04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਕੋਆਪ੍ਰੇਟਿਵ ਸੁਸਾਇਟੀਆਂ ਦੇ ਕੰਮ ਕਾਜ ਨੂੰ ਕਿਸਾਨ ਤੇ ਖੇਤ ਮਜ਼ਦੂਰ ਪੱਖੀ ਬਣਾਉਣ ਲਈ ਨਵੇਂ ਮੈਂਬਰ ਭਰਤੀ ਕੀਤੇ ਜਾਣ-ਡਾ. ਅਜਨਾਲਾ <br/>

Ad Position 21
No active advertisement
ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਤੇ ਹੋਰ ਆਗੂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ<br/> 12-05-2026

ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਪਿੰਡਾਂ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮਸਲਿਆਂ ਨੂੰ ਲੈ ਕੇ ਅਜਨਾਲਾ ਵਿਖੇ ਜਮਹੂਰੀ ਕਿਸਾਨ ਸਭਾ ਦੀ ਅਗਵਾਈ 'ਚ ਵਿਸ਼ਾਲ ਇਕੱਤਰਤਾ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਡਾ. ਸਤਨਾਮ ਸਿੰਘ ਅਜਨਾਲਾ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਕੋਆਪਰੇਟਿਵ ਸੁਸਾਇਟੀਆਂ ਦੇ ਕੰਮ ਕਾਜ ਨੂੰ ਕਿਸਾਨ ਤੇ ਖੇਤ ਮਜ਼ਦੂਰ ਪੱਖੀ ਬਣਾਉਣ ਲਈ ਨਵੇਂ ਮੈਂਬਰ ਭਰਤੀ ਕੀਤੇ ਜਾਣ ਅਤੇ ਉਚੇਚੇ ਤੌਰ 'ਤੇ ਖੇਤ ਮਜ਼ਦੂਰਾਂ ਨੂੰ ਵੀ ਇਨ੍ਹਾਂ ਸੁਸਾਇਟੀਆਂ ਦਾ ਮੈਂਬਰ ਬਣਾਉਣਾ ਲਾਜ਼ਮੀ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ 1 ਮਈ ਨੂੰ ਵਿਧਾਨ ਸਭਾ 'ਚ ਕੋਆਪ੍ਰੇਟਿਵ ਸੁਸਾਇਟੀਆਂ ਦੇ ਮੈਂਬਰਾਂ ਦੀ ਕਰਜ਼ਾ ਹੱਦ ਵਧਾਉਣ ਦਾ ਐਲਾਨ ਕੀਤਾ ਸੀ ਉਸ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਪਿੰਡਾਂ ਦੇ ਕਿਸਾਨਾਂ ਤੇ ਮਜ਼ਦੂਰਾਂ ਵਿਚ ਡਾਹਢਾ ਗ਼ੁੱਸਾ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਆਪਰੇਟਿਵ ਸੁਸਾਇਟੀਆਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਤਾਂ ਸੰਯੁਕਤ ਕਿਸਾਨ ਮੋਰਚਾ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਵੇਗਾ | ਇਸ ਮੌਕੇ ਜੁੜੇ ਇਕੱਠ 'ਚ ਸ਼ਾਮਿਲ ਕਿਸਾਨਾਂ ਮਜ਼ਦੂਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਲਖਬੀਰ ਸਿੰਘ ਤੇੜਾ ਰਾਜਪੂਤਾਂ, ਰਜਿੰਦਰ ਸਿੰਘ ਭਲਾ ਪਿੰਡ, ਪ੍ਰਧਾਨ ਜਤਿੰਦਰ ਸਿੰਘ ਜਾਫਰਕੋਟ, ਹਰਜੀਤ ਸਿੰਘ ਤੇ ਸੁਖਪ੍ਰੀਤ ਸਿੰਘ ਕੋਟਲੀ ਖਹਿਰਾ, ਕੁਲਦੀਪ ਸਿੰਘ ਜਾਫਰਕੋਟ, ਔਰਤ ਮੁਕਤੀ ਮੋਰਚਾ ਦੀ ਸੈਕਟਰੀ ਬੀਬੀ ਸਰਬਜੀਤ ਕੌਰ ਜਸਰਾਊਰ, ਗੌਰਵ ਸਾਰੰਗਦੇਵ, ਸੰਦੀਪ ਸਿੰਘ ਜਾਫਰਕੋਟ, ਹਰਨੇਕ ਸਿੰਘ ਨੇਪਾਲ, ਨਿਰੰਜਨ ਸਿੰਘ ਜਸਰਾਊਰ, ਹਰਪਾਲ ਸਿੰਘ, ਬਲਜੀਤ ਸਿੰਘ ਤੇ ਰਜਿੰਦਰ ਸਿੰਘ ਸੈਦੋਗਾਜੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਕੌਸ਼ਲ ਬੋਧ ਦੀ ਲਈ ਸਿਖ਼ਲਾਈ <br/> ਅਗਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਦੇ ਡਾਇਰੈਕਟਰ ਸ਼ਵੀ ਕਪੂਰ ਤੇ ਅਧਿਆਪਕਾ ਹਰਦੀਸ਼ ਕੌਰ ਅਵੰਤਿਕਾ ਐਕਸੀਲੈਂਸ ਐਜੂਕੇਸ਼ਨ ਐਵਾਰ...
Ad Position 24