16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਮੋਨਟੈਂਸਰੀ ਖ਼ਾਲਸਾ ਅਕੈਡਮੀ ਅਰਜਨ ਮਾਂਗਾ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 13-05-2026
ਚੌਕ ਮਹਿਤਾ, 12 ਮਈ (ਜਗਦੀਸ਼ ਸਿੰਘ ਬਮਰਾਹ)-ਨਿਰੋਲ ਪੇਂਡੂ ਖੇਤਰ ਵਿਚ ਚੱਲ ਰਹੀ ਮੋਨਟੈਂਸਰੀ ਖ਼ਾਲਸਾ ਅਕੈਡਮੀ (ਸੀਨੀਅਰ ਸੈਕੰਡਰੀ) ਅਰਜਨ ਮਾਂਗਾ ਅੰਮਿ੍ਤਸਰ ਦਾ ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਸੰਸਥਾ ਦੇ ਹੋਣਹਾਰ ਵਿਦਿਆਰਥੀ ਜੈਸਮੀਨ ਕੌਰ ਨੇ 90 ਫ਼ੀਸਦੀ, ਅਨੂਪ੍ਰੀਤ ਕੌਰ 89 ਫੀਸਦੀ, ਜੀਨਤ ਗਿੱਲ 88 ਫੀਸਦੀ ਹਰਸਿਮਰਨ ਕੌਰ, ਜੈਸਮੀਨ ਕੌਰ ਕੌਰ, ਅਤੇ ਪਰਮਿੰਦਰ ਕੌਰ ਨੇ 85 ਫੀਸਦੀ ਅੰਕ ਪ੍ਰਾਪਤ ਕਰਕੇ ਸੰਸਥਾ ਵਿਚੋਂ ਪਹਿਲੀਆਂ ਪੁਜੀਸ਼ਨਾਂ ਹਾਸਿਲ ਕੀਤੀਆਂ ਜਦ ਕਿ ਬਾਕੀ ਸਭ ਨੇ ਫਸਟ ਡਵੀਜ਼ਨ ਵਿਚ ਪਾਸ ਹੋਕੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ਗੁਰਮੁੱਖ ਸਿੰਘ ਅਤੇ ਡਾਇਰੈਕਟਰ ਨਿਸ਼ਾਨ ਸਿੰਘ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਵਧਾਈ ਦਿੱਤੀ ਅਤੇ ਜ਼ਿੰਦਗੀ ਵਿਚ ਮਿਹਨਤ ਲਗਨ ਅਤੇ ਹਿੰਮਤ ਨਾਲ ਅੱਗੇ ਵਧਣ ਦੀ ਪ੍ਰੇਰਣਾ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ <br/> ਅਗਲੀ ਖ਼ਬਰ ਸ੍ਰੀ ਮਾਤਾ ਗੰਗਾ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24