ਬਾਬਾ ਬਕਾਲਾ ਸਾਹਿਬ, 12 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀ: ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਦਾ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ 100/% ਰਿਹਾ ਹੈ | ਸਕੂਲ ਦੇ ਪਿ੍ੰ: ਗੁਰਜੀਤ ਸਿੰਘ ਸੇਖੋਂ ਨੇ ਦੱਸਿਆ ਹੈ ਕਿ ਕੁੱਲ 55 ਬੱਚਿਆਂ ਨੇ ਪੇਪਰ ਦਿੱਤੇ ਅਤੇ ਸਾਰੇ ਹੀ ਵਧੀਆ ਨੰਬਰ ਲੈ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਸਾਹਿਬਪ੍ਰੀਤ ਕੌਰ ਪੁੱਤਰੀ ਜੁਝਾਰ ਸਿੰਘ ਨੇ 617/650, ਦਮਨਪ੍ਰੀਤ ਕੌਰ ਪੁੱਤਰੀ ਬਲਜਿੰਦਰ ਸਿੰਘ 614/650, ਸਚਲੀਨ ਕੌਰ ਪੁੱਤਰੀ ਗੁਰਜੀਤ ਸਿੰਘ ਨੇ 613/650, ਸੋਮਨਦੀਪ ਕੌਰ ਪੁੱਤਰੀ ਭੁਪਿੰਦਰ ਸਿੰਘ ਨੇ 589/650, ਰਾਜਦੀਪ ਕੌਰ ਪੁੱਤਰੀ ਸੁਖਦੇਵ ਸਿੰਘ ਨੇ 584/650, ਹਰਮਨਦੀਪ ਕੌਰ ਪੁੱਤਰੀ ਪਵਿੱਤਰ ਸਿੰਘ 584/650 ਅੰਕ ਪ੍ਰਾਪਤ ਕਰਕੇ ਕਰਮਵਾਰ ਪਹਿਲਾ, ਦੂਜਾ, ਤੀਜਾ, ਚੌਥਾ, ਪੰਜਵਾਂ ਸਥਾਨ ਪ੍ਰਾਪਤ ਕੀਤਾ ਹੈ | ਇਸ ਮੌਕੇ ਪਿ੍: ਗੁਰਜੀਤ ਸਿੰਘ ਸੇਖੋਂ ਨੇ ਆਪਣੇ ਮਿਹਨਤੀ ਸਟਾਫ ਦੀ ਸ਼ਲਾਘਾ ਕੀਤੀ ਅਤੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਰੁਪਿੰਦਰ ਕੌਰ, ਸੰਦੀਪ ਕੌਰ, ਮਨਦੀਪ ਕੌਰ, ਅਜਮੇਲ ਸਿੰਘ, ਬਲਰਾਜ ਸਿੰਘ, ਦਰਸ਼ਨ ਸ਼ਰਮਾ, ਸ਼ਰਨਜੀਤ ਕੌਰ, ਰਣਜੀਤ ਕੌਰ, ਰਮਨਦੀਪ ਕੌਰ, ਗੁਰਪ੍ਰੀਤ ਸਿੰਘ (ਡੀ.ਪੀ.) ਸੰਦੀਪ ਕੌਰ ਛਾਪਿਆਂਵਾਲੀ, ਪਰਵਿੰਦਰ ਕੌਰ, ਕੋਮਲਪ੍ਰੀਤ ਕੌਰ ਸ਼ਾਮਿਲ ਸਨ |