03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਗਰ ਪੰਚਾਇਤ ਅਜਨਾਲਾ ਦੀਆਂ 15 ਵਾਰਡਾਂ ਦੀ ਰਿਜ਼ਰਵੇਸ਼ਨ 'ਚ ਮੁੜ ਹੋਇਆ ਬਦਲਾਅ <br/>

Ad Position 21
No active advertisement
ਅਜੀਤ ਡੈਸਕ 12-05-2026
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ/ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਤੋਂ ਬਾਅਦ ਇਕ ਵਾਰ ਮੁੜ ਵਾਰਡਾਂ ਦੀ ਰਿਜ਼ਰਵੇਸ਼ਨ ਵਿਚ ਬਦਲਾਅ ਕੀਤਾ ਗਿਆ ਹੈ | ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਅੱਜ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਨਗਰ ਪੰਚਾਇਤ ਅਜਨਾਲਾ ਦੀਆਂ 15 ਵਾਰਡਾਂ ਵਿਚੋਂ ਵਾਰਡ ਨੰਬਰ 5 ਅਤੇ 15 ਨੂੰ ਅਨੁਸੂਚਿਤ ਜਾਤੀ ਲਈ ਰਾਖਵਾਂ ਰੱਖਿਆ ਗਿਆ ਹੈ ਜਦਕਿ ਵਾਰਡ ਨੰਬਰ 1 ਅਨੁਸੂਚਿਤ ਜਾਤੀ ਮਹਿਲਾ, ਵਾਰਡ ਨੰਬਰ 6 ਪਛੜੀ ਸ਼੍ਰੇਣੀ, ਵਾਰਡ ਨੰਬਰ 3, 7, 8, 9, 11 ਅਤੇ 13 ਜਨਰਲ ਮਹਿਲਾ ਅਤੇ ਵਾਰਡ ਨੰਬਰ 2, 4, 10, 12 ਅਤੇ 14 ਜਨਰਲ ਵਰਗ ਲਈ ਰਾਖਵੀਂਆਂ ਰੱਖੀਆਂ ਗਈਆਂ ਹਨ | ਇੱਥੇ ਦੱਸਣਯੋਗ ਹੈ ਕਿ ਅਪ੍ਰੈਲ ਮਹੀਨੇ ਵਿਚ ਵਾਰਡਾਂ ਦੀ ਰਿਜ਼ਰਵੇਸ਼ਨ ਵਿਚ ਬਦਲਾਅ ਹੋਣ ਕਾਰਨ ਪਹਿਲਾਂ ਤੋਂ ਵੱਖ-ਵੱਖ ਵਾਰਡਾਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵਿਚ ਨਿਰਾਸ਼ਾ ਦਾ ਆਲਮ ਸੀ ਅਤੇ ਸਿਆਸੀ ਪਾਰਟੀਆਂ ਵਲੋਂ ਪਹਿਲਾਂ ਜਾਰੀ ਰਿਜ਼ਰਵੇਸ਼ਨ ਅਨੁਸਾਰ ਕੁਝ ਵਾਰਡਾਂ ਤੋਂ ਨਵੇਂ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਨ ਦੀਆਂ ਤਿਆਰੀਆਂ ਕੀਤੀਆਂ ਗਈਆਂ ਸਨ, ਪਰ ਅੱਜ ਜਦੋਂ ਦੇਰ ਸ਼ਾਮ ਸਾਰੀਆਂ ਵਾਰਡਾਂ ਦੀ ਰਿਜ਼ਰਵੇਸ਼ਨ ਸਾਲ 2021 ਵਾਲੀ ਹੋਣ ਦਾ ਪਤਾ ਲੱਗਾ ਤਾਂ ਚੋਣ ਲੜ ਰਹੇ ਉਮੀਦਵਾਰਾਂ ਦੇ ਚਿਹਰੇ ਇਕਦਮ ਖਿੜ ਗਏ ਹਨ | ਚੋਣ ਮੈਦਾਨ ਵਿਚ ਨਿੱਤਰ ਕੇ ਸਾਹਮਣੇ ਆ ਰਹੀਆਂ ਸਿਆਸੀ ਪਾਰਟੀਆਂ 'ਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਤੋਂ ਇਲਾਵਾ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਵਲੋਂ ਪਹਿਲਾਂ ਹੀ ਚੋਣ ਮੈਦਾਨ ਵਿਚ ਉਤਾਰੇ ਸੰਭਾਵਿਕ ਉਮੀਦਵਾਰਾਂ ਨੂੰ ਹੀ ਮੁੜ ਚੋਣ ਮੈਦਾਨ ਵਿਚ ਉਤਾਰਨ ਦੀ ਪੂਰੀ-ਪੂਰੀ ਸੰਭਾਵਨਾ ਬਣ ਗਈ ਹੈ |
ਰਾਜ ਚੋਣ ਕਮਿਸ਼ਨ ਵਲੋਂ ਨਗਰ ਪੰਚਾਇਤ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ 15 ਵਾਰਡਾਂ ਤੋਂ ਚੋਣ ਲੜਨ ਵਾਲੇ ਸੰਭਾਵਿਤ ਉਮੀਦਵਾਰਾਂ ਨੇ ਤਿਆਰੀਆਂ ਜ਼ੋਰਾਂ ਨਾਲ ਵਿੱਢ ਦਿੱਤੀਆਂ ਹਨ | ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ 13 ਮਈ ਤੋਂ ਨਾਮਜ਼ਦਗੀ ਪੱਤਰ ਦਾਖਿਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ ਅਤੇ 16 ਮਈ ਨਾਮਜ਼ਦਗੀ ਪੱਤਰ ਦਾਖਿਲ ਕਰਨ ਦੀ ਆਖ਼ਰੀ ਤਰੀਕ ਹੋਵੇਗੀ | 26 ਮਈ ਨੂੰ ਵੋਟਾਂ ਪੈਣਗੀਆਂ ਤੇ 29 ਮਈ ਨੂੰ ਨਤੀਜੇ ਐਲਾਨੇ ਜਾਣਗੇ | ਉਧਰ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਵੀ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਤੇ 13 ਮਈ ਤੱਕ ਸਾਰੀਆਂ ਪਾਰਟੀਆਂ ਵਲੋਂ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਨਵੋਦਿਆ ਵਿਦਿਆਲਿਆ ਸਮਿਤੀ ਵਲੋਂ ਪੀ.ਐੱਮ. ਸ੍ਰੀ ਸਕੂਲ ਅਵਾਣ ਵਿਖੇ ਖੇਤਰੀ ਫੁੱਟਬਾਲ ਮੀਟ ਦਾ ਉਦਘਾਟਨ <br/> ਅਗਲੀ ਖ਼ਬਰ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਬੀਬੀ ਕੌਲਾਂ ਜੀ ਗੁਰਮਤਿ ਸੰਗੀਤ ਅਕੈਡਮੀ ਦੀ ਆਰੰਭਤਾ <br/>
Ad Position 24