24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਸੈਂਸਰਾ ਵਿਖੇ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 11-05-2026
ਜਗਦੇਵ ਕਲਾਂ, 10 ਮਈ (ਸ਼ਰਨਜੀਤ ਸਿੰਘ ਗਿੱਲ)-ਚੀਫ ਖਾਲਸਾ ਦੀਵਾਨ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਂਸਰਾ ਵਿਖੇ ਸਕੂਲ ਦੇ ਪਿ੍ੰ: ਨੇਹਾ ਕਨੋਤਰਾ ਦੀ ਅਗਵਾਈ ਹੇਠ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਛੋਟੇ ਬੱਚਿਆਂ ਨੇ ਮਾਂ ਦੀ ਮਹੱਤਤਾ ਨੂੰ ਦਰਸਾਉਂਦੇ ਚਾਰਟ, ਗ੍ਰੀਟਿੰਗ ਕਾਰਡ ਤੋਂ ਇਲਾਵਾ ਛੋਟੇ ਛੋਟੇ ਹੱਥਾਂ ਨਾਲ ਫਲਾਵਰਜ਼ ਆਦਿ ਆਪਣੀਆਂ ਮਾਵਾਂ ਲਈ ਬਣਾਏ ਗਏ | ਇਸ ਮੌਕੇ ਸਕੂਲ ਦੇ ਪਿ੍ੰ: ਨੇਹਾ ਕਨੋਤਰਾ ਨੇ ਸਕੂਲ ਦੇ ਬੱਚਿਆਂ ਨੂੰ ਮਾਂ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਅਤੇ ਦੱਸਿਆ ਕਿ ਮਾਂ ਦਾ ਕਰਜ਼ ਅਸੀਂ ਕਦੇ ਵੀ ਨਹੀਂ ਚੁਕਾ ਸਕਦੇ, ਸਿਰਫ ਅਸੀਂ ਆਪਣੀਆਂ ਪਿਆਰੀਆਂ ਭਾਵਨਾਵਾਂ ਹੀ ਪ੍ਰਗਟ ਕਰ ਸਕਦੇ ਹਾਂ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਮਨਮੋਹਨ ਸਿੰਘ, ਕੁਲਦੀਪ ਸਿੰਘ ਗਿੱਲ ਮਜੀਠਾ ਅਤੇ ਜਸਬੀਰ ਸਿੰਘ ਨੇ ਸਕੂਲ ਦੇ ਬੱਚਿਆਂ, ਅਧਿਆਪਕਾਵਾਂ ਨੂੰ ਮਾਂ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਬੰਦ ਪਏ ਅਧੂਰੇ ਘਰ ਤੇ ਵੀਰਾਨ ਥਾਵਾਂ ਬਣ ਰਹੀਆਂ ਨੇ ਨਸ਼ਿਆਂ ਦੇ ਅੱਡੇ <br/> ਅਗਲੀ ਖ਼ਬਰ ਪੁਲਿਸ ਤੇ ਐਕਸਾਈਜ਼ ਵਿਭਾਗ ਦਾ ਸਾਂਝਾ ਆਪ੍ਰੇਸ਼ਨ <br/>
Ad Position 24