ, ਜੋਗਾ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਜਾਇਜ਼ ਪਿਸਤੌਲ (ਦੇਸੀ ਕੱਟੇ) ਅਤੇ ਰੌਂਦ ਸਮੇਤ ਇਕ ਕਾਬੂ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਕਾਰਕੁਨਾਂ ਨੇ ਪੰਜਾਬ ਸਰਕਾਰ ਦਾ ਰਮਦਾਸ ਵਿਖੇ ਪੁਤਲਾ ਸਾੜਿਆ <br/>
Ad Position 24