16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਰਕਾਰੀ ਸਕੂਲ ਜਸਤਰਵਾਲ ਦਾ ਦਸਵੀਂ ਦਾ ਨਤੀਜਾ 100 ਫ਼ੀਸਦੀ <br/>

Ad Position 21
No active advertisement
ਅਜੀਤ ਡੈਸਕ 13-05-2026
ਓਠੀਆਂ, 12 ਮਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜਸਤਰਵਾਲ ਦੀ ਦੱਸਵੀਂ ਕਲਾਸ ਦਾ ਨਤੀਜਾ 100% ਫੀਸਦੀ ਰਿਹਾ | ਸਕੂਲ ਦੀ ਵਿਦਿਆਰਥਣ ਨਵਨੀਤ ਕੌਰ 94%, ਰੋਸ਼ਨੀ 92.6%, ਮੁਸਕਾਨ 91.2% ਅਤੇ ਤਮੰਨਾ 91.2% ਨੰਬਰ ਲੈ ਕੇ ਸਕੂਲ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਦਰਜੇ ਵਿਚ ਪਾਸ ਹੋਈਆਂ | ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰਨ 'ਤੇ ਸਕੂਲ ਸਟਾਫ ਵਲੋਂ ਅੱਜ ਸਕੂਲ ਵਿਚ ਕਰਵਾਏ ਗਏ ਸਨਮਾਨ ਸਮਾਰੋਹ ਵਿਚ ਵਿਦਿਆਰਥਣਾ ਨੂੰ ਸਕੂਲ ਦੇ ਪਿ੍ੰ: ਹਰਵਿੰਦਰ ਸਿੰਘ ਅਤੇ ਸਮੂਹ ਸਟਾਫ ਵਲੋਂ ਸ਼ੀਲਡਾਂ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਸਕੂਲ ਸਟਾਫ ਸੱਤਪਾਲ ਸਿੰਘ, ਰਜੇਸ਼ ਕੁੰਦਰਾ, ਹਰਜੀਤ ਸਿੰਘ, ਹਰਭਾਲ ਸਿੰਘ, ਸੁਖਮਨ ਕੌਰ, ਬਲਵਿੰਦਰ ਕੌਰ, ਮੀਨਾ ਕੁਮਾਰੀ, ਨਿਕੰਤਾ, ਰਚਨਾ ਅਮਨਦੀਪ ਕੌਰ, ਗੁਰਜੀਤ ਕੌਰ ਸਕੂਲ ਸਟਾਫ ਅਤੇ ਵਿਦਿਆਰਥਣਾ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੂੰਗ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ <br/>
Ad Position 24