16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੇਂਟ ਸੋਲਜਰ ਪਬਲਿਕ ਸਕੂਲ ਠੱਠੀਆਂ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ <br/>

Ad Position 21
No active advertisement
ਅਜੀਤ ਡੈਸਕ 13-05-2026
ਬਾਬਾ ਬਕਾਲਾ ਸਾਹਿਬ, 12 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਸੋਲਜਰ ਪਬਲਿਕ ਸੀਨੀ. ਸੈਕੰਡਰੀ ਸਕੂਲ ਠੱਠੀਆਂ-ਬਾਬਾ ਬਕਾਲਾ ਸਾਹਿਬ ਦੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ 100% ਰਿਹਾ ਹੈ | ਸਕੂਲ ਦੀ ਵਿਦਿਆਰਥਣ ਜਸਮੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 90% ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਰੂਬੀ ਕੁਮਾਰੀ ਪੁੱਤਰੀ ਨੰਦ ਕੁਮਾਰ ਨੇ 85%, ਰਿਸ਼ਵ 84% ਨੇ ਦੂਸਰਾ ਸਥਾਨ, ਜਦਕਿ ਜੋਤੀ, ਅਮਨਪ੍ਰੀਤ ਕੌਰ ਤੇ ਮੰਨਤਪ੍ਰੀਤ ਕੌਰ ਨੇ 83% ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਦੌਰਾਨ ਬਾਕੀ ਸਾਰੇ ਬੱਚਿਆਂ ਨੇ ਵੀ 80% ਤੱਕ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਐੱਮ. ਡੀ. ਨਿਰਮਲ ਸਿੰਘ ਸਿੱਧੂ, ਸਵਿੰਦਰ ਕੌਰ ਸਿੱਧੂ, ਪਿ੍ੰ: ਸਿਕੰਦਰ ਸਿੰਘ ਅਤੇ ਐਡਮਿਨ ਸੂਰਜ ਸਿੰਘ, ਇੰਚਾਰਜ ਪੱਲਵੀ ਮੈਡਮ ਤੇ ਸਮੂਹ ਸਟਾਫ਼ ਅੰਮਿ੍ਤ ਮੈਡਮ, ਨੇਹਾ ਮੈਡਮ, ਸੁਮਨ ਮੈਡਮ, ਸਿਮਰਨ ਮੈਡਮ, ਮਾਧੁਰੀ ਮੈਡਮ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਕਲਗੀਧਰ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸਕੂਲ ਨਾਥ ਦੀ ਖੂਹੀ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24