04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਗੁਰੂ ਤੇਗ ਬਹਾਦਰ ਖ਼ਾਲਸਾ ਸਕੂਲ ਦਾ ਦਸਵੀਂ ਦਾ ਨਤੀਜਾ 100% ਰਿਹਾ <br/>

Ad Position 21
No active advertisement
ਗੁਰੂ ਤੇਗ ਬਹਾਦਰ ਖਾਲਸਾ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਦੇ ਦੱਸਵੀਂ ਕਲਾਸ ਦੇ ਨਤੀਜੇ ਵਿਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨਾਲ ਸਕੂਲ ਦੇ ਪਿ੍ੰਸੀਪਲ ਦਿਲਬਾਗ ਸਿੰਘ ਮਾਨ ਤੇ ਸਮੂਹ ਸਟਾਫ਼ | ਤਸਵੀਰ- ਸ਼ੇਲਿੰਦਰਜੀਤ ਸਿੰਘ ਰਾਜਨ <br/> 12-05-2026
ਬਾਬਾ ਬਕਾਲਾ ਸਾਹਿਬ, 11 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰੂ ਤੇਗ ਬਹਾਦਰ ਖ਼ਾਲਸਾ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਦਾ ਦਸਵੀਂ ਕਲਾਸ ਦਾ ਨਤੀਜਾ 100% ਰਿਹਾ ਹੈ | ਉਕਤ ਸਕੂਲ ਵਿਚ ਪੜ੍ਹਦੇ ਸਾਰੇ ਹੀ ਵਿਦਿਆਰਥੀ ਚੰਗੀਆਂ ਪੁਜੀਸ਼ਨਾਂ ਲੈ ਕੇ ਪਾਸ ਹੋਏ ਹਨ | ਗੁਰਮੰਨਤ ਕੌਰ ਨੇ ਪਹਿਲਾ, ਜਸਮੀਨ ਕੌਰ ਨੇ ਦੂਸਰਾ ਅਤੇ ਮੁਸਤਾਨਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ: ਦਿਲਬਾਗ ਸਿੰਘ ਮਾਨ ਨੇ ਸਕੂਲ ਦੇ ਅੱਵਲ ਆਉਣ ਵਾਲੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਬੱਚਿਆਂ ਤ ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਰੇਸ਼ਮ ਸਿੰਘ ਬਾਜਵਾ, ਨਰਿੰਦਰ ਸਿੰਘ ਡੀ.ਪੀ. ਕਾਬਲ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਕੰਵਰਨੌਨਿਹਾਲ ਸਿੰਘ, ਪ੍ਰਦੀਪ ਸਿੰਘ, ਬਲਜੀਤ ਕੌਰ ਮਾਨ ਇੰਚਾਰਜ ਦਸਵੀਂ ਜਮਾਤ ਕੁਲਬੀਰ ਕੌਰ, ਰਣਜੀਤ ਕੌਰ, ਮੈਡਮ ਦੀਪਤੀ ਸ਼ਰਮਾ, ਰਾਜਵਿੰਦਰ ਕੌਰ, ਤੇਜਿੰਦਰ ਕੌਰ, ਮੈਡਮ ਸੋਨੀਆਂ ਕੌਰ, ਨਵਜੀਤ ਕੌਰ, ਸਰਬਜੀਤ ਕੌਰ, ਰਜਿੰਦਰ ਕੌਰ ਬੱਲ, ਪਰਮਬੀਰ ਕੌਰ, ਮਨਦੀਪ ਕੌਰ, ਅਸੀਮ ਸੰਧੂ, ਜਸਵਿੰਦਰ ਕੌਰ, ਰਾਜਬੀਰ ਕੌਰ, ਰੁਪਿੰਦਰ ਕੌਰ, ਰਾਜਵਿੰਦਰ ਕੌਰ ਦੌਲ਼ੋ ਨੰਗਲ, ਬਲਬੀਰ ਕੌਰ ਲਾਇਲਪੁਰੀ ਸਮੇਤ ਸਾਰਾ ਸਟਾਫ਼ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਸਕੂਲ ਦੀ ਵਿਦਿਆਰਥਣ ਨੇ ਦੱਸਵੀਂ ਕਲਾਸ 'ਚੋਂ 'ਮੈਰਿਟ' ਕੀਤੀ ਹਾਸਿਲ <br/> ਅਗਲੀ ਖ਼ਬਰ ਹਰਲੀਨ ਕੌਰ ਨੇ ਦਸਵੀਂ ਜਮਾਤ ਦੇ ਨਤੀਜੇ 'ਚ ਜ਼ਿਲ੍ਹੇ 'ਚੋਂ ਕੀਤਾ ਨੌਵਾਂ ਸਥਾਨ ਹਾਸਿਲ <br/>
Ad Position 24