16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੂੰਗ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 13-05-2026
ਚੌਂਕ ਮਹਿਤਾ, 12 ਮਈ (ਜਗਦੀਸ਼ ਸਿੰਘ ਬਮਰਾਹ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ, ਚੂੰਗ ਦੇ ਵਿਦਿਆਰਥੀਆਂ ਦਾ ਦਸਵੀਂ ਕਲਾਸ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਸਾਰੇ ਹੀ ਵਿਦਿਆਰਥੀ ਬਹੁਤ ਹੀ ਵਧੀਆ ਨੰਬਰਾਂ ਦੇ ਨਾਲ ਪਾਸ ਹੋਏ | ਹਰਮੀਤ ਕੌਰ ਨੇ 93.69% ਨੰਬਰ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਅਰਮਾਨ ਬੱਤਰਾ ਨੇ 93.5% ਨੰਬਰ ਲੈ ਕੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਐਸ਼ਪ੍ਰੀਤ ਕੌਰ ਨੇ 92.1% ਨੰਬਰ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ | ਇਨ੍ਹਾਂ ਤੋਂ ਇਲਾਵਾ ਕੁਮਾਰੀ ਮਹਿਮਾਂ 92.61%, ਕੋਮਲਦੀਪ ਕੌਰ 91.69%, ਹਰਸਿਮਰਨ ਕੌਰ 91.38%, ਸੁਖਮਨਪ੍ਰੀਤ ਕੌਰ 91.7%, ਜਸਲੀਨ ਕੌਰ ਨੇ 90.46% ਅਤੇ ਜਸ਼ਨਪ੍ਰੀਤ ਕੌਰ ਨੇ 90.15% ਨੰਬਰ ਹਾਸਿਲ ਕੀਤੇ | ਬਾਕੀ ਸਾਰੇ ਹੀ ਵਿਦਿਆਰਥੀ 80% ਤੋਂ ਜਿਆਦਾ ਨੰਬਰ ਲੈ ਕੇ ਪਾਸ ਹੋਏ | ਸਕੂਲ ਦੇ ਚੇਅਰਮੈਨ ਰਘਬੀਰ ਸਿੰਘ ਸੋਹਲ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਾਇਆ ਅਤੇ ਉਨ੍ਹਾਂ ਨੂੰ ਟਰਾਫੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਤੇਜਬੀਰ ਸਿੰਘ ਸੋਹਲ, ਪਿ੍ੰਸੀਪਲ ਮਨਤੇਸ਼ ਕੁਮਾਰ, ਡਾਇਰੈਕਟਰ ਜਸਪ੍ਰੀਤ ਕੌਰ ਸੋਹਲ, ਹਰਪ੍ਰੀਤ ਕੌਰ, ਨਵਨੀਤ ਕੌਰ ਸਮੂਹ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਥਾਪਨਾ ਦਿਵਸ ਸਮਾਰੋਹ ਵਿਚ ਭਰਵੀਂ ਸ਼ਮੂਲੀਅਤ ਕਰੇਗਾ ਸੰਗਰੂਰ ਦਾ ਅਗਰਵਾਲ ਭਾਈਚਾਰਾ ਅਗਲੀ ਖ਼ਬਰ ਸਰਕਾਰੀ ਸਕੂਲ ਜਸਤਰਵਾਲ ਦਾ ਦਸਵੀਂ ਦਾ ਨਤੀਜਾ 100 ਫ਼ੀਸਦੀ <br/>
Ad Position 24