ਸਠਿਆਲਾ, 12 ਮਈ (ਜਗੀਰ ਸਿੰਘ ਸਫਰੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦੱਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚੋਂ ਬਾਬਾ ਗੋਬਿੰਦ ਐਂਡ ਬਿ੍ਗੇਡੀਅਰ ਮੈਮੋਰੀਅਲ ਸੀਨੀ: ਸੈਕੰਡਰੀ ਸਠਿਆਲਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਸਕੂਲ ਦੇ ਪ੍ਰਧਾਨ ਰਿਟਾ: ਮੇਜਰ ਜਰਨਲ ਗੁਰਪਾਲ ਸਿੰਘ ਬੱਲ ਅਤੇ ਪਿ੍ੰਸੀਪਲ ਸ਼ੁਭਨੀਤ ਕੌਰ ਨੇ ਦੱਸਿਆ ਹੈ ਕਿ ਦੱਸਵੀਂ ਜਮਾਤ ਦੇ 64 ਬੱਚਿਆਂ ਨੇ ਪ੍ਰੀਖਿਆ ਦਿੱਤੀ ਸੀ ਤੇ ਸਾਰੇ ਬੱਚੇ ਚੰਗੇ ਅੰਕ ਹਾਸਿਲ ਪਾਸ ਹੋਏ ਹਨ | ਉਨ੍ਹਾਂ ਨੇ ਦੱਸਿਆ ਹੈ ਕਿ ਦੱਸਵੀਂ ਜਮਾਤ ਦੀ ਵਿਦਿਅਰਥਣ ਹਰਮਨਦੀਪ ਕੌਰ 90 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪਹਿਲੀ ਪੁਜੀਸ਼ਨ ਹਾਸਿਲ ਕੀਤੀ ਹੈ, ਕੋਮਲਪ੍ਰੀਤ ਕੌਰ ਨੇ 89 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਦੂਸਰੀ ਪੁਜੀਸ਼ਨ ਅਤੇ ਗੁਰਨੂਰ ਕੌਰ ਨੇ 88.75 ਅੰਕ ਪ੍ਰਾਪਤ ਕਰਕੇ ਤੀਸਰੀ ਪੁਜੀਸ਼ਨ ਹਾਸਿਲ ਕੀਤੀ ਹੈ | ਇਸ ਮੌਕੇ ਪਿ੍ੰਸੀਪਲ ਸ਼ੁਭਨੀਤ ਕੌਰ, ਮੈਡਮ ਕੁਲਦੀਪ ਕੌਰ ਅਤੇ ਕੁਲਵਿੰਦਰ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਵਲੋਂ ਦਸਵੀਂ ਬੋਰਡ ਦੀ ਪ੍ਰੀਖਿਆ ਵਿਚੋਂ ਚੰਗੀਆਂ ਪੁਜੀਸ਼ਨ ਪ੍ਰਾਪਤ ਕਰਨ 'ਤੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ |