04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸ੍ਰੀ ਗੁਰੂ ਹਰਗੋਬਿੰਦ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ 'ਚੋਂ ਮੈਰਿਟ ਸਥਾਨ ਪ੍ਰਾਪਤ ਕੀਤੇ <br/>

Ad Position 21
No active advertisement
ਡਾ. ਇੰਦਰਜੀਤ ਸਿੰਘ ਗੁਮਟਾਲਾ ਡਾਇਰੈਕਟਰ ਤੇ ਪਿ੍ੰਸੀਪਲ ਬਲਵਿੰਦਰ ਸਿੰਘ ਆਪਣੇ ਸਟਾਫ਼ ਮੈਂਬਰਾਂ ਨਾਲ ਦਸਵੀਂ ਜਮਾਤ ਦੀਆਂ ਮੈਰਿਟ 'ਚ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੰਦੇ ਹੋਏ | ਤਸਵੀਰ : ਅਤਰ ਸਿੰਘ ਤਰਸਿੱਕਾ <br/> 12-05-2026
ਤਰਸਿੱਕਾ, 11 ਮਈ (ਅਤਰ ਸਿੰਘ ਤਰਸਿੱਕਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਸੈਦੋਲੇਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੀ ਪ੍ਰੀਖਿਆ 'ਚੋਂ ਸਟੇਟ ਮੈਰਿਟ 'ਚੋਂ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਡਾ. ਇੰਦਰਜੀਤ ਸਿੰਘ ਗੁੰਮਟਾਲਾ ਡਾਇਰੈਕਟਰ ਤੇ ਪਿ੍ੰਸੀਪਲ ਬਲਵਿੰਦਰ ਕੌਰ ਨੇ ਮਾਣ ਨਾਲ ਦੱਸਿਆ ਕਿ ਹਰਲੀਨ ਕੌਰ ਨੇ 625 ਅੰਕ ਪ੍ਰਾਪਤ ਕਰਕੇ ਸਟੇਟ ਮੈਰਿਟ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰ੍ਹਾਂ 621 ਨੰਬਰ ਪ੍ਰਾਪਤ ਕਰਕੇ ਹਰਲੀਨ ਕੌਰ ਨੇ ਦੂਸਰਾ ਸਥਾਨ ਤੇ ਅਮਾਨਤ ਪ੍ਰੀਤ ਕੌਰ ਨੇ 620 ਨੰਬਰ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਦਸਵੀਂ ਜਮਾਤ ਦੇ ਦਸ ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ ਤੇ 12 ਵਿਦਿਆਰਥੀਆਂ ਨੇ 85% ਤੋਂ ਉੱਪਰ ਅੰਕ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ 'ਚ ਇਕ ਵਿਸ਼ੇਸ਼ ਸਨਮਾਨ ਸਮਾਗਮ ਕਰਕੇ ਡਾ. ਇੰਦਰਜੀਤ ਸਿੰਘ ਗੰੁਮਟਾਲਾ ਡਾਇਰੈਕਟਰ ਤੇ ਪਿ੍ੰਸੀਪਲ ਬਲਵਿੰਦਰ ਕੌਰ ਨੇ ਆਪਣੇ ਸਟਾਫ ਮੈਂਬਰਾਂ ਨਾਲ ਦਸਵੀਂ ਜਮਾਤ ਦੀ ਪ੍ਰੀਖਿਆ 'ਚੋਂ ਵਿਸ਼ੇਸ਼ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦੇ ਉੱਜਲੇ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਿਨ੍ਹਾਂ ਨੇ ਇਹ ਅਹਿਮ ਸਥਾਨ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ | ਇਸ ਮੌਕੇ ਕਿਰਨਬਾਲਾ ਉੱਪ ਪਿ੍ੰਸੀਪਲ, ਰਾਜਵੰਸ਼ ਕੌਰ ਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਜੰਡਿਆਲਾ ਗੁਰੂ ਵਿਚ 'ਆਪ' ਨੂੰ ਝਟਕਾ, ਬੀਬੀ ਪਰਮਜੀਤ ਕੌਰ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ <br/>
Ad Position 24