04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਜੰਡਿਆਲਾ ਗੁਰੂ ਵਿਚ 'ਆਪ' ਨੂੰ ਝਟਕਾ, ਬੀਬੀ ਪਰਮਜੀਤ ਕੌਰ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ <br/>

Ad Position 21
No active advertisement
ਜੰਡਿਆਲਾ ਗੁਰੂ ਦੀ ਵਾਰਡ ਨੰਬਰ-9 'ਚ ਬੀਬੀ ਪਰਮਜੀਤ ਕੌਰ ਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ 'ਚ ਸ਼ਾਮਿਲ ਕਰਦੇ ਹੋਏ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਉਨ੍ਹਾਂ ਨਾਲ ਪ੍ਰਧਾਨ ਜਤਿੰਦਰ ਸਿੰਘ ਨਾਟੀ, ਮਲਕੀਤ ਸਿੰਘ ਸਰਜਾ ਤੇ ਹੋਰ | ਤਸਵੀਰ : ਹਰਜਿੰਦਰ ਸਿੰਘ ਕਲੇਰ <br/> 12-05-2026
ਜੰਡਿਆਲਾ ਗੁਰੂ, 11 ਮਈ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਾਰਡ ਨੰਬਰ-9 ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੀ ਸਰਗਰਮ ਵਲੰਟੀਅਰ ਬੀਬੀ ਪਰਮਜੀਤ ਕੌਰ ਆਪਣੇ ਕਈ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਈ | ਇਹ ਸ਼ਮੂਲੀਅਤ ਹਲਕੇ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਹੋਈ | ਜੰਡਿਆਲਾ ਗੁਰੂ ਵਿਚ ਹੋਏ ਇਕ ਭਰਵੇਂ ਇਕੱਠ ਦੌਰਾਨ ਡੈਨੀ ਬੰਡਾਲਾ ਨੇ ਬੀਬੀ ਪਰਮਜੀਤ ਕੌਰ ਅਤੇ ਹੋਰ ਪਰਿਵਾਰਾਂ ਦਾ ਕਾਂਗਰਸ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ | ਇਸ ਮੌਕੇ ਬੀਬੀ ਪਰਮਜੀਤ ਕੌਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ 'ਜੁਮਲਿਆਂ ਵਾਲੀ ਪਾਰਟੀ' ਬਣ ਕੇ ਰਹਿ ਗਈ ਹੈ ਅਤੇ ਪਾਰਟੀ ਦੀ ਕਹਿਣੀ ਤੇ ਕਰਣੀ ਵਿਚ ਵੱਡਾ ਅੰਤਰ ਵੇਖਣ ਨੂੰ ਮਿਲਿਆ ਹੈ | ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਨੂੰ ਨਵੀਆਂ ਬੁਨਿਆਦੀ ਸਹੂਲਤਾਂ ਦੇਣ ਦੀ ਬਜਾਏ ਪਹਿਲਾਂ ਮਿਲ ਰਹੀਆਂ ਸਹੂਲਤਾਂ ਤੋਂ ਵੀ ਵਾਂਝਾ ਕੀਤਾ ਗਿਆ ਹੈ | ਇਸ ਮੌਕੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਨਾਟੀ, ਅਮਿਤ ਅਰੋੜਾ, ਰਾਜੂ ਸੈਣੀ, ਟਿੰਕੂ ਸੇਠ, ਰਿੰਕੂ ਕੌਂਸਲਰ, ਮਨਜੀਤ ਸਿੰਘ ਪੱਪੀ, ਕਮਲ ਜੰਡਿਆਲਾ ਤੇ ਗੁਰਪ੍ਰੀਤ ਬੰਡਾਲਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ 'ਚੋਂ ਮੈਰਿਟ ਸਥਾਨ ਪ੍ਰਾਪਤ ਕੀਤੇ <br/> ਅਗਲੀ ਖ਼ਬਰ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਕਲਾਸ 'ਚੋਂ 'ਮੈਰਿਟ' ਕੀਤੀ ਹਾਸਿਲ <br/>
Ad Position 24