ਅਜਨਾਲਾ, 12 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਸ਼ਹਿਰ ਦੀ ਵਾਰਡ ਨੰਬਰ ਇਕ ਵਿਚ ਕਈ ਪਰਿਵਾਰ 'ਆਪ' ਛੱਡ ਕੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਪਾਰਟੀ ਦੇ ਸੂਬਾਈ ਸੀਨੀਅਰ ਆਗੂ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਯੂਥ ਕਾਂਗਰਸੀ ਆਗੂ ਐਡਵੋਕੇਟ ਸੁਨੀਲਪਾਲ ਸਿੰਘ ਦੀ ਪ੍ਰੇਰਨਾ ਨਾਲ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਵਾਰਡ-1 ਇਕ ਤੋਂ ਸਾਬਕਾ ਕਾਂਗਰਸੀ ਕੌਂਸਲਰ ਜੋਗਿੰਦਰ ਕੌਰ ਦੇ ਪੋਤਰੇ ਤੇ ਯੂਥ ਕਾਂਗਰਸੀ ਆਗੂ ਐਡਵੋਕੇਟ ਸੁਨੀਲਪਾਲ ਸਿੰਘ ਅਜਨਾਲਾ ਦੀ ਅਗਵਾਈ 'ਚ ਕਰਵਾਏ ਸਨਮਾਨ ਸਮਾਰੋਹ ਦੌਰਾਨ ਉਚੇਚੇ ਤੌਰ 'ਤੇ ਪਹੁੰਚੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਘੁੱਲੀ ਪਰਿਵਾਰ ਦੇ ਪਰਿਵਾਰਿਕ ਮੈਂਬਰ ਰੌਸ਼ਨ ਸਿੰਘ, ਬਿਕਰਮ ਸਿੰਘ, ਪਰਗਟ ਸਿੰਘ ਪੱਗਾ, ਅਜੇ, ਸਾਜਨ ਤੇ ਹੋਰਨਾਂ ਪਰਿਵਾਰਾਂ ਦੇ ਮੁਖੀਆਂ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਉਨ੍ਹਾਂ ਦੇ ਹਰ ਦੁੱਖ ਸੁੱਖ ਵਿਚ ਭਾਈਵਾਲ ਹੋਣਗੇ | ਇਸ ਮੌਕੇ ਕਾਂਗਰਸ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ, ਜੋਗਿੰਦਰ ਕੌਰ, ਯੂਥ ਆਗੂ ਐਡਵੋਕੇਟ ਸੁਨੀਲਪਾਲ ਸਿੰਘ ਅਜਨਾਲਾ, ਯੂਥ ਆਗੂ ਹੁਸ਼ਨਪ੍ਰੀਤ ਸਿੰਘ ਨਿੱਝਰ, ਅਮਰਬੀਰ ਸਿੰਘ ਬੱਲ, ਬਲਵਿੰਦਰ ਸਿੰਘ ਬਿੱਟੂ, ਬਾਬਾ ਗੋਲਡੀ ਸ਼ਾਹ, ਨੰਬਰਦਾਰ ਬਲਜਿੰਦਰ ਸਿੰਘ, ਪਰਗਟ ਸਿੰਘ ਸਰਾਏ, ਲਖਵਿੰਦਰ ਸਿੰਘ ਲੱਖਾ, ਵੀਰੂ ਅਜਨਾਲਾ ਤੇ ਪਰਮਜੀਤ ਸਿੰਘ ਪੰਮਾ ਆਦਿ ਹਾਜ਼ਰ ਸਨ |