04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਸਕੂਲ ਦੀ ਵਿਦਿਆਰਥਣ ਨੇ ਦੱਸਵੀਂ ਕਲਾਸ 'ਚੋਂ 'ਮੈਰਿਟ' ਕੀਤੀ ਹਾਸਿਲ <br/>

Ad Position 21
No active advertisement
ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਦੀ ਵਿਦਿਆਰਥਣ ਜਸਮੀਤ ਕੌਰ ਨੂੰ 625 ਅੰਕ ਪ੍ਰਾਪਤ ਕਰ ਕੇ ਮੈਰਿਟ ਹਾਸਿਲ ਕਰਨ 'ਤੇ ਮੂੰਹ ਮਿੱਠਾ ਕਰਵਾਉਂਦੇ ਹੋਏ ਸਕੂਲ ਦੇ ਸਰਪ੍ਰਸਤ ਸੰਤ ਬਾਬਾ ਸੁਰਜਨ ਸਿੰਘ, ਪਿ੍ੰ: ਰੁਪਿੰਦਰ ਕੌਰ, ਕੋ-ਆਡੀਨੇਟਰ ਜਸਬੀਰ ਸਿੰਘ ਤੇ ਹਰਵਿੰਦਰ ਕੌਰ ਆਦਿ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 12-05-2026
ਬਾਬਾ ਬਕਾਲਾ ਸਾਹਿਬ, 11 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦੱਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਦੌਰਾਨ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਦੀ ਵਿਦਿਆਰਥਣ ਜਸਮੀਤ ਕੌਰ ਨੇ 625 ਅੰਕ ਪ੍ਰਾਪਤ ਕਰਕੇ ਮੈਰਿਟ ਹਾਸਿਲ ਕੀਤੀ | ਇਸਦੇ ਨਾਲ ਹੀ ਦੂਸਰੇ ਸਥਾਨ 'ਤੇ ਰਹਿਣ ਵਾਲੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ 609 ਅਤੇ ਸਹਿਜਦੀਪ ਕੌਰ ਨੇ 605 ਅੰਕ ਪ੍ਰਾਪਤ ਕੀਤੇ | ਸਕੂਲ ਦੇ ਸ਼ਾਨਦਾਰ ਨਤੀਜੇ ਸੰਬੰਧੀ ਜਾਣਕਾਰੀ ਦਿੰਦਿਆਂ ਪਿ੍ੰ: ਰੁਪਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਨੇ ਆਪਣੇ ਸਕੂਲ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੇ ਸਰਪ੍ਰਸਤ ਸੰਤ ਬਾਬਾ ਸੁਰਜਨ ਸਿੰਘ ਅਤੇ ਪਿ੍ੰਸੀਪਲ ਮੈਡਮ ਨੇ ਬੱਚਿਆਂ ਦੇ ਮਾਤਾ-ਪਿਤਾ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਕੋ-ਆਡੀਨੇਟਰ ਜਸਬੀਰ ਸਿੰਘ, ਹਰਵਿੰਦਰ ਕੌਰ ਤੇ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਕਲਾਸ 'ਚੋਂ 'ਮੈਰਿਟ' ਕੀਤੀ ਹਾਸਿਲ <br/> ਅਗਲੀ ਖ਼ਬਰ ਗੁਰੂ ਤੇਗ ਬਹਾਦਰ ਖ਼ਾਲਸਾ ਸਕੂਲ ਦਾ ਦਸਵੀਂ ਦਾ ਨਤੀਜਾ 100% ਰਿਹਾ <br/>
Ad Position 24